27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਪੰਜਾਬੀ ਸਾਹਿੱਤ ਅਕਾਦਮੀ ਵਲੋਂ ਲੋਕ ਗਾਇਕ ਪੂਰਨ ਸ਼ਾਹਕੋਟੀ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ <br/>

Ad Position 21
No active advertisement
ਅਜੀਤ ਡੈਸਕ 24-12-2025
ਲੁਧਿਆਣਾ, 23 ਦਸੰਬਰ (ਡਾ. ਤਰਲੋਚਨ ਸਿੰਘ)-ਪੰਜਾਬੀ ਸਾਹਿੱਤ ਅਕਾਦਮੀ, ਲੁਧਿਆਣਾ ਦੇ ਅਹੁਦੇਦਾਰਾਂ, ਪ੍ਰਬੰਧਕੀ ਬੋਰਡ ਦੇ ਮੈਂਬਰਾਂ ਅਤੇ ਸਮੂਹ ਮੈਂਬਰਾਂ ਵਲੋਂ ਪ੍ਰਸਿੱਧ ਲੋਕ ਗਾਇਕ ਪੂਰਨ ਸ਼ਾਹਕੋਟੀ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਅਕਾਦਮੀ ਦੇ ਪ੍ਰਧਾਨ ਡਾ. ਸਰਬਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕੌਰ ਅਤੇ ਜਨਰਲ ਸਕੱਤਰ ਡਾ. ਗੁਲਜ਼ਾਰ ਪੰਧੇਰ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪ੍ਰਸਿੱਧ ਲੋਕ ਗਾਇਕ ਪੂਰਨ ਸ਼ਾਹਕੋਟੀ ਦੀ ਭਾਰਤੀ ਸੂਫ਼ੀ ਸੰਗੀਤ ਅਤੇ ਸਭਿਆਚਾਰ ਨੂੰ ਵਡਮੁੱਲੀ ਦੇਣ ਹੈ | ਉਸਤਾਦ ਪੂਰਨ ਸ਼ਾਹਕੋਟੀ ਦੇ ਸਪੁੱਤਰ ਮਾਸਟਰ ਸਲੀਮ ਦਾ ਪੰਜਾਬੀ ਗਾਇਕੀ ਵਿਚ ਵਿਲੱਖਣ ਸਥਾਨ ਹੈ | ਹੋਰਨਾਂ ਤੋਂ ਇਲਾਵਾ ਦੁੱਖ ਦਾ ਪ੍ਰਗਟਾਵਾ ਕਰਨ ਵਾਲਿਆਂ ਵਿਚ ਡਾ. ਸੁਖਦੇਵ ਸਿਰਸਾ, ਪ੍ਰੋ. ਗੁਰਭਜਨ ਗਿੱਲ, ਪ੍ਰੋ. ਰਵਿੰਦਰ ਭੱਠਲ, ਡਾ. ਲਖਵਿੰਦਰ ਜੌਹਲ, ਡਾ. ਅਨੂਪ ਸਿੰਘ, ਸੁਰਿੰਦਰ ਕੈਲੇ, ਡਾ. ਜੋਗਿੰਦਰ ਸਿੰਘ ਨਿਰਾਲਾ, ਬਲਬੀਰ ਮਾਧੋਪੁਰੀ, ਡਾ. ਗੁਰਇਕਬਾਲ ਸਿੰਘ, ਡਾ. ਅਰਵਿੰਦਰ ਕੌਰ ਕਾਕੜਾ, ਡਾ. ਗੁਰਚਰਨ ਕੌਰ ਕੋਚਰ, ਡਾ. ਹਰਵਿੰਦਰ ਸਿੰਘ, ਤ੍ਰੈਲੋਚਨ ਲੋਚੀ, ਜਸਪਾਲ ਮਾਨਖੇੜਾ, ਜਨਮੇਜਾ ਜੌਹਲ, ਡਾ. ਹਰੀ ਸਿੰਘ ਜਾਚਕ, ਸਹਿਜਪ੍ਰੀਤ ਸਿੰਘ ਮਾਂਗਟ, ਸ਼ਬਦੀਸ਼, ਸੰਜੀਵਨ ਸਿੰਘ, ਨਰਿੰਦਰਪਾਲ ਕੌਰ, ਵਾਹਿਦ (ਸਤਿਨਾਮ ਸਿੰਘ), ਸੰਤੋਖ ਸਿੰਘ ਸੁੱਖੀ, ਡਾ. ਹਰਜਿੰਦਰ ਸਿੰਘ, ਕੰਵਰਜੀਤ ਭੱਠਲ, ਪ੍ਰੋ. ਸਰਘੀ, ਪ੍ਰੇਮ ਸਾਹਿਲ, ਪ੍ਰੋ. ਬਲਵਿੰਦਰ ਸਿੰਘ ਚਹਿਲ, ਕਰਮਜੀਤ ਗਰੇਵਾਲ ਅਤੇ ਵਰਗਿਸ ਸਲਾਮਤ ਸਮੇਤ ਸਮੂਹ ਮੈਂਬਰ ਸ਼ਾਮਿਲ ਹਨ |

Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਜਨਰਲ ਹਾਊਸ ਮੀਟਿੰਗ 'ਚ ਪਿੰਡਾਂ ਨੂੰ ਸ਼ਾਮਿਲ ਕਰਨ ਦਾ ਪ੍ਰਸਤਾਵ ਨਹੀਂ ਹੋਵੇਗਾ ਸ਼ਾਮਲ <br/> ਅਗਲੀ ਖ਼ਬਰ ਰਾਜਪਾਲ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ 11ਵਾਂ ਵਿਸ਼ੇਸ਼ ਇਜਲਾਸ ਸੱਦਿਆ
Ad Position 24