ਲੁਧਿਆਣਾ, 23 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਉਘੇ ਸਮਾਜ ਸੇਵਕ ਅਤੇ ਪੰਜਾਬੀ ਵਿਕਾਸ ਮੰਚ ਦੇ ਪ੍ਰਧਾਨ ਜਤਿੰਦਰ ਸਿੰਘ ਸਲੂਜਾ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਪਾਬੰਦੀ ਸ਼ੁਦਾ ਚਾਈਨਾ ਡੋਰ ਦੇ ਵਪਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ¢ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਤਿੰਦਰ ਪਾਲ ਸਿੰਘ ਸਲੂਜਾ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਚਾਈਨਾ ਡੋਰ ਦੇ ਵਪਾਰੀਆਂ ਨੂੰ , ਜੋ ਘਰ-ਘਰ ਮÏਤ ਵੰਡ ਰਹੇ ਹਨ ਤੇ ਪਸ਼ੂ ਪੰਛੀਆਂ ਵਾਸਤੇ ਵੀ ਜਮਦੂਤ ਬਣੇ ਹੋਏ ਹਨ, ਨੂੰ ਸਖ਼ਤੀ ਨਾਲ ਨਜਿੱਠਿਆ ਜਾਵੇ | ਉਨ੍ਹਾਂ ਸਰਕਾਰ ਤੋਂ ਡੋਰ ਦੇ ਸੁਦਾਗਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ |