12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਫ਼ੈਕਟਰੀ 'ਚੋਂ ਸਾਮਾਨ ਚੋਰੀ ਕਰਨ ਵਾਲਾ ਨੌਜਵਾਨ ਕਾਬੂ

Ad Position 21
No active advertisement
ਅਜੀਤ ਡੈਸਕ 28-12-2025
ਲੁਧਿਆਣਾ, 27 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਬਹਾਦਰ ਕੇ ਰੋਡ 'ਤੇ ਫ਼ੈਕਟਰੀ ਵਿਚ ਸਾਮਾਨ ਚੋਰੀ ਕਰਨ ਵਾਲੇ ਨੌਜਵਾਨ ਨੂੰ ਪੁਲਿਸ ਨੇ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਬੀਤੇ ਦਿਨ ਫ਼ੈਕਟਰੀ ਦੀਵਾਰ ਟੱਪ ਕੇ ਚੋਰ ਅੰਦਰ ਦਾਖਲ ਹੋਇਆ | ਮਾਲਕ ਸਰਮੀਤ ਸਿੰਘ ਨੇ ਦੱਸਿਆ ਕਿ ਚੋਰੀ ਦੀ ਇਹ ਘਟਨਾ ਸੀ.ਸੀ. ਟੀਵੀ ਕੈਮਰੇ ਵਿਚ ਕੈਦ ਹੋ ਗਈ ਸੀ, ਜਦੋਂ ਉਨ੍ਹਾਂ ਨੇ ਦੇਖਿਆ ਕਿ ਚੋਰ ਨਾਲ ਦੇ ਮੁਹੱਲੇ ਵਿਚ ਹੀ ਰਹਿੰਦਾ ਤਾਂ ਉਨ੍ਹਾਂ ਨੇ ਪੁਲਿਸ ਨੂੰ ਸੂਚਿਤ ਕੀਤਾ | ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ | ਪੁਲਿਸ ਵਲੋਂ ਕਾਰਵਾਈ ਕਰਦਿਆਂ ਤੁਰੰਤ ਨੌਜਵਾਨ ਨੂੰ ਕਾਬੂ ਕਰ ਲਿਆ | ਇਲਾਕੇ ਦੇ ਕਾਰੋਬਾਰੀਆਂ ਦਾ ਕਹਿਣਾ ਹੈ ਕਿ ਪਿਛਲੇ ਕੁੱਝ ਦਿਨਾਂ ਤੋਂ ਬਹਾਦਰ ਕੇ ਅਤੇ ਆਸ ਪਾਸ ਦੇ ਇਲਾਕਿਆਂ ਵਿਚ ਚੋਰੀ ਦੀਆਂ ਵਾਰਦਾਤਾਂ ਵਿਚ ਵਾਧਾ ਹੋ ਰਿਹਾ ਹੈ | ਉਨ੍ਹਾਂ ਪੁਲਿਸ ਤੋਂ ਇਨ੍ਹਾਂ ਇਲਾਕਿਆਂ ਵਿਚ ਗਸ਼ਤ ਵਧਾਉਣ ਦੀ ਮੰਗ ਕੀਤੀ ਹੈ |

Ad Position 22
No active advertisement
ਪਿਛਲੀ ਖ਼ਬਰ ਹਾਈ ਕੋਰਟ ਦੀ ਰੋਕ ਹਟਦੇ ਹੀ ਨਗਰ ਨਿਗਮ ਦੀ ਸਖ਼ਤੀ <br/> ਅਗਲੀ ਖ਼ਬਰ ਇੰਟਕ ਨੇ ਕੀਤਾ ਕੇਂਦਰ ਸਰਕਾਰ ਖ਼ਿਲਾਫ਼ ਅਰਥੀ ਫੂਕ ਰੋਸ ਮੁਜ਼ਾਹਰਾ <br/>
Ad Position 24