11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਭਰਾ ਦੇ ਘਰੋਂ ਗਹਿਣੇ ਚੋਰੀ ਕਰਨ ਵਾਲੀ ਭੈਣ ਖ਼ਿਲਾਫ਼ ਕੇਸ ਦਰਜ

Ad Position 21
No active advertisement
ਅਜੀਤ ਡੈਸਕ 27-12-2025
ਲੁਧਿਆਣਾ, 26 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਭੈਣ ਦੇ ਘਰੋਂ ਗਹਿਣੇ ਚੋਰੀ ਕਰਨ ਵਾਲੀ ਭੈਣ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਨਿਊ ਸ਼ਿਮਲਾਪੁਰੀ ਦੇ ਰਹਿਣ ਵਾਲੇ ਲਵ ਵਿਸ਼ਨੂ ਵੈਦ ਦੀ ਸ਼ਿਕਾਇਤ 'ਤੇ ਅਮਲ ਵਿਚ ਰਹਿੰਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਉਸ ਦੀ ਭੈਣ ਭਾਵਨਾ ਵਾਸੀ ਦੇਹਰਾਦੂਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਭੈਣ ਆਪਣੇ ਪਤੀ ਨਾਲ ਲੜ ਕੇ ਉਨ੍ਹਾਂ ਦੇ ਘਰ ਆ ਗਈ ਅਤੇ ਬੀਤੇ ਦਿਨ ਉਨ੍ਹਾਂ ਦੇ ਘਰੋਂ ਲੱਖਾਂ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ ਅਤੇ ਹੋਰ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਈ | ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਮਾਮਾ ਭਾਣਜਾ ਜ਼ਖ਼ਮੀ <br/> ਅਗਲੀ ਖ਼ਬਰ ਲੁਹਾਰਾ ਬੇਗੋਵਾਲ ਦੁਕਾਨਦਾਰ ਐਸੋਸੀਏਸ਼ਨ ਨੇ ਲੰਗਰ ਲਗਾਇਆ <br/>
Ad Position 24