27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਨਗਰ ਨਿਗਮ ਜਨਰਲ ਹਾਊਸ ਮੀਟਿੰਗ 'ਚ ਪਿੰਡਾਂ ਨੂੰ ਸ਼ਾਮਿਲ ਕਰਨ ਦਾ ਪ੍ਰਸਤਾਵ ਨਹੀਂ ਹੋਵੇਗਾ ਸ਼ਾਮਲ <br/>

Ad Position 21
No active advertisement
ਅਜੀਤ ਡੈਸਕ 24-12-2025
ਲੁਧਿਆਣਾ, 23 ਦਸੰਬਰ(ਭੁਪਿੰਦਰ ਸਿੰਘ ਬੈਂਸ — ਨਗਰ ਨਿਗਮ ਦੀ 26 ਦਸੰਬਰ ਨੂੰ ਹੋਣ ਵਾਲੀ ਜਨਰਲ ਹਾਊਸ ਮੀਟਿੰਗ ਤੋਂ ਪਹਿਲਾਂ ਮੇਅਰ ਪਿ੍ੰਸੀਪਲ ਇੰਦਰਜੀਤ ਕੌਰ ਵੱਲੋਂ ਮੇਅਰ ਕੈਂਪ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ | ਇਸ ਮੀਟਿੰਗ ਦੌਰਾਨ ਆਉਣ ਵਾਲੀ ਜਨਰਲ ਹਾਊਸ ਮੀਟਿੰਗ ਵਿੱਚ ਪੇਸ਼ ਕੀਤੇ ਜਾਣ ਵਾਲੇ ਪ੍ਰਸਤਾਵਾਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ | ਮੀਟਿੰਗ ਵਿੱਚ ਕਾਂਗਰਸ ਵਿਰੋਧੀ ਪੱਖ ਤੋਂ ਸ਼ਾਮ ਸੁੰਦਰ ਮਲਹੋਤਰਾ, ਭਾਜਪਾ ਵਿਰੋਧੀ ਪੱਖ ਤੋਂ ਪੂਨਮ ਰਤਰਾ ਅਤੇ ਅਕਾਲੀ ਦਲ ਵੱਲੋਂ ਰੱਖਬਿੰਦਰ ਸਿੰਘ ਗਾਬੜੀਆ ਨੇ ਭਾਗ ਲਿਆ | ਇਸ ਤੋਂ ਇਲਾਵਾ ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਪ੍ਰਾਸ਼ਰ ਵੀ ਮੌਜੂਦ ਰਹੇ | ਮੀਟਿੰਗ ਦੀ ਸਭ ਤੋਂ ਵੱਡੀ ਖ਼ਾਸੀਅਤ ਇਹ ਰਹੀ ਕਿ ਇਸ ਵਿੱਚ ਨਗਰ ਨਿਗਮ ਦਾ ਦਾਇਰਾ ਵਧਾਉਣ ਅਤੇ ਕਰੀਬ 115 ਪਿੰਡਾਂ ਨੂੰ ਨਿਗਮ ਵਿੱਚ ਸ਼ਾਮਲ ਕਰਨ ਸੰਬੰਧੀ ਕੋਈ ਵੀ ਪ੍ਰਸਤਾਵ ਸ਼ਾਮਲ ਨਹੀਂ ਕੀਤਾ ਗਿਆ | ਇਸ ਨਾਲ ਇਹ ਸਪਸ਼ਟ ਹੋ ਗਿਆ ਹੈ ਕਿ ਫਿਲਹਾਲ ਨਗਰ ਨਿਗਮ ਵੱਲੋਂ ਪਿੰਡਾਂ ਨੂੰ ਸ਼ਾਮਲ ਕਰਨ ਦਾ ਮਾਮਲਾ 26 ਦਸੰਬਰ ਦੀ ਜਨਰਲ ਹਾਊਸ ਮੀਟਿੰਗ ਵਿੱਚ ਨਹੀਂ ਲਿਆਂਦਾ ਜਾਵੇਗਾ | ਸੂਤਰਾਂ ਮੁਤਾਬਕ, ਆਉਣ ਵਾਲੀ ਜਨਰਲ ਹਾਊਸ ਮੀਟਿੰਗ ਵਿੱਚ ਵਿਕਾਸ ਅਤੇ ਪ੍ਰਸ਼ਾਸਨ ਨਾਲ ਜੁੜੇ 20 ਤੋਂ ਵੱਧ ਪ੍ਰਸਤਾਵ ਪੇਸ਼ ਹੋਣ ਦੀ ਸੰਭਾਵਨਾ ਹੈ, ਜਿਨ੍ਹਾਂ 'ਤੇ ਗੰਭੀਰ ਚਰਚਾ ਹੋਵੇਗੀ |

Ad Position 22
No active advertisement
ਪਿਛਲੀ ਖ਼ਬਰ ਬਾਲ ਭਿੱਖਿਆ ਮੁਕਤ ਮੁਹਿੰਮ ਤਹਿਤ ਛੁਡਵਾਏ 11 ਬੱਚਿਆਂ ਨੂੰ ਸਰਕਾਰੀ ਸਕੂਲਾਂ 'ਚ ਕਰਵਾਇਆ ਦਾਖਲ ਅਗਲੀ ਖ਼ਬਰ ਪੰਜਾਬੀ ਸਾਹਿੱਤ ਅਕਾਦਮੀ ਵਲੋਂ ਲੋਕ ਗਾਇਕ ਪੂਰਨ ਸ਼ਾਹਕੋਟੀ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ <br/>
Ad Position 24