19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਸੂਬਾ ਪੱਧਰੀ ਮੁਕਾਬਲੇ ਕਰਵਾਏ <br/>

Ad Position 21
No active advertisement
ਅਜੀਤ ਡੈਸਕ 26-12-2025
ਲੁਧਿਆਣਾ, 25 ਦਸੰਬਰ (ਜਸਵਿੰਦਰਸਿੰਘ)-ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਵਿਸ਼ਵ ਹੁਨਰ ਮੁਕਾਬਲੇ ਅਧੀਨ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਸੂਬਾ ਪੱਧਰੀ ਮੁਕਾਬਲੇ ਕਰਵਾਏ ਗਏ, ਜਿਸ ਵਿਚ ਵੱਖ-ਵੱਖ ਜ਼ਿਲਿ੍ਹਆਂ ਦੇ ਬੱਚਿਆਂ ਨੇ ਭਾਗ ਲਿਆ | ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਰਜੀਤ ਬੈਂਸ ਵਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਸਥਿਤ ਸਕਿਲ ਸੈਂਟਰ ਵਿਖੇ ਇਹਨਾਂ ਮੁਕਾਬਲਿਆਂ ਨੂੰ ਅੰਤਿਮ ਰੂਪ ਦਿੱਤਾ ਗਿਆ | ਉਨ੍ਹਾਂ ਇਹ ਵੀ ਦੱਸਿਆ ਕਿ ਸੂਬਾ ਪੱਧਰੀ ਮੁਕਾਬਲੇ ਜਿੱਤਣ ਵਾਲੇ ਉਮੀਦਵਾਰਾਂ ਨੂੰ ਕੇਂਦਰੀ ਪੱਧਰ 'ਤੇ ਭੇਜਿਆ ਜਾਵੇਗਾ ਅਤੇ ਜੋ ਬੱਚੇ ਕੇਂਦਰ ਤੋਂ ਜੇਤੂ ਹੋਣਗੇ ਉਨ੍ਹਾਂ ਨੂੰ ਅੰਤਰ-ਰਾਸ਼ਟਰੀ ਵਿਸ਼ਵ ਹੁਨਰ ਮੁਕਾਬਲਿਆਂ ਲਈ ਸ਼ੰਗਾਈ (ਚੀਨ) ਵਿਖੇ ਆਪਣਾ ਹੁਨਰ ਵਿਖਾਉਣ ਦਾ ਮੌਕਾ ਮਿਲੇਗਾ | ਇਸ ਮੌਕੇ ਐਸੋਸੀਏਟ ਡਾਇਰੈਕਟਰ ਡਾ. ਰੁਪਿੰਦਰ ਕੌਰ, ਐਸੋਸੀਏਟ ਪ੍ਰੋਫੈਸਰ ਡਾ. ਲਵਲੀਸ਼ ਗਰਗ, ਐਸੋਸੀਏਟ ਪ੍ਰੋਫੈਸਰ ਡਾ. ਕੁਲਵੀਰ ਕੌਰ, ਡੈਮੋਸਟੇਟਰ ਕਮਲਜੀਤ ਕੌਰ ਬਰਾੜ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੰਜਾਬ ਹੁਨਰ ਵਿਕਾਸ ਮਿਸ਼ਨ ਦੀ ਟੀਮ ਵਿੱਚ ਰਵੀਜੋਤ ਕੌਰ ਅਤੇ ਪਿ੍ੰਸ ਕੁਮਾਰ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਨਸ਼ਾ ਕਰਨ ਤੋਂ ਰੋਕਣ 'ਤੇ ਪੰਚਾਇਤ ਮੈਂਬਰਾਂ 'ਤੇ ਹਮਲਾ ਕਰਨ ਵਾਲੇ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਸੀਸੂ ਨੇ 'ਸਰਕਾਰ ਤੁਹਾਡੇ ਦੁਆਰ' ਤਹਿਤ ਪੀ.ਐਸ.ਆਈ.ਈ.ਸੀ. ਕੈਂਪ ਦੀ ਮੇਜ਼ਬਾਨੀ ਕੀਤੀ <br/>
Ad Position 24