ਲੁਧਿਆਣਾ, 23 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ ਅੱਠ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿ੍ੰਸ ਹੋਸਟਲ ਨੇੜੇ ਹਥਿਆਰਬੰਦ ਲੁਟੇਰੇ ਬਜ਼ੁਰਗ ਅÏਰਤ ਤੋਂ ਲੱਖਾਂ ਰੁਪਏ ਦੇ ਗਹਿਣੇ ਲੁੱਟ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ਬਜ਼ੁਰਗ ਅÏਰਤ ਊਸ਼ਾ ਰਾਣੀ ਦੇ ਪੁੱਤਰ ਸਾਗਰ ਨਾਰੰਗ ਵਾਸੀ ਗਰੀਨ ਪਾਰਕ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਆਪਣੀ ਮਾਤਾ ਨੂੰ ਪਿ੍ੰਸ ਹੋਸਟਲ ਨੇੜੇ ਸੜਕ 'ਤੇ ਖੜ੍ਹਾ ਕਰਕੇ ਸਾਮਾਨ ਲੈਣ ਚਲਾ ਗਿਆ | ਇਸ ਦÏਰਾਨ ਦੋ ਲੁਟੇਰੇ ਉਥੇ ਆਏ ਤੇ ਉਸ ਦੀ ਮਾਤਾ ਦੇ ਪਾਏ ਸੋਨੇ ਦੇ ਗਹਿਣੇ ਅਤੇ 2500 ਦੀ ਨਗਦੀ ਖੋਹ ਕੇ ਫ਼ਰਾਰ ਹੋ ਗਏ¢ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਵਲੋਂ ਉਥੇ ਨੇੜੇ ਲੱਗੇ ਸੀ.ਸੀ. ਟੀਵੀ ਕੈਮਰਿਆਂ ਦੀ ਫੁਟੇਜ ਚੈਕ ਕੀਤੀ ਗਈ ਤਾਂ ਜੋ ਲੁਟੇਰਿਆਂ ਦਾ ਪਤਾ ਲਗਾਇਆ ਜਾ ਸਕੇ, ਪਰ ਪੁਲਿਸ ਨੂੰ ਸਫਲਤਾ ਨਹੀਂ ਮਿਲੀ |