ਢੰਡਾਰੀ ਕਲਾਂ/ਲੁਧਿਆਣਾ, 23 ਦਸੰਬਰ (ਜਸਵੀਰ ਸਿੰਘ ਬੰਗਾ)-ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਸਾਲਾਨਾ ਗੁਰਪੁਰਬ ਸਮਾਗਮ ਵੱਡਾ ਗੁਰਦੁਆਰਾ ਸਾਹਿਬ ਢੰਡਾਰੀ ਕਲਾਂ ਵਿਖੇ 25 ਦਸੰਬਰ ਤੋਂ ਸ਼ੁਰੂ ਹੋ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸੁਖਦੇਵ ਸਿੰਘ ਤੇ ਗੁਰਪ੍ਰੀਤ ਸਿੰਘ ਗੁਰੀ ਨੇ ਦੱਸਿਆ ਕਿ 25 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 27 ਦਸੰਬਰ ਨੂੰ ਪਾਏ ਜਾਣਗੇ, ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਜਾਵੇਗਾ |