ਲੁਧਿਆਣਾ, 24 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਕਲਗ਼ੀਧਰ ਪਾਤਸ਼ਾਹ ਸਰਬੰਸ ਦਾਨੀ ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦੇ ਆਗਮਨ ਪੁਰਬ ਦੇ ਸਬੰਧ ਵਿਚ 3 ਜਨਵਰੀ ਦਿਨ ਸ਼ੁੱਕਰਵਾਰ ਨੂੰ ਬਾਅਦ ਦੁਪਹਿਰ 1.00 ਵਜੇ ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ਼੍ਰੀ ਗੁਰੂ ਕਲਗ਼ੀਧਰ ਸਿੰਘ ਸਭਾ ਤੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਅਕਾਲੀ ਜਥਾ ਲੁਧਿਆਣਾ ਸ਼ਹਿਰੀ ਵਲੋਂ ਬੜੇ ਉਤਸ਼ਾਹ ਨਾਲ ਆਰੰਭ ਕੀਤੇ ਜਾਣ ਵਾਲੇ ਵਿਸ਼ਾਲ ਨਗਰ ਕੀਰਤਨ ਦੇ ਸੰਬੰਧ ਵਿਚ ਇਕ ਵਿਸ਼ੇਸ਼ ਮੀਟਿੰਗ 29 ਦਸੰਬਰ ਦਿਨ ਸੋਮਵਾਰ ਨੂੰ ਸਵੇਰੇ 11.30 ਗੁਰੂਦੁਆਰਾ ਕਲਗ਼ੀਧਰ ਸਾਹਿਬ ਵਿਖੇ ਰੱਖੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਅਕਾਲੀ ਜਥਾ ਦੇ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਨੇ ਦੱਸਿਆ ਕਿ ਇਸ ਮੀਟਿੰਗ ਵਿਚ ਨਗਰ ਕੀਰਤਨ ਦੀਆਂ ਤਿਆਰੀਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ |