ਲੁਧਿਆਣਾ, 25 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਵਿਖੇ ਸ਼ਹੀਦੀ ਸਾਕੇ ਨੂੰ ਸਮਰਪਿਤ ਚੱਲ ਰਹੇ ਵਿਸ਼ੇਸ਼ ਗੁਰਮਤਿ ਸਮਾਗਮ ਵਿਚ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ | ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ 'ਚ ਭਾਈ ਜਗਤਾਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਗੁਰਭੇਜ ਸਿੰਘ ਯੂ.ਐਸ.ਏ ਵਾਲੇ, ਭਾਈ ਮਨਦੀਪ ਸਿੰਘ ਅਤੇ ਗੁਰੂ ਨਾਨਕ ਇੰਟਰਨੈਸ਼ਨਲ ਸਕੂਲ ਦੇ ਬੱਚਿਆਂ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀਆਂ ਭਰੀਆਂ ਅਤੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ | ਸਮਾਗਮ 'ਚ ਜਰਨੈਲ ਸਿੰਘ ਜਨਰਲ ਸਕੱਤਰ, ਭੁਪਿੰਦਰਪਾਲ ਸਿੰਘ ਧਵਨ ਮੀਤ ਪ੍ਰਧਾਨ, ਗੁਰਚਰਨ ਸਿੰਘ ਚੰਨ, ਸੰਤੋਖ ਸਿੰਘ ਖੁਰਾਣਾ ਮੀਤ ਪ੍ਰਧਾਨ, ਅਮਨਪ੍ਰੀਤ ਸਿੰਘ ਅਮਨ, ਹਰਵਿੰਦਰ ਸਿੰਘ ਹੈਪੀ ਕਾਲੜਾ, ਮੋਹਿੰਦਰਪਾਲ ਸਿੰਘ ਧਵਨ, ਹਰਪ੍ਰੀਤ ਸਿੰਘ ਟਿੰਕੂ, ਤਰਨਜੀਤ ਸਿੰਘ, ਜਸਵਿੰਦਰ ਸਿੰਘ ਹੈਪੀ, ਦਰਸ਼ਨ ਸਿੰਘ ਦਰਸ਼ੀ, ਤੇਜਿੰਦਰਪਾਲ ਸਿੰਘ, ਦਰਸ਼ਨ ਸਿੰਘ ਰਾਜੂ, ਗੁਰਮਿੰਦਰ ਸਿੰਘ ਬੱਤਰਾ, ਜਸਵਿੰਦਰ ਸਿੰਘ, ਸੰਦੀਪ ਸਿੰਘ, ਰਛਪਾਲ ਸਿੰਘ, ਚਰਨਜੀਤ ਸਿੰਘ, ਸੁਰਜੀਤ ਸਿੰਘ, ਹਰਸ਼ਰਨ ਸਿੰਘ ਪਾਹਵਾ, ਹਰਮਿੰਦਰ ਸਿੰਘ ਬਿੱਟੂ, ਹਰਵਿੰਦਰ ਸਿੰਘ ਕਾਲਾ ਆਦਿ ਹਾਜ਼ਰ ਸਨ |