ਲੁਧਿਆਣਾ, 25 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੀ ਪੁਲਿਸ ਨੇ ਬਾਬਾ ਦੀਪ ਸਿੰਘ ਨਗਰ ਵਿਚ ਨਸ਼ਾ ਕਰਨ ਤੋਂ ਰੋਕਣ 'ਤੇ ਪੰਚਾਇਤ ਮੈਂਬਰਾਂ ਅਤੇ ਹਮਲਾ ਕਰਨ ਦੇ ਮਾਮਲੇ ਵਿਚ ਦੋ ਨੌਜਵਾਨਾਂ ਖਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਹਰਮੇਸ਼ ਸਿੰਘ ਵਾਸੀ ਬਾਬਾ ਦੀਪ ਸਿੰਘ ਨਗਰ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸਬੰਧੀ ਪੁਲਿਸ ਨੇ ਜਗਜੀਤ ਸਿੰਘ ਅਤੇ ਅਮਨਦੀਪ ਸਿੰਘ ਪੁੱਤਰ ਜਗਜੀਤ ਸਿੰਘ ਖਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਸਨੇ ਅਤੇ ਹੋਰ ਪੰਚਾਇਤ ਮੈਂਬਰਾਂ ਨੇ ਜਦੋਂ ਉਕਤ ਕਥਿਤ ਦੋਸ਼ੀਆਂ ਨੂੰ ਨਸ਼ੇ ਦਾ ਸੇਵਨ ਕਰਨ ਤੋਂ ਰੋਕਿਆ ਤਾਂ ਇਨ੍ਹਾਂ ਨੇ ਹਮਲਾ ਕਰ ਦਿੱਤਾ | ਸ਼ਿਕਾਇਤ ਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |