ਲੁਧਿਆਣਾ, 24 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਸ਼ਹੀਦੀ ਸਾਕੇ ਨੂੰ ਸਮਰਪਿਤ 'ਨਿੱਕੀਆਂ ਜਿੰਦਾ ਵੱਡੇ ਸਾਕੇ' ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ | ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਵਿਚ ਭਾਈ ਮਨਿੰਦਰ ਸਿੰਘ, ਭਾਈ ਸਿਮਰਨਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਇਟੀ, ਭਾਈ ਜਗਤਾਰ ਸਿੰਘ ਦੇ ਜੱਥੇ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀਆਂ ਭਰੀਆਂ ਅਤੇ ਸੰਗਤਾਂ ਨੂੰ ਗੁਰਬਾਣੀ ਕਥਾ ਕੀਰਤਨ ਰਾਹੀਂ ਨਿਹਾਲ ਕੀਤਾ | ਸਮੂਹ ਸਾਧ ਸੰਗਤਾਂ ਨੇ ਇਨ੍ਹਾਂ ਸਮਾਗਮਾਂ ਵਿਚ ਪਰਿਵਾਰ ਸਮੇਤ ਹਾਜ਼ਰੀਆਂ ਭਰੀਆਂ ਅਤੇ ਗੁਰੂ ਮਹਾਰਾਜ ਜੀ ਦੀ ਅਸੀਸਾਂ ਪ੍ਰਾਪਤ ਕੀਤੀਆਂ | ਉਨ੍ਹਾਂ ਦੱਸਿਆ ਕਿ ਇਹ ਸਮਾਗਮ 28 ਦਸੰਬਰ ਤੱਕ ਚੱਲਣਗੇ | ਸਮਾਗਮ 'ਚ ਜਰਨੈਲ ਸਿੰਘ ਜਨਰਲ ਸਕੱਤਰ, ਭੁਪਿੰਦਰਪਾਲ ਸਿੰਘ ਧਵਨ ਮੀਤ ਪ੍ਰਧਾਨ, ਗੁਰਚਰਨ ਸਿੰਘ ਚੰਨ, ਸੰਤੋਖ ਸਿੰਘ ਖੁਰਾਣਾ ਮੀਤ ਪ੍ਰਧਾਨ, ਅਮਨਪ੍ਰੀਤ ਸਿੰਘ ਅਮਨ, ਹਰਵਿੰਦਰ ਸਿੰਘ ਹੈਪੀ ਕਾਲੜਾ, ਮੋਹਿੰਦਰਪਾਲ ਸਿੰਘ ਧਵਨ, ਹਰਪ੍ਰੀਤ ਸਿੰਘ ਟਿੰਕੂ, ਤਰਨਜੀਤ ਸਿੰਘ, ਜਸਵਿੰਦਰ ਸਿੰਘ ਹੈਪੀ, ਤੇਜਿੰਦਰਪਾਲ ਸਿੰਘ, ਦਰਸ਼ਨ ਸਿੰਘ ਰਾਜੂ, ਗੁਰਮਿੰਦਰ ਸਿੰਘ ਬਤਰਾ, ਜਸਵਿੰਦਰ ਸਿੰਘ, ਸੰਦੀਪ ਸਿੰਘ, ਰਛਪਾਲ ਸਿੰਘ, ਚਰਨਜੀਤ ਸਿੰਘ, ਸੁਰਜੀਤ ਸਿੰਘ, ਹਰਸ਼ਰਨ ਸਿੰਘ ਪਾਹਵਾ, ਹਰਮਿੰਦਰ ਸਿੰਘ ਬਿੱਟੂ, ਹਰਵਿੰਦਰ ਸਿੰਘ ਕਾਲਾ ਆਦਿ ਹਾਜ਼ਰ ਸਨ | ਸਮਾਗਮ ਦੌਰਾਨ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ |