26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਨੂੰ ਹ ਨੂੰ ਜ਼ਹਿਰੀਲਾ ਪਦਾਰਥ ਦੇਣ ਦੇ ਮਾਮਲੇ ਵਿਚ ਸਹੁਰੇ ਸਮੇਤ ਦੋ ਖ਼ਿਲਾਫ਼ ਕੇਸ ਦਰਜ <br/>

Ad Position 21
No active advertisement
ਅਜੀਤ ਡੈਸਕ 24-12-2025
ਲੁਧਿਆਣਾ, 23 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਤਿੰਨ ਦੀ ਪੁਲਿਸ ਨੇ ਨੂੰ ਹ ਨੂੰ ਜ਼ਹਿਰੀਲਾ ਪਦਾਰਥ ਦੇਣ ਦੇ ਮਾਮਲੇ ਵਿਚ ਸਹੁਰੇ ਸਮੇਤ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਗੁੜੀਆ ਪਤਨੀ ਅਕਸ਼ਿਤ ਜੈਨ ਵਾਸੀ ਨੋਲੱਖਾ ਗਾਰਡਨ ਕਾਲੋਨੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਉਸ ਦੇ ਸਹੁਰੇ ਸੰਜੇ ਜੈਨ ਅਤੇ ਉਸ ਦੇ ਭਰਾ ਰਜਨੀਸ਼ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਕਥਿਤ ਦੋਸ਼ੀ ਉਸ ਦੇ ਘਰ ਦੀ ਹੇਠਲੀ ਮੰਜ਼ਿਲ 'ਤੇ ਰਹਿੰਦੇ ਹਨ ਅਤੇ ਉਹ ਉਸ ਨੂੰ ਮਕਾਨ ਖਾਲੀ ਕਰਵਾਉਣ ਲਈ ਤੰਗ ਪਰੇਸ਼ਾਨ ਕਰ ਰਹੇ ਸਨ | ਬੀਤੇ ਦਿਨ ਕਥਿਤ ਦੋਸ਼ੀਆਂ ਵਲੋਂ ਉਸ ਨੂੰ ਧੋਖੇ ਨਾਲ ਜ਼ਹਿਰੀਲਾ ਪਦਾਰਥ ਦੇ ਦਿੱਤਾ, ਜਿਸ ਕਾਰਨ ਉਸ ਦੀ ਹਾਲਤ ਵਿਗੜ ਗਈ ਅਤੇ ਉਸ ਨੂੰ ਇਲਾਜ ਲਈ ਡਾਕਟਰ ਪਾਸ ਲਿਆਂਦਾ ਗਿਆ | ਬਾਅਦ ਵਿਚ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਰਾਸ਼ਟਰੀ ਕਿਸਾਨ ਦਿਵਸ ਦੀਆਂ ਮੁਬਾਰਕਾਂ <br/> ਅਗਲੀ ਖ਼ਬਰ ਪੰਜਾਬ ਸਰਕਾਰ ਚਾਈਨਾ ਡੋਰ ਦੇ ਵਪਾਰੀਆਂ ਨੂੰ ਸਖ਼ਤੀ ਨਾਲ ਨੱਥ ਪਾਵੇ-ਸਲੂਜਾ
Ad Position 24