ਸਾਹਨੇਵਾਲ, 26 ਦਸੰਬਰ (ਹਨੀ ਚਾਠਲੀ)-ਸੂਬਾ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ 'ਚ ਪਿੰਡਾਂ ਤੇ ਸ਼ਹਿਰਾਂ 'ਚ ਵੱਡੇ ਪੱਧਰ 'ਤੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਤੇ ਸਰਕਾਰ ਵਲੋਂ ਕੀਤੇ ਜਾ ਰਹੇ ਲੋਕਪੱਖੀ ਕੰਮਾਂ ਤੋਂ ਸੂਬੇ ਦੇ ਲੋਕ ਬੇਹੱਦ ਖ਼ੁਸ਼ ਹਨ, ਜਿਸ ਤੋਂ ਸਾਬਤ ਹੁੰਦਾ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਪੰਜਾਬ 'ਚ ਮੁੜ ਆਪਣੀ ਸਰਕਾਰ ਬਣਾਵੇਗੀ¢ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਪ ਦੇ ਸੀਨੀਅਰ ਆਗੂ ਧਰਮਿੰਦਰ ਕੁਮਾਰ ਕਾਲੀ ਤੇ ਦੀਪਕ ਦੀਨੂੰ ਨੇ ਗੱਲਬਾਤ ਕਰਦਿਆਂ ਪ੍ਰਗਟ ਕੀਤਾ | ਕਾਲੀ ਤੇ ਦੀਨੂੰ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਮੇਸ਼ਾ ਆਮ ਲੋਕਾਂ ਦੀ ਆਵਾਜ਼ ਬਣ ਕੇ ਕੰਮ ਕੀਤਾ ਹੈ | ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸਿੱਖਿਆ, ਸਿਹਤ, ਮੁਫ਼ਤ ਬਿਜਲੀ ਦੀ ਸਪਲਾਈ ਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲਏ ਗਏ ਠੋਸ ਫ਼ੈਸਲਿਆਂ ਦਾ ਲਾਭ ਸਿੱਧੇ ਤੌਰ 'ਤੇ ਆਮ ਲੋਕਾਂ ਤੱਕ ਪਹੁੰਚਿਆ ਹੈ¢ ਕਾਲੀ ਤੇ ਦੀਨੂੰ ਨੇ ਨਗਰ ਕੌਂਸਲ ਸਾਹਨੇਵਾਲ ਦੇ ਅਧੀਨ ਆਉਂਦੇ ਵਾਰਡ ਨੰਬਰ 5 ਦੇ ਵਸਨੀਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਤੁਹਾਨੂੰ ਕੋਈ ਵੀ ਸਮੱਸਿਆ ਪੇਸ਼ ਆਉਂਦੀ ਹੈ ਤਾਂ ਤੁਸੀਂ ਸਾਨੂੰ ਦੱਸੋ ਅਸੀਂ ਉਸ ਸਮੱਸਿਆ ਨੂੰ ਜਲਦ ਹੱਲ ਕਰਨ ਦੀ ਕੋਸ਼ਿਸ਼ ਕਰਾਂਗੇ | ਇਸ ਮੌਕੇ ਮਲਕੀਤ ਸਿੰਘ, ਓਮ ਪ੍ਰਕਾਸ਼ ਬਿੱਲਾ, ਸਤਿੰਦਰ ਤਿੰਦੀ, ਸਹਿਜਪਾਲ, ਅਮਨਦੀਪ ਸਿੰਘ, ਲੱਖਾ, ਸੋਨੀ ਆਦਿ ਹਾਜ਼ਰ ਸਨ |