10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਨੌਜਵਾਨ ਵਲੋਂ ਕੀਤੀ ਖੁਦਕੁਸ਼ੀ ਦੇ ਮਾਮਲੇ 'ਚ ਔਰਤ ਸਮੇਤ ਪੰਜ ਖ਼ਿਲਾਫ਼ ਕੇਸ ਦਰਜ <br/>

Ad Position 21
No active advertisement
ਅਜੀਤ ਡੈਸਕ 27-12-2025
ਲੁਧਿਆਣਾ, 26 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ ਦੋ ਦੇ ਘੇਰੇ ਅੰਦਰ ਪੈਂਦੇ ਇਲਾਕੇ ਮੁਹੱਲਾ ਅਮਰ ਨਗਰ ਵਿਚ ਨੌਜਵਾਨ ਵਲੋਂ ਕੀਤੀ ਖੁਦਕੁਸ਼ੀ ਦੇ ਮਾਮਲੇ ਵਿਚ ਪੁਲਿਸ ਨੇ ਔਰਤ ਸਮੇਤ ਪੰਜ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਮਿ੍ਤਕ ਆਸ਼ੂ ਸੋਨੀ ਦੇ ਭਰਾ ਵਿਸ਼ਾਲ ਸੋਨੀ ਵਾਸੀ ਮਾਧੋਪੁਰੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਮਿ੍ਤਕ ਦੇ ਗੁਆਂਢ ਵਿਚ ਰਹਿਣ ਵਾਲੇ ਨੀਲਮ ਉਸ ਦੇ ਲੜਕੇ ਵਾਰਿਸ ਰਾਜਵੀਰ ਉਰਫ ਬੰਦੂ ਉਸ ਦੀ ਲੜਕੀ ਸਿਮਰਨ ਅਤੇ ਜਵਾਈ ਅੰਕਿਤ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਸ ਦੇ ਭਰਾ ਨੇ ਆਪਣੇ ਘਰ ਵਿਚ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ ਸੀ | ਉਸ ਨੇ ਦੱਸਿਆ ਕਿ ਬਾਅਦ ਵਿਚ ਉਸ ਦੇ ਮੋਬਾਈਲ ਨੂੰ ਜਦੋਂ ਚੈੱਕ ਕੀਤਾ ਗਿਆ ਤਾਂ ਉਸ ਵਿਚ ਉਸ ਦੇ ਭਰਾ ਨੇ ਖੁਦਕੁਸ਼ੀ ਲਈ ਉਕਤ ਕਥਿਤ ਦੋਸ਼ੀਆਂ ਨੂੰ ਜ਼ਿੰਮੇਵਾਰ ਦੱਸਿਆ ਸੀ, ਕਿਉਂਕਿ ਉਸ ਨੂੰ ਲਗਾਤਾਰ ਤੰਗ ਪਰੇਸ਼ਾਨ ਕਰ ਰਹੇ ਸਨ | ਵਿਸ਼ਾਲ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਕਥਿਤ ਦੋਸ਼ੀ ਫ਼ਰਾਰ ਦੱਸੇ ਜਾਂਦੇ ਹਨ | ਜਾਂਚ ਕਰ ਰਹੇ ਅਧਿਕਾਰੀ ਭੁਪਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਨਾਮਜ਼ਦ ਦੋਸ਼ੀਆਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ | ਉਨ੍ਹਾਂ ਨੂੰ ਜਲਦ ਗਿ੍ਫ਼ਤਾਰ ਕਰ ਲਿਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਸ਼ੱਕੀ ਹਾਲਾਤ ਵਿਚ ਵਿਅਕਤੀ ਦੀ ਮੌਤ, ਹੱਤਿਆ ਦੀ ਆਸ਼ੰਕਾ <br/> ਅਗਲੀ ਖ਼ਬਰ ਗਿਆਨ ਅੰਜਨ ਅਕਾਡਮੀ ਸਕੂਲ ਦੇ ਬੱਚਿਆਂ ਨੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਕੀਤਾ ਪ੍ਰਣਾਮ <br/>
Ad Position 24