10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਟੈਂਪੂ ਚੜ੍ਹਾ ਕੇ ਹਿੱਸੇਦਾਰ ਦੀ ਹੱਤਿਆ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ <br/>

Ad Position 21
No active advertisement
ਅਜੀਤ ਡੈਸਕ 27-12-2025
ਲੁਧਿਆਣਾ, 26 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਵਪਾਰਕ ਵਿਵਾਦ ਕਾਰਨ ਹਿੱਸੇਦਾਰ ਤੇ ਟੈਂਪੂ ਚੜਾ ਕੇ ਉਸ ਦੀ ਹੱਤਿਆ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਗਿ੍ਫਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਵਲੋਂ ਇਹ ਕਾਰਵਾਈ ਧਾਂਦਰਾ ਰੋਡ ਦੇ ਰਹਿਣ ਵਾਲੇ ਲਕਸ਼ਮ ਕੁਮਾਰ ਵਾਸੀ ਸ਼ਹੀਦ ਭਗਤ ਸਿੰਘ ਨਗਰ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਮਾਮਲੇ ਵਿਚ ਉਸ ਦੇ ਹਿੱਸੇਦਾਰ ਸੁਸ਼ੀਲ ਕੁਮਾਰ ਵਾਸੀ ਸਨਰਾਇਜ ਕਲੋਨੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਂਚ ਕਰ ਰਹੇ ਅਧਿਕਾਰੀ ਧਰਮਿੰਦਰ ਸਿੰਘ ਨੇ ਦੱਸਿਆ ਕਿ ਸੁਸ਼ੀਲ ਕੁਮਾਰ ਅਤੇ ਲਕਸ਼ਮਣ ਕੁਮਾਰ ਦੇ ਪਿਤਾ ਕੈਲਾਸ਼ ਪਟੇਲ ਦਾ ਕਾਰੋਬਾਰ ਸਾਂਝਾ ਸੀ, ਪਰ ਪਿਛਲੇ ਦਿਨੀਂ ਇਨ੍ਹਾਂ ਦਾ ਆਪਸ ਵਿਚ ਵੰਡ ਹੋ ਗਈ ਸੀ, ਜਿਸ 'ਤੇ ਸੁਸ਼ੀਲ ਕੁਮਾਰ ਕੁਝ ਸਮਾਨ ਗਦਾਮ ਤੋਂ ਲਜਾ ਰਿਹਾ ਸੀ, ਜਿਸਦਾ ਕਿ ਕੈਲਾਸ਼ ਪਟੇਲ ਵੱਲੋਂ ਵਿਰੋਧ ਕੀਤਾ | ਇਸ ਦੌਰਾਨ ਜਦੋਂ ਸੁਸ਼ੀਲ ਕੁਮਾਰ ਨੇ ਉਥੋਂ ਟੈਂਪੂ ਭਜਾਉਣ ਦੀ ਕੋਸ਼ਿਸ਼ ਕੀਤੀ ਤਾਂ ਕੈਲਾਸ਼ ਪਟੇਲ ਦੇ ਉੱਪਰ ਟੈਂਪੂ ਚੜ ਗਿਆ | ਗੰਭੀਰ ਹਾਲਤ 'ਚ ਉਨ੍ਹਾਂ ਨੂੰ ਡੀਐਮਸੀ ਹਸਪਤਾਲ ਲਿਆਂਦਾ ਗਿਆ ਜਿੱਥੇ ਕਿ ਡਾਕਟਰਾਂ ਨੇ ਉਨ੍ਹਾਂ ਨੂੰ ਮਿ੍ਤਕ ਕਰਾਰ ਦੇ ਦਿੱਤਾ | ਮੌਕੇ ਤੋਂ ਸੁਸ਼ੀਲ ਕੁਮਾਰ ਫਰਾਰ ਹੋ ਗਿਆ | ਪੁਲਿਸ ਨੇ ਹਾਲ ਦੀ ਘੜੀ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ ਅਤੇ ਸੁਸ਼ੀਲ ਕੁਮਾਰ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਸਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਜੇਕਰ ਕੋਈ ਹੋਰ ਤੱਥ ਸਾਹਮਣੇ ਆਇਆ ਤਾਂ ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਦੀ ਵਾਰਡਬੰਦੀ 'ਚ ਹੇਰਾਫੇਰੀ ਅਤੇ ਨਕਸ਼ੇ ਨੂੰ ਲੁਕਾਉਣ ਵਿਰੁੱਧ ਭਾਜਪਾ ਨੇ ਕੀਤਾ ਵਿਰੋਧ ਪ੍ਰਦਰਸ਼ਨ ਅਗਲੀ ਖ਼ਬਰ ਸ਼ਹਾਦਤ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ <br/>
Ad Position 24