14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਅÏਰਤ ਪਾਸੋਂ ਲੱਖਾਂ ਰੁਪਏ ਮੁੱਲ ਦੇ ਗਹਿਣ ਲੁੱਟ ਕੇ ਅÏਰਤਾਂ ਸਾਥੀ ਸਮੇਤ ਹੋਈਆਂ ਫ਼ਰਾਰ <br/>

Ad Position 21
No active advertisement
ਅਜੀਤ ਡੈਸਕ 25-12-2025
ਲੁਧਿਆਣਾ, 24 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਾਡਲ ਟਾਊਨ ਐਕਸਟੈਨਸ਼ਨ ਸਥਿਤ ਇਕ ਗੁਰਦੁਆਰਾ ਸਾਹਿਬ ਦੇ ਬਾਹਰ ਦੋ ਅÏਰਤਾਂ ਅਤੇ ਉਨ੍ਹਾਂ ਦਾ ਸਾਥੀ ਇਕ ਅÏਰਤ ਪਾਸੋਂ ਲੱਖਾਂ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ ਅਤੇ ਹੋਰ ਸਾਮਾਨ ਲੁੱਟ ਕੇ ਫ਼ਰਾਰ ਹੋ ਗਏ ¢ ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ਛਾਉਣੀ ਮੁਹੱਲਾ ਦੀ ਰਹਿਣ ਵਾਲੀ ਮਨਜੀਤ ਕÏਰ ਦੀ ਸ਼ਿਕਾਇਤ 'ਤੇ ਦੋ ਅਣਪਛਾਤੀਆਂ ਅÏਰਤਾਂ ਅਤੇ ਉਨ੍ਹਾਂ ਦੇ ਇਕ ਸਾਥੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਗੁਰਦੁਆਰਾ ਸਾਹਿਬ ਦੇ ਬਾਹਰ ਬੈਠੀ ਲੰਗਰ ਛਕ ਰਹੀ ਸੀ ਕਿ ਇਸ ਦÏਰਾਨ ਇਕ ਕਾਰ ਵਿਚ ਬੈਠੀਆਂ ਦੋ ਅÏਰਤਾਂ ਨੇ ਉਸ ਨੂੰ ਬਹਾਨੇ ਨਾਲ ਬੁਲਾਇਆ | ਇਸ ਕਾਰ ਨੂੰ ਇਕ ਨÏਜਵਾਨ ਚਲਾ ਰਿਹਾ ਸੀ | ਉਸ ਦੱਸਿਆ ਕਿ ਧੋਖੇ ਨਾਲ ਗੱਲਾਂ ਵਿਚ ਲਗਾ ਕੇ ਇਹਨਾਂ ਨੇ ਉਸ ਨੰੂ ਕਾਰ ਵਿਚ ਬਿਠਾ ਲਿਆ ਅਤੇ ਕੁੱਝ ਦੂਰੀ 'ਤੇ ਜਾਣ 'ਤੇ ਉਨ੍ਹਾਂ ਦੇ ਹੱਥ ਵਿਚ ਪਾਏ ਸੋਨੇ ਦੇ ਗਹਿਣੇ ਖੋਹ ਲਏ ਅਤੇ ਕਾਰ ਵਿਚੋਂ ਧੱਕਾ ਦੇ ਕੇ ਬਾਹਰ ਕੱਢ ਦਿੱਤਾ ¢ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ | ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ¢ ਪੁਲਿਸ ਵਲੋਂ ਉਥੇ ਨੇੜੇ ਲੱਗੇ ਸੀ.ਸੀ. ਟੀਵੀ ਕੈਮਰਿਆਂ ਦੀ ਫੁਟੇਜ ਵੀ ਚੈਕ ਕੀਤੀ ਗਈ ਤਾਂ ਜੋ ਇਹਨਾਂ ਦਾ ਪਤਾ ਲਗਾਇਆ ਜਾ ਸਕੇ, ਪਰ ਦੇਰ ਸ਼ਾਮ ਤੱਕ ਪੁਲਿਸ ਨੂੰ ਸਫਲਤਾ ਨਹੀਂ ਮਿਲੀ ਸੀ |

Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿਧਾਇਕਾ ਮੈਡਮ ਇੰਦੂ ਬਾਲਾ ਦੇ ਘਰ ਕਾਂਗਰਸੀ ਵਰਕਰਾਂ ਦੀ ਹੋਈ ਮੀਟਿੰਗ <br/> ਅਗਲੀ ਖ਼ਬਰ ਚਾਰ ਸਾਹਿਬਜ਼ਾਦੇ ਤੇ ਮਾਤਾ ਗੁਜਰ ਕੌਰ ਦੀ ਯਾਦ 'ਚ 18 ਸ੍ਰੀ ਅਖੰਡ ਪਾਠਾਂ ਦੇ ਪਾਏ ਭੋਗ <br/>
Ad Position 24