15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਚੋਰ ਬਿਜਲੀ ਕਾਰੋਬਾਰੀ ਦਾ ਹਜ਼ਾਰਾਂ ਰੁਪਏ ਦਾ ਸਾਮਾਨ ਚੋਰੀ ਕਰਕੇ ਹੋਇਆ ਫ਼ਰਾਰ <br/>

Ad Position 21
No active advertisement
ਅਜੀਤ ਡੈਸਕ 25-12-2025
ਲੁਧਿਆਣਾ, 24 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਬਿਜਲੀ ਮਾਰਕੀਟ ਵਿਚ ਚੋਰ ਅੱਜ ਸਵੇਰੇ ਕਾਰੋਬਾਰੀ ਦਾ ਹਜ਼ਾਰਾਂ ਰੁਪਏ ਦਾ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਰੋਬਾਰੀ ਜਸਮੀਤ ਸਿੰਘ ਮੱਕੜ ਨੇ ਦੱਸਿਆ ਕਿ ਦੁਕਾਨ ਖੋਲ੍ਹਣ ਤੋਂ ਪਹਿਲਾਂ ਟਰਾਂਸਪੋਰਟ ਦਾ ਕਰਿੰਦਾ ਉਨ੍ਹਾਂ ਦੀ ਦੁਕਾਨ ਦੇ ਬਾਹਰ ਇਕ ਬੋਰੇ ਵਿਚ ਬਿਜਲੀ ਦਾ ਸਾਮਾਨ ਰੱਖ ਕੇ ਚਲਾ ਗਿਆ | ਉਨ੍ਹਾਂ ਦੱਸਿਆ ਕਿ ਕੁੱਝ ਦੇਰ ਬਾਅਦ ਇਕ ਨÏਜਵਾਨ ਆਇਆ ਤੇ ਇਹ ਸਾਮਾਨ ਰਿਕਸ਼ੇ 'ਤੇ ਲੱਦ ਕੇ ਆਪਣੇ ਨਾਲ ਲੈ ਗਿਆ | ਜਦੋਂ ਉਨ੍ਹਾਂ ਨੇ ਸਾਮਾਨ ਬਾਰੇ ਟਰਾਂਸਪੋਰਟਰ ਤੋਂ ਪੁੱਛਿਆ ਤਾਂ ਉਸਨੇ ਸਾਮਾਨ ਦੁਕਾਨ ਦੇ ਅੱਗੇ ਰੱਖਣ ਬਾਰੇ ਦੱਸਿਆ | ਜਦੋਂ ਉਨ੍ਹਾਂ ਨੇ ਸੀ.ਸੀ. ਟੀਵੀ ਕੈਮਰੇ ਦੀ ਫੁਟੇਜ ਚੈਕ ਕੀਤੀ ਤਾਂ ਸਾਰੀ ਗੱਲ ਦਾ ਪਤਾ ਲੱਗਿਆ, ਜਿਸ 'ਤੇ ਉਨ੍ਹਾਂ ਨੇ ਇਸ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ | ਪੁਲਿਸ ਵਲੋਂ ਸੀ.ਸੀ. ਟੀਵੀ ਕੈਮਰੇ ਦੀ ਫੁਟੇਜ ਕਬਜ਼ੇ ਵਿਚ ਲੈ ਰਹੀ ਹੈ, ਜਿਸ ਵਿਚ ਇਕ ਚੋਰ ਸਾਮਾਨ ਚੋਰੀ ਕਰਦਾ ਦਿਖਾਈ ਦੇ ਰਿਹਾ ਹੈ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ

Ad Position 22
No active advertisement
ਪਿਛਲੀ ਖ਼ਬਰ ਭਾਮੀਆਂ ਖੁਰਦ 'ਚ ਕੱਟੀ ਜਾਣ ਵਾਲੀ ਕਾਲੋਨੀ ਦਾ ਮਾਮਲਾ ਗਰਮਾਉਣ ਤੋਂ ਬਾਅਦ ਕੰਮ ਲਟਕਿਆ ਅੱਧ ਵਿਚਕਾਰ <br/> ਅਗਲੀ ਖ਼ਬਰ ਨਗਰ ਕੀਰਤਨ ਸਬੰਧੀ ਜ਼ਿਲ੍ਹਾ ਅਕਾਲੀ ਜਥੇ ਦੀ ਮੀਟਿੰਗ 29 ਨੂੰ -ਭਿੰਦਾ
Ad Position 24