ਲੁਧਿਆਣਾ, 26 ਦਸੰਬਰ (ਡਾ. ਤਰਲੋਚਨ ਸਿੰਘ)-ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ ਦੇ ਅਹੁਦੇਦਾਰਾਂ, ਪ੍ਰਬੰਧਕੀ ਬੋਰਡ ਦੇ ਮੈਂਬਰਾਂ ਅਤੇ ਸਮੂਹ ਮੈਂਬਰਾਂ ਵਲੋਂ ਬਲਵੀਰ ਜਲਾਲਾਬਾਦੀ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਅਕਾਦਮੀ ਦੇ ਪ੍ਰਧਾਨ ਡਾ. ਸਰਬਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕੌਰ ਅਤੇ ਜਨਰਲ ਸਕੱਤਰ ਡਾ. ਗੁਲਜ਼ਾਰ ਪੰਧੇਰ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਬਲਵੀਰ ਜਲਾਲਾਬਾਦੀ ਨੇ ਆਪਣੀਆਂ ਰਚਨਾਵਾਂ ਨਾਲ ਮਾਂ ਬੋਲੀ ਪੰਜਾਬੀ ਦੀ ਭਰਪੂਰ ਸੇਵਾ ਕੀਤੀ | ਉਨ੍ਹਾਂ ਦੇ ਦੇਹਾਂਤ ਨਾਲ ਪੰਜਾਬੀ ਸਾਹਿਤ ਜਗਤ ਅਤੇ ਪਰਿਵਾਰ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ | ਦੁੱਖ ਦਾ ਪ੍ਰਗਟਾਵਾ ਕਰਨ ਵਾਲਿਆਂ ਵਿਚ ਡਾ. ਸੁਖਦੇਵ ਸਿੰਘ ਸਿਰਸਾ, ਪ੍ਰੋ. ਗੁਰਭਜਨ ਗਿੱਲ, ਪ੍ਰੋ. ਰਵਿੰਦਰ ਭੱਠਲ, ਡਾ. ਲਖਵਿੰਦਰ ਜੌਹਲ, ਡਾ. ਅਨੂਪ ਸਿੰਘ, ਸੁਰਿੰਦਰ ਕੈਲੇ, ਡਾ. ਜੋਗਿੰਦਰ ਸਿੰਘ ਨਿਰਾਲਾ, ਬਲਬੀਰ ਮਾਧੋਪੁਰੀ, ਡਾ. ਗੁਰਇਕਬਾਲ ਸਿੰਘ, ਡਾ. ਅਰਵਿੰਦਰ ਕੌਰ ਕਾਕੜਾ, ਡਾ. ਗੁਰਚਰਨ ਕੌਰ ਕੋਚਰ, ਡਾ. ਹਰਵਿੰਦਰ ਸਿੰਘ, ਤ੍ਰੈਲੋਚਨ ਲੋਚੀ, ਜਸਪਾਲ ਮਾਨਖੇੜਾ, ਜਨਮੇਜਾ ਸਿੰਘ ਜੌਹਲ, ਡਾ. ਹਰੀ ਸਿੰਘ ਜਾਚਕ, ਜਸਵੀਰ ਝੱਜ, ਸਹਿਜਪ੍ਰੀਤ ਸਿੰਘ ਮਾਂਗਟ, ਸ਼ਬਦੀਸ਼, ਸੰਜੀਵਨ ਸਿੰਘ, ਨਰਿੰਦਰਪਾਲ ਕੌਰ, ਵਾਹਿਦ (ਸਤਿਨਾਮ ਸਿੰਘ), ਸੰਤੋਖ ਸਿੰਘ ਸੁੱਖੀ, ਡਾ. ਹਰਜਿੰਦਰ ਸਿੰਘ, ਕੰਵਰਜੀਤ ਭੱਠਲ, ਪ੍ਰੋ. ਸਰਘੀ, ਪ੍ਰੇਮ ਸਾਹਿਲ, ਪ੍ਰੋ. ਬਲਵਿੰਦਰ ਸਿੰਘ ਚਹਿਲ, ਕਰਮਜੀਤ ਸਿੰਘ ਗਰੇਵਾਲ ਅਤੇ ਵਰਗਿਸ ਸਲਾਮਤ ਸਮੇਤ ਸਮੂਹ ਮੈਂਬਰ ਸ਼ਾਮਿਲ ਹਨ |