ਲੁਧਿਆਣਾ, 26 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਕਲਗ਼ੀਧਰ ਸਿੰਘ ਸਭਾ ਵਿਖੇ ਨਿੱਕੀਆਂ ਜਿੰਦਾ ਵੱਡੇ ਸਾਕੇ ਮਹਾਨ ਸ਼ਹੀਦੀ ਗੁਰਮਤਿ ਸਮਾਗਮ ਕਰਵਾਇਆ ਗਿਆ | ਜਾਣਕਾਰੀ ਦਿੰਦੇ ਹੋਏ ਮੁੱਖ ਸੇਵਾਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਇਹਨਾਂ ਸਮਾਗਮਾਂ ਭਾਈ ਸਿਮਰਪ੍ਰੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਗੁਰਭੇਜ ਸਿੰਘ ਯੂ.ਐਸ.ਏ. ਵਾਲੇ, ਭਾਈ ਮਨਦੀਪ ਸਿੰਘ ਅਤੇ ਅੰਮਿ੍ਤ ਇੰਡੋ ਅਕੈਡਮੀ ਸਕੂਲ ਦੇ ਬੱਚੇ ਵਿਸ਼ੇਸ਼ ਤੌਰ 'ਤੇ ਹਾਜ਼ਰੀਆਂ ਭਰੀਆਂ ਤੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਤੇ ਕਥਾ ਦਵਾਰਾ ਨਿਹਾਲ ਕੀਤਾ | ਸਮੂਹ ਸੰਗਤਾਂ ਨੇ ਇਹਨਾਂ ਸਮਾਗਮਾਂ ਵਿਚ ਪਰਿਵਾਰ ਸਮੇਤ ਹਾਜ਼ਰੀਆਂ ਭਰੀਆਂ | ਇਹਨਾਂ ਸਮਾਗਮ ਵਿਚ ਜਰਨੈਲ ਸਿੰਘ ਜਨਰਲ ਸਕੱਤਰ, ਭੁਪਿੰਦਰਪਾਲ ਸਿੰਘ ਧਵਨ ਮੀਤ ਪ੍ਰਧਾਨ, ਗੁਰਚਰਨ ਸਿੰਘ ਚੰਨ, ਸੰਤੋਖ ਸਿੰਘ ਖੁਰਾਣਾ ਮੀਤ ਪ੍ਰਧਾਨ, ਅਮਨਪ੍ਰੀਤ ਸਿੰਘ ਅਮਨ, ਹਰਵਿੰਦਰ ਸਿੰਘ ਹੈਪੀ ਕਾਲੜਾ, ਮੋਹਿੰਦਰਪਾਲ ਸਿੰਘ ਧਵਨ, ਦਰਸ਼ਨ ਸਿੰਘ ਰਾਜੂ, ਹਰਪ੍ਰੀਤ ਸਿੰਘ ਟਿੰਕੂ, ਤਰਨਜੀਤ ਸਿੰਘ, ਜਸਵਿੰਦਰ ਸਿੰਘ ਹੈਪੀ, ਦਰਸ਼ਨ ਸਿੰਘ ਦਰਸ਼ੀ, ਤੇਜਿੰਦਰਪਾਲ ਸਿੰਘ,ਹਰਕੀਰਤ ਸਿੰਘ, ਗੁਰਮਿੰਦਰ ਸਿੰਘ ਬਤਰਾ, ਜਸਵਿੰਦਰ ਸਿੰਘ, ਸੰਦੀਪ ਸਿੰਘ, ਰਛਪਾਲ ਸਿੰਘ, ਚਰਨਜੀਤ ਸਿੰਘ, ਸੁਰਜੀਤ ਸਿੰਘ, ਹਰਸ਼ਰਨ ਸਿੰਘ ਪਾਹਵਾ, ਹਰਮਿੰਦਰ ਸਿੰਘ ਬਿੱਟੂ, ਹਰਵਿੰਦਰ ਸਿੰਘ ਕਾਲਾ ਹਾਜ਼ਰ ਹੋਏ |