28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਖਾਤੇ ਵਿਚੋਂ ਧੋਖੇ ਨਾਲ ਪੈਸੇ ਕਢਵਾਉਣ ਵਾਲਾ ਨÏਜਵਾਨ ਕਾਬੂ <br/>

Ad Position 21
No active advertisement
ਅਜੀਤ ਡੈਸਕ 24-12-2025
ਲੁਧਿਆਣਾ, 23 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਖਾਤੇ ਵਿਚੋਂ ਧੋਖੇ ਨਾਲ ਪੈਸੇ ਕਢਵਾਉਣ ਵਾਲੇ ਨੌਜਵਾਨ ਨੂੰ ਕਾਬੂ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਗੁਰੂ ਨਾਨਕ ਨਗਰ ਮੁੰਡੀਆਂ ਦੀਰਹਿਣ ਵਾਲੀ ਜਸਵੀਰ ਕÏਰ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਰਣਜੀਤ ਮਹਿਤਾ ਨਾਮੀ ਨੌਜਵਾਨ ਨੂੰ ਕਾਬੂ ਕੀਤਾ ਹੈ, ਜਦਕਿ ਇਸ ਦੇ ਦੋ ਸਾਥੀ ਫ਼ਰਾਰ ਦੱਸੇ ਜਾਂਦੇ ਹਨ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਏ.ਟੀ.ਐਮ. ਬੂਥ ਤੋਂ ਆਪਣੇ ਪੈਸੇ ਕਢਵਾਉਣ ਲਈ ਗਈ ਸੀ ਅਤੇ ਉਸਦਾ ਏ.ਟੀ.ਐਮ. ਕਾਰਡ ਮਸ਼ੀਨ ਦੇ ਅੰਦਰ ਫਸ ਗਿਆ | ਉਕਤ ਕਥਿਤ ਦੋਸ਼ੀਆਂ ਨੇ ਉਸ ਦੀ ਮਦਦ ਕਰਨ ਦਾ ਕਹਿ ਕੇ ਉਸਦਾ ਏ.ਟੀ.ਐਮ. ਕਾਰਡ ਕੱਢ ਦਿੱਤਾ ਅਤੇ ਬਾਅਦ ਵਿਚ ਕਾਰਡ ਬਦਲ ਕੇ ਉਸਦੇ ਖਾਤੇ ਵਿਚੋਂ 76 ਹਜ਼ਾਰ ਦੀ ਨਗਦੀ ਕਢਵਾ ਲਈ | ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ, ਹਾਲ ਦੀ ਘੜੀ ਬਾਕੀ ਦੋਵੇਂ ਕਥਿਤ ਦੋਸ਼ੀ ਫ਼ਰਾਰ ਦੱਸੇ ਜਾਂਦੇ ਹਨ |

Ad Position 22
No active advertisement
ਪਿਛਲੀ ਖ਼ਬਰ ਲੜਕੀ ਨੂੰ ਤੰਗ ਪ੍ਰੇਸ਼ਾਨ ਕਰਨ ਤੋਂ ਰੋਕਣ 'ਤੇ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਪਰਿਵਾਰ ਦੇ ਚਾਰ ਮੈਂਬਰਾਂ... ਅਗਲੀ ਖ਼ਬਰ ਮਾਡਲ ਟਾਊਨ ਮਾਰਕੀਟ 'ਚ ਹਾਈ ਮਾਸਟ ਲਾਈਟਾਂ ਲਗਾਉਣ ਦੀ ਮੰਗ <br/>
Ad Position 24