ਲਾਡੋਵਾਲ, 23 ਦਸੰਬਰ (ਬਲਬੀਰ ਸਿੰਘ ਰਾਣਾ)-ਜੀ.ਏ.ਡੀ. ਅਕੈਡਮੀ ਲਾਦੀਆਂ ਖੁਰਦ ਵਿਖੇ ਸਕੂਲੀ ਬੱਚਿਆਂ ਨੂੰ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ-ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਇਸ ਸਬੰਧੀ ਗੱਲਬਾਤ ਕਰਦਿਆਂ ਅਕੈਡਮੀ ਦੇ ਮੈਨੇਜਿੰਗ ਡਾਇਰੈਕਟਰ ਹਰਗੁਲਾਬ ਸਿੰਘ ਲਾਦੀਆਂ ਨੇ ਦੱਸਿਆ ਕਿ ਛੋਟੇ ਛੋਟੇ ਬੱਚਿਆਂ ਦੇ ਸਿਰਾਂ 'ਤੇ ਦਸਤਾਰਾਂ ਸਜਾ ਕੇ ਸਾਹਿਬਜ਼ਾਦਿਆਂ ਵਲੋਂ ਪਾਈ ਗਈ ਸ਼ਹੀਦੀ ਨੂੰ ਸਮਰਪਿਤ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਇਸ ਮੌਕੇ ਪਿ੍ੰਸੀਪਲ ਰੀਮਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਸਾਨੂੰ ਵੀ ਉਨ੍ਹਾਂ ਸਾਹਿਬਜ਼ਾਦਿਆਂ ਦੇ ਕਦਮ ਚਿੰਨ੍ਹਾਂ 'ਤੇ ਚੱਲਦੇ ਹੋਏ ਆਪਣੇ ਧਰਮ ਪ੍ਰਤੀ ਦਿ੍ੜ੍ਹਤਾ, ਆਤਮ ਵਿਸ਼ਵਾਸ ਅਤੇ ਪਵਿੱਤਰਤਾ ਵਿਚ ਵਿਸ਼ਵਾਸ ਰੱਖਣਾ ਚਾਹੀਦਾ ਹੈ | ਇਸ ਮੌਕੇ ਸਕੂਲ ਦੇ ਚੇਅਰਮੈਨ ਪਰਮਪ੍ਰੀਤ ਸਿੰਘ ਨੇ ਬੱਚਿਆਂ ਨੂੰ ਆਪਣੇ ਸਾਹਿਬਜ਼ਾਦਿਆਂ ਦੇ ਗੌਰਵਮਈ ਇਤਿਹਾਸ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ |