19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਵਿਧਾਇਕ ਗਰੇਵਾਲ ਵਲੋਂ ਨਸ਼ੇ ਦੇ ਸੌਦਾਗਰਾਂ ਨੂੰ ਚਿਤਾਵਨੀ, ਗਲਤ ਕੰਮ ਛੱਡੋ ਨਹੀਂ ਤਾਂ ਭੁਗਤਣੇ ਪੈਣਗੇ ਨਤੀਜੇ <br/>

Ad Position 21
No active advertisement
ਅਜੀਤ ਡੈਸਕ 26-12-2025
ਲੁਧਿਆਣਾ, 25 ਦਸੰਬਰ (ਡਾ. ਤਰਲੋਚਨ ਸਿੰਘ)-ਹਲਕਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਅਤੇ ਏ.ਸੀ.ਪੀ ਸੁਮਿਤ ਸੂਦ ਵਲੋਂ ਅੱਜ ਬਿਹਾਰੀ ਕਾਲੋਨੀ ਵਿਖੇ ਇਕ ਪੁਲਿਸ ਪਬਲਿਕ ਮੀਟਿੰਗ ਕੀਤੀ ਗਈ | ਇਸ ਮੌਕੇ ਤੇ ਇਲਾਕਾ ਵਾਸੀਆਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਗਰੇਵਾਲ ਭੋਲਾ ਨੇ ਨਸ਼ੇ ਦੇ ਸੁਦਾਗਰਾਂ ਨੂੰ ਚਿਤਾਵਨੀ ਭਰੇ ਲਹਿਜੇ 'ਚ ਕਿਹਾ ਕਿ ਜੋ ਵੀ ਕੋਈ ਵਿਅਕਤੀ ਇਸ ਮਾੜੇ ਕੰਮ ਨਾਲ ਜੁੜਿਆ ਹੋਇਆ ਹੈ ਉਹ ਜਲਦ ਤੋਂ ਜਲਦ ਆਪਣਾ ਕੰਮ ਬੰਦ ਕਰਕੇ ਇਸ ਇਲਾਕੇ ਨੂੰ ਖਾਲੀ ਕਰੇ ਨਹੀਂ ਤਾਂ ਗੰਭੀਰ ਨਤੀਜੇ ਭੁਗਤਣ ਲਈ ਤਿਆਰ ਰਹੇ | ਵਿਧਾਇਕ ਗਰੇਵਾਲ ਨੇ ਕਿਹਾ ਕਿ ਹਲਕਾ ਪੂਰਬੀ ਅੰਦਰ ਕਿਸੇ ਵੀ ਨਸ਼ੇ ਦੇ ਸੌਦਾਗਰ ਨੂੰ ਬਖਸ਼ਿਆ ਨਹੀਂ ਜਾਵੇਗਾ | ਉਨ੍ਹਾਂ ਕਿਹਾ ਕਿ ਵਾਰਡ ਪੱਧਰ ਤੇ ਆਮ ਆਦਮੀ ਪਾਰਟੀ ਦੀਆਂ ਟੀਮਾਂ ਤਿਆਰ ਕੀਤੀਆਂ ਗਈਆਂ ਹਨ ਜੋ ਕਿ ਆਪਣੇ ਤੌਰ ਤੇ ਨਸ਼ੇ ਦੇ ਸੌਦਾਗਰਾਂ ਨਾਲ ਦੋ ਹੱਥ ਕਰਨ ਲਈ ਮੈਦਾਨ ਵਿਚ ਉਤਰ ਚੁੱਕੀਆਂ ਹਨ | ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਵਾਰਡ ਕੌਂਸਲਰਾਂ ਅਤੇ ਵਲੰਟੀਅਰਾਂ ਨੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਕਰੀਬ 15 ਵਿਅਕਤੀਆਂ ਨੂੰ ਫੜ ਕੇ ਪੁਲਿਸ ਦੇ ਹਵਾਲੇ ਕੀਤਾ ਹੈ , ਜਿਨ੍ਹਾਂ ਤੇ ਪੁਲਿਸ ਵਲੋਂ ਫੌਰੀ ਤੌਰ 'ਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਉਨ੍ਹਾਂ ਕਿਹਾ ਕਿ ਹੁਣ ਸਾਡੀ ਸਾਰੀ ਟੀਮ ਇਹਨਾਂ ਦੇ ਖਿਲਾਫ ਮੈਦਾਨ 'ਚ ਉੱਤਰ ਚੁੱਕੀ ਹੈ | ਮੀਟਿੰਗ ਦੌਰਾਨ ਏ.ਸੀ.ਪੀ ਸੁਮਿਤ ਸੂਦ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਈ ਵੀ ਕੰਮ ਪਬਲਿਕ ਦੇ ਸਹਿਯੋਗ ਤੋਂ ਬਿਨ੍ਹਾਂ ਨਹੀਂ ਹੋ ਸਕਦਾ, ਇਸ ਕਰਕੇ ਮੇਰੀ ਸਭ ਨੂੰ ਅਪੀਲ ਹੈ ਕਿ ਆਓ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁਹਿੰਮ ਦੇ ਤਹਿਤ ਯੁੱਧ ਨਸ਼ਿਆਂ ਵਿਰੁੱਧ ਤੁਸੀਂ ਵੀ ਆਪਣਾ ਸਹਿਯੋਗ ਦਿਓ, ਤੁਹਾਡੇ ਇਲਾਕੇ 'ਚ ਜੇ ਕੋਈ ਨਸ਼ਾ ਵੇਚਦਾ ਹੈ ਤਾਂ ਉਸ ਦੀ ਸੂਚਨਾ ਸਾਨੂੰ ਦਿਓ ਅਸੀਂ ਜਿਥੇ ਤੁਹਾਡਾ ਨਾਮ ਤੇ ਪਤਾ ਗੁਪਤ ਰਖਾਂਗੇ ਉਥੇ ਹੀ ਨਸ਼ੇ ਦੇ ਸੌਦਾਗਰਾਂ ਤੇ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਸਲਾਖਾਂ ਪਿੱਛੇ ਸੁੱਟਾਂਗੇ | ਇਸ ਮੌਕੇ ਤੇ ਵਾਰਡ ਕੌਂਸਲਰ ਅਸ਼ਵਨੀ ਸ਼ਰਮਾ, ਕੌਂਸਲਰ ਅਨੁਜ ਚੌਧਰੀ, ਰਾਜ ਗਰੇਵਾਲ, ਗੱਗੀ ਸ਼ਰਮਾ, ਗੁਰਨਾਮ ਗਾਮਾ, ਵਿੱਕੀ ਕੁਮਾਰ, ਪੀ.ਏ ਗੁਰਸ਼ਰਨਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਇਲਾਕਾ ਵਾਸੀ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਵਿਚ ਸਫਰ-ਏ-ਸ਼ਹਾਦਤ <br/> ਅਗਲੀ ਖ਼ਬਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਅੰਡਰ 14 ਆਰੀਅਨ ਹਾਕੀ ਕੱਪ ਸ਼ੁਰੂ <br/>
Ad Position 24