ਲੁਧਿਆਣਾ, 24 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਬੀਬੀ ਹਰਸਰਨ ਕੌਰ ਜੀ ਦੀ ਲਾਸਾਨੀ ਕੁਰਬਾਨੀ ਅਤੇ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਕਥਾ ਅਤੇ ਕੀਰਤਨ ਸਮਾਗਮ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖ਼ੇ ਕਰਵਾਏ ਗਏ | ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਗੁਰਮਤਿ ਕਥਾ ਅਤੇ ਕੀਰਤਨ ਸਮਾਗਮ ਮਨਾਏ ਜਾ ਰਹੈ ਹਨ ਜੋ ਕਿ 31 ਦਸੰਬਰ ਤੱਕ ਜਾਰੀ ਰਹਿਣਗੇ | ਬੀਤੀ ਰਾਤ ਹੋਏ ਸਮਾਗਮਾਂ ਵਿਚ ਗਿਆਨੀ ਸਰਬਜੀਤ ਸਿੰਘ ਔਲਖ ਨੇ ਸੰਗਤਾਂ ਨੂੰ ਸਾਹਿਬਜ਼ਾਦਿਆਂ ਅਤੇ ਸਿੰਘਾਂ ਸਿੰਘਣੀਆਂ ਦੀਆਂ ਸ਼ਹੀਦੀਆਂ ਬਾਰੇ ਸੰਗਤਾਂ ਨੂੰ ਦੱਸਿਆ ਅਤੇ ਧੰਨ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਪਿਆਰ ਵਿਚ ਰੰਗੀ ਹੋਈ 16 ਸਾਲ ਦੀ ਬੱਚੀ ਬੀਬੀ ਹਰਸ਼ਰਨ ਕੌਰ ਜੀ ਨੇ ਚਮਕੌਰ ਦੀ ਜੰਗ ਵਿਚ ਸ਼ਹੀਦ ਹੋਏ ਸਿੰਘਾਂ ਦਾ ਅੰਤਿਮ ਸੰਸਕਾਰ ਕਰਨ ਦੀ ਸੇਵਾ ਨਿਭਾਈ ਅਤੇ ਜ਼ਾਲਮਾਂ ਨੂੰ ਜਦੋਂ ਪਤਾ ਲੱਗਾ ਤਾਂ ਬੀਬੀ ਹਰਸ਼ਰਨ ਕੌਰ ਨੂੰ ਵੀ ਬਲਦੀ ਅੱਗ ਵਿਚ ਸੁੱਟ ਕੇ ਸ਼ਹੀਦ ਕੀਤਾ ਗਿਆ | ਭਾਰੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਆਕੇ ਕੀਰਤਨ ਅਤੇ ਕਥਾ ਦਾ ਆਨੰਦ ਮਾਣਿਆ ਅਤੇ ਆਪਣਾ ਜੀਵਨ ਸਫਲਾ ਕੀਤਾ | ਸਮਾਗਮ 'ਚ ਗੁਰੂ ਘਰ ਦੇ ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਦਰਸ਼ਨ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚਗਰ, ਮਲਕੀਤ ਸਿੰਘ, ਯਸਪਾਲ ਸਿੰਘ, ਗੁਰਦੀਪ ਸਿੰਘ ਕਾਲੜਾ, ਰਜਿੰਦਰ ਸਿੰਘ ਭਾਟੀਆ, ਸੁਖਵਿੰਦਰ ਪਾਲ ਸਿੰਘ, ਚਰਨਜੀਤ ਸਿੰਘ ਪਾਇਲ, ਮਨਜੀਤ ਸਿੰਘ ਪਾਇਲ, ਦਲਜੀਤ ਸਿੰਘ, ਡਾਕਟਰ ਪ੍ਰੇਮ ਸਿੰਘ ਚਾਵਲਾ, ਤਰਲੋਕ ਸਿੰਘ ਸਚਦੇਵਾ, ਕਿ੍ਪਾਲ ਸਿੰਘ ਕਾਲੜਾ, ਪਰਮਜੀਤ ਸਿੰਘ, ਅਮਰਜੀਤ ਸਿੰਘ, ਬਲਬੀਰ ਸਿੰਘ, ਬਲਜੀਤ ਸਿੰਘ, ਬਲਵੀਰ ਸਿੰਘ ਜੋੜਾ ਘਰ ਵਾਲੇ, ਪਲਵਿੰਦਰ ਸਿੰਘ, ਜਗਜੀਵਨ ਸਿੰਘ ਸੋਹਨਪਾਲ, ਵੀਰਨਜੀਤ ਸਿੰਘ ਸੋਹਨਪਾਲ, ਦਰਸ਼ਨ ਸਿੰਘ ਸੋਹਨਪਾਲ, ਵਰਿੰਦਰ ਮੋਹਨ ਸਿੰਘ, ਜਗਜੀਤ ਸਿੰਘ ਆਦਿ ਹਾਜ਼ਰ ਸਨ |