19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਬੀ.ਬੀ.ਐੱਸ.ਬੀ. ਕੌਨਵੈਂਟ ਸਕੂਲ ਚਕਰ ਵਿਖੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਧਾਰਮਿਕ ਸਮਾਗਮ

Ad Position 21
No active advertisement
ਅਜੀਤ ਡੈਸਕ 26-12-2025
ਹਠੂਰ, 25 ਦਸੰਬਰ (ਜਸਵਿੰਦਰ ਸਿੰਘ ਛਿੰਦਾ)- ਬੀ.ਬੀ.ਐੱਸ.ਬੀ. ਕੌਨਵੈਂਟ ਸਕੂਲ ਚਕਰ ਵਿਖੇ ਸਮੁੱਚੀ ਪ੍ਰਬੰਧਕ ਕਮੇਟੀ ਵਲੋਂ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਆਪਣੇ ਸਕੂਲ ਵਿਖੇ ਧਾਰਮਿਕ ਸਮਾਗਮ ਕਰਵਾਏ | ਪਿ੍ੰ. ਸ੍ਰੀਮਤੀ ਵਿਮਲ ਚੰਡੋਕ ਦੀ ਅਗਵਾਈ ਹੇਠ ਸਮੂਹ ਸਟਾਫ਼ ਅਤੇ ਬੱਚਿਆਂ ਨੇ ਸ੍ਰੀ ਜਪੁਜੀ ਸਾਹਿਬ ਜੀ ਦੇ ਸ਼ਰਧਾ-ਭਾਵਨਾ ਨਾਲ ਪਾਠ ਕੀਤੇ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | ਪਿ੍ੰ: ਸ੍ਰੀਮਤੀ ਵਿਮਲ ਚੰਡੋਕ ਨੇ ਇਸ ਮੌਕੇ ਬੱਚਿਆਂ ਨੂੰ ਸਾਹਿਬਜ਼ਾਦਿਆਂ ਦੀ ਮਹਾਨ ਕੁਰਬਾਨੀ ਤੋਂ ਜਾਣੂੰ ਕਰਵਾਉਂਦਿਆਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਹੱਕ-ਸੱਚ ਅਤੇ ਜ਼ਬਰ ਜ਼ੁਲਮ ਖ਼ਿਲਾਫ਼ ਆਵਾਜ਼ ਬੁਲੰਦ ਕਰਦਿਆਂ ਆਪਣਾ ਸਰਵੰਸ ਹੀ ਸਾਡੇ ਲਈ ਕੁਰਬਾਨ ਕਰ ਦਿੱਤਾ | ਇਸ ਉਪਰੰਤ ਸਮੂਹ ਬੱਚਿਆਂ, ਡਰਾਈਵਰਾਂ ਅਧਿਆਪਕਾਂ ਸਮੂਹ ਸੰਗਤਾਂ ਵਿਚ ਕੜਾਹ ਪ੍ਰਸ਼ਾਦ ਵਰਤਾਇਆ ਗਿਆ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਸਭਾ ਨੂੰ ਸਮਰਪਿਤ ਬਾਬਾ ਬੰਦਾ ਸਿੰਘ ਬਹਾਦਰ ਫਾਊਾਡੇਸ਼ਨ ਤੇ ਡਿਕਸੀ ਢਾਬਾ ਵਲੋਂ ਦੁੱਧ ਦੇ ਲੰਗਰ ਲਗਾਏ ਅਗਲੀ ਖ਼ਬਰ ਵਪਾਰ ਅਤੇ ਉਦਯੋਗ ਐਸੋਸੀਏਸ਼ਨ ਵਲੋਂ ਨਵੇਂ ਵਰ੍ਹੇ ਦਾ ਕੈਲੰਡਰ ਜਾਰੀ <br/>
Ad Position 24