17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਸਫ਼ਰ- ਏ- ਸ਼ਹਾਦਤ ਨੂੰ ਸਮਰਪਿਤ ਕੀਰਤਨ ਸਮਾਗਮ <br/>

Ad Position 21
No active advertisement
ਅਜੀਤ ਡੈਸਕ 25-12-2025
ਲੁਧਿਆਣਾ, 24 ਦੰਸਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਬੀਤੀ ਰਾਤ ਦਸ਼ਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਫਰ- ਏ- ਸ਼ਹਾਦਤ ਕੀਰਤਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਭਾਈ ਤਾਰਬਲਬੀਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ ਵਾਲਿਆਂ ਦੇ ਕੀਰਤਨੀ ਜੱਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਕੀਰਤਨ ਸਮਾਗਮ ਨੂੰ ਇੱਕ ਉਪਦੇਸ਼ਕ ਸਮਾਗਮ ਦੱਸਦਿਆਂ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਧਰਮ ਦੇ ਮਾਰਗ ਉਪਰ ਚੱਲਣ, ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਤਾਕੀਦ ਵੀ ਕੀਤੀ | ਕੀਰਤਨ ਸਮਾਗਮ ਅੰਦਰ ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਮੁੱਖ ਮੈਬਰ ਇੰਦਰਬੀਰ ਸਿੰਘ ਬੱਤਰਾ, ਹਰਪਾਲ ਸਿੰਘ ਬੱਤਰਾ ਰਜਿੰਦਰ ਸਿੰਘ ਡੰਗ, ਭੁਪਿੰਦਰ ਸਿੰਘ ਜੁਨੇਜਾ, ਸਰਬਜੀਤ ਸਿੰਘ ਦਸ਼ਮੇਸ਼ ਪੰਪ ਵਾਲੇ, ਹਰਪਾਲ ਸਿੰਘ ਖਾਲਸਾ, ਹਰਮੀਤ ਸਿੰਘ ਡੰਗ, ਗੁਰਬਚਨ ਸਿੰਘ, ਅਤੱਰ ਸਿੰਘ ਮਕੱੜ, ਅਵਤਾਰ ਸਿੰਘ ਮਿੱਢਾ, ਦਵਿੰਦਰ ਸਿੰਘ ਬਿੱਟੂ, ਖੁਸ਼ਹਾਲ ਸਿੰਘ, ਹਰਚਰਨ ਸਿੰਘ ਕਾਲੜਾ, ਕੰਵਲਪ੍ਰੀਤ ਸਿੰਘ ਸੋਢੀ, ਦਾਨ ਸਿੰਘ, ਇੰਦਰਜੀਤ ਸਿੰਘ ਛਾਬੜਾ, ਵਿਜੈ ਕੁਮਾਰ ਸੂਦ, ਜੋਗਿੰਦਰ ਸਿੰਘ ਸਲੂਜਾ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ ਗੁਡਜ ਟਰਾਂਸਪੋਰਟ ਜਥੇਬੰਦੀ ਵਲੋਂ ਸਾਲ 2026 ਦਾ ਕੈਲੰਡਰ ਰਿਲੀਜ਼ <br/> ਅਗਲੀ ਖ਼ਬਰ ਵਿਦਿਆਰਥੀ ਸੰਘਰਸ਼ ਦੇ ਦਬਾਅ ਹੇਠ ਪੀਏਯੂ ਪ੍ਰਸ਼ਾਸਨ ਵਲੋਂ ਰੁੱਖ ਕੱਟਣ ਦਾ ਫੈਸਲਾ ਰੱਦ <br/>
Ad Position 24