19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਢੰਡਾਰੀ ਕਲਾਂ ਵਿਖੇ ਪਹੁੰਚੇ ਸਾਬਕਾ ਮੰਤਰੀ ਆਸ਼ੂ ਨੇ ਵਰਕਰਾਂ ਨੂੰ ਦਿੱਤਾ ਥਾਪੜਾ <br/>

Ad Position 21
No active advertisement
ਅਜੀਤ ਡੈਸਕ 26-12-2025
ਢੰਡਾਰੀ ਕਲਾਂ/ਲੁਧਿਆਣਾ, 25 ਦਸੰਬਰ (ਜਸਵੀਰ ਸਿੰਘ ਬੰਗਾ)-ਢੰਡਾਰੀ ਕਲਾਂ ਤੋਂ ਸੀਨੀਅਰ ਕਾਂਗਰਸੀ ਆਗੂ ਗੁਰਕ੍ਰਿਪਾਲ ਸਿੰਘ ਪਾਲਾ ਢੰਡਾਰੀ ਦੇ ਗ੍ਰਹਿ ਵਿਖੇ ਪਹੁੰਚੇ ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਵਰਕਰਾਂ ਨੂੰ ਥਾਪੜਾ ਦਿੰਦਿਆਂ ਕਿਹਾ ਕਿ ਉਹ ਕਾਂਗਰਸ ਪਾਰਟੀ ਦੀ ਚੜ੍ਹਦੀਕਲਾ ਲਈ ਹੁਣ ਤੋਂ ਹੀ ਜੁੱਟ ਜਾਣ ਤਾਂ ਜੋ 2027 'ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਦੀ ਸਰਕਾਰ ਲਿਆਂਦੀ ਜਾ ਸਕੇ | ਇਸ ਮੌਕੇ ਪਾਲਾ ਢੰਡਾਰੀ ਨੇ ਸਾਬਕਾ ਮੰਤਰੀ ਦਾ ਉਨ੍ਹਾਂ ਦੇ ਗ੍ਰਹਿ ਪਹੁੰਚਣ 'ਤੇ ਬੁੱਕਾ ਭੇਟ ਕਰਕੇ ਸਵਾਗਤ ਕੀਤਾ | ਇਸ ਮੌਕੇ ਪਾਲਾ ਢੰਡਾਰੀ ਨੇ ਕਿਹਾ ਕਿ ਭਾਰਤ ਭੂਸ਼ਨ ਆਸ਼ੂ ਦੀ ਅਗਵਾਈ ਵਿਚ ਉਹ ਪਹਿਲਾਂ ਨਾਲੋਂ ਹੋਰ ਤਕੜੇ ਹੋ ਕੇ ਕੰਮ ਕਰਨਗੇ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨਗੇ | ਸਾਬਕਾ ਮੰਤਰੀ ਆਸ਼ੂ ਨੇ ਯੂਥ ਆਗੂ ਲਖਵਿੰਦਰ ਸਿੰਘ ਲੱਕੀ ਨੂੰ ਜਨਮ ਦਿਨ ਦੀ ਵਧਾਈ ਦਿੰਦਿਆਂ ਮੂੰਹ ਮਿੱਠਾ ਕਰਵਾਇਆ | ਇਸ ਮੌਕੇ ਸਾਬਕਾ ਮੇਅਰ ਬਲਕਾਰ ਸਿੰਘ ਸੰਧੂ ਤੇ ਹੋਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੀਸੂ ਨੇ 'ਸਰਕਾਰ ਤੁਹਾਡੇ ਦੁਆਰ' ਤਹਿਤ ਪੀ.ਐਸ.ਆਈ.ਈ.ਸੀ. ਕੈਂਪ ਦੀ ਮੇਜ਼ਬਾਨੀ ਕੀਤੀ <br/> ਅਗਲੀ ਖ਼ਬਰ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਵਿਚ ਸਫਰ-ਏ-ਸ਼ਹਾਦਤ <br/>
Ad Position 24