11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਸ਼ੋਅਰੂਮ ਦਾ ਮੁਲਾਜ਼ਮ 6 ਲੱਖ ਦੀ ਨਕਦੀ ਚੋਰੀ ਕਰਕੇ ਹੋਇਆ ਫ਼ਰਾਰ

Ad Position 21
No active advertisement
ਅਜੀਤ ਡੈਸਕ 27-12-2025
ਲੁਧਿਆਣਾ, 26 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਾਡਲ ਟਾਊਨ ਵਿਚ ਵਾਕ ਫੁਟਵੇਅਰ ਸ਼ੋਅਰੂਮ ਦਾ ਮੈਨੇਜਰ ਮਾਲਕਾਂ ਦੀ 6 ਲੱਖ ਦੀ ਨਗਦੀ ਚੋਰੀ ਕਰਕੇ ਫ਼ਰਾਰ ਹੋ ਗਿਆ | ਪੁਲਿਸ ਵਲੋਂ ਇਸ ਸਬੰਧੀ ਸ਼ੋਰੂਮ ਦੇ ਸਹਾਇਕ ਮੈਨੇਜਰ ਅੰਕੁਸ਼ ਕੁਮਾਰ ਦੀ ਸ਼ਿਕਾਇਤ 'ਤੇ ਸ਼ੋਰੂਮ ਦੇ ਮੈਨੇਜਰ ਪਰਮਾਨੰਦ ਭੱਟ ਵਾਸੀ ਕਰਤਾਰ ਨਗਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਕਥਿਤ ਦੋਸ਼ੀ ਸ਼ੋਰੂਮ ਦੇ ਪੈਸੇ ਦਾ ਹਿਸਾਬ ਰੱਖਦਾ ਸੀ ਅਤੇ ਪਿਛਲੇ ਕੁੱਝ ਸਮੇਂ ਤੋਂ ਨਗਦੀ ਜਮ੍ਹਾ ਨਹੀਂ ਕਰਵਾ ਰਿਹਾ ਸੀ | ਬੀਤੇ ਦਿਨ ਉਕਤ ਕਥਿਤ ਦੋਸ਼ੀ ਸ਼ੋਰੂਮ ਦੀ 6 ਲੱਖ ਰੁਪਏ ਦੀ ਨਗਦੀ ਚੋਰੀ ਕਰਕੇ ਫ਼ਰਾਰ ਹੋ ਗਿਆ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਖਾਲਸਾ ਵਿਖੇ ਵੀਰ ਬਾਲ ਦਿਵਸ ਮਨਾਇਆ <br/> ਅਗਲੀ ਖ਼ਬਰ ਵਿਸ਼ਵ ਹਿੰਦੂ ਪ੍ਰੀਸ਼ਦ ਤੇ ਬਜਰੰਗ ਦਲ ਵਲੋਂ ਰੋਸ ਪ੍ਰਦਰਸ਼ਨ
Ad Position 24