26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਰਾਸ਼ਟਰੀ ਕਿਸਾਨ ਦਿਵਸ ਦੀਆਂ ਮੁਬਾਰਕਾਂ <br/>

Ad Position 21
No active advertisement
ਅਜੀਤ ਡੈਸਕ 24-12-2025
ਲੁਧਿਆਣਾ, 23 ਦਸੰਬਰ (ਜਸਵਿੰਦਰ ਸਿੰਘ)-ਰਾਸ਼ਟਰੀ ਕਿਸਾਨ ਦਿਵਸ ਮÏਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਸਮੁੱਚੇ ਕਿਸਾਨੀ ਭਾਈਚਾਰੇ ਨੂੰ ਤਹਿ ਦਿਲੋਂ ਮੁਬਾਰਕਬਾਦ ਦਿੰਦੀ ਹੈ, ਜਿਸਦੀ ਅਣਥੱਕ ਮਿਹਨਤ ਅਤੇ ਲਗਨ ਸਦਕਾ ਸਾਡੇ ਦੇਸ਼ ਨੂੰ ਅੰਨ ਸੁਰੱਖਿਆ ਹਾਸਲ ਹੋਈ ਅਤੇ ਪੇਂਡੂ ਵਿਕਾਸ ਦੀਆਂ ਨੀਂਹਾਂ ਮਜ਼ਬੂਤ ਹੋਈਆਂ | ਯੂਨੀਵਰਸਿਟੀ ਪਰਿਵਾਰ ਦੇ ਮੁੱਖੀ, ਡਾ: ਸਤਿਬੀਰ ਸਿੰਘ ਗੋਸਲ ਨੇ ਕਿਹਾ ਕਿ ਯੂਨੀਵਰਸਿਟੀ ਦਾ ਯੋਗਦਾਨ ਬਹੁਤ ਹੀ ਇਤਿਹਾਸਕ ਅਤੇ ਕ੍ਰਾਂਤੀਕਾਰੀ ਰਿਹਾ ਹੈ | ਨਵੀਨਤਾ ਅਤੇ ਵਿਗਿਆਨਕ ਤਰੱਕੀ ਨੂੰ ਅਪਣਾਉਣ ਦੀ ਆਪਣੀ ਮਜ਼ਬੂਤ ਇੱਛਾ ਸ਼ਕਤੀ ਰਾਹੀਂ ਉਨ੍ਹਾਂ ਨੇ ਭਾਰਤ ਨੂੰ ਭੋਜਨ ਉਤਪਾਦਨ ਵਿਚ ਸਵੈ-ਨਿਰਭਰ ਬਣਾਉਣ ਵਿਚ ਵੱਡੀ ਭੂਮਿਕਾ ਨਿਭਾਈ ਹੈ | ਡਾ: ਗੋਸਲ ਨੇ ਕਿਹਾ ਕਿ ਰਾਸ਼ਟਰੀ ਕਿਸਾਨ ਦਿਵਸ ਦੇ ਇਸ ਵਿਸ਼ੇਸ਼ ਮÏਕੇ ਯੂਨੀਵਰਸਿਟੀ ਕਿਸਾਨਾਂ ਵਲੋਂ ਸਮਾਜ ਪ੍ਰਤੀ ਪਾਏ ਜਾ ਰਹੇ ਵਡਮੁੱਲੇ ਯੋਗਦਾਨ ਦੇ ਰਿਣੀ ਹਾਂ ਅਤੇ ਉਨ੍ਹਾਂ ਦੀ ਦਿ੍ੜ੍ਹਤਾ, ਬੁੱਧੀਮਤਾ ਅਤੇ ਦੇਸ਼ ਦਾ ਢਿੱਡ ਭਰਨ ਪ੍ਰਤੀ ਉਨ੍ਹਾਂ ਦੀ ਅਟੁੱਟ ਵਚਨਬੱਧਤਾ ਦਾ ਸਤਿਕਾਰ ਕਰਦੇ ਹਾਂ | ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਆਪਣੇ ਕਿਸਾਨਾਂ ਦੇ ਜਜ਼ਬੇ ਨੂੰ ਸਲਾਮ ਕਰਦੀ ਹੈ ਅਤੇ ਉਨ੍ਹਾਂ ਦੀ ਚੰਗੀ ਸਿਹਤ, ਖ਼ੁਸ਼ਹਾਲੀ ਅਤੇ ਨਿਰੰਤਰ ਸਫਲਤਾ ਦੀ ਕਾਮਨਾ ਕਰਦੀ ਹੈ |

Ad Position 22
No active advertisement
ਪਿਛਲੀ ਖ਼ਬਰ ਹਥਿਆਰਬੰਦ ਲੁਟੇਰੇ ਬਜ਼ੁਰਗ ਅÏਰਤ ਤੋਂ ਲੱਖਾਂ ਦੇ ਗਹਿਣੇ ਲੁੱਟ ਕੇ ਹੋਏ ਫ਼ਰਾਰ <br/> ਅਗਲੀ ਖ਼ਬਰ ਨੂੰ ਹ ਨੂੰ ਜ਼ਹਿਰੀਲਾ ਪਦਾਰਥ ਦੇਣ ਦੇ ਮਾਮਲੇ ਵਿਚ ਸਹੁਰੇ ਸਮੇਤ ਦੋ ਖ਼ਿਲਾਫ਼ ਕੇਸ ਦਰਜ <br/>
Ad Position 24