12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਇਨਸਾਫ਼ ਦੀ ਮੰਗ ਨੂੰ ਲੈ ਕੇ ਪਰਿਵਾਰਿਕ ਮੈਂਬਰਾਂ ਵਲੋਂ ਚੌਂਕੀ ਕੰਗਣਵਾਲ ਦੇ ਬਾਹਰ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 28-12-2025
ਢੰਡਾਰੀ ਕਲਾਂ/ਲੁਧਿਆਣਾ, 27 ਦਸੰਬਰ (ਜਸਵੀਰ ਸਿੰਘ ਬੰਗਾ)-ਚੌਂਕੀ ਕੰਗਣਵਾਲ ਅਧੀਨ ਆਉਂਦੇ ਇਲਾਕੇ ਪ੍ਰੇਮ ਨਗਰ 'ਚ ਪਿਛਲੇ ਦਿਨੀਂ ਨੌਜਵਾਨ ਸੂਰਜ ਕੁਮਾਰ ਦੀ ਹੋਈ ਸ਼ੱਕੀ ਹਾਲਾਤਾਂ 'ਚ ਮੌਤ ਦੇ ਮਾਮਲੇ ਨੂੰ ਲੈ ਕੇ ਮਿ੍ਤਕ ਦੇ ਪਰਿਵਾਰਿਕ ਮੈਂਬਰਾਂ ਵਲੋਂ ਚੌਂਕੀ ਕੰਗਣਵਾਲ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ | ਮਿ੍ਤਕ ਦੇ ਪਰਿਵਾਰਿਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਸੂਰਜ ਦੀ ਹੱਤਿਆ ਉਸ ਦੇ ਦੋਸਤਾਂ ਨੇ ਕੀਤੀ ਹੈ, ਜਦਕਿ ਪੁਲਿਸ ਇਸ ਨੂੰ ਨਸ਼ੇ ਦੀ ਓਵਰਡੋਜ ਦੱਸ ਕੇ ਮਾਮਲੇ ਨੂੰ ਰਫਾ ਦਫਾ ਕਰਨਾ ਚਾਹੁੰਦੀ ਹੈ | ਮਿ੍ਤਕ ਦੀ ਮਾਤਾ ਸਵਿਤਾ ਨੇ ਦੱਸਿਆ ਕਿ ਉਸ ਦਾ ਪੁੱਤ ਪਿਛਲੇ ਦੋ ਸਾਲਾਂ ਤੋਂ ਨਸ਼ਾ ਛੁਡਾਊ ਕੇਂਦਰ 'ਚ ਸੀ ਅਤੇ ਹੁਣ ਪੂਰੀ ਤਰ੍ਹਾਂ ਸੁਧਰ ਚੁੱਕਾ ਸੀ, ਕੁੱਝ ਦਿਨ ਪਹਿਲਾਂ ਮਿ੍ਤਕ ਦੇ ਦੋਸਤ ਉਸ ਨੂੰ ਘਰੋਂ ਲੈਣ ਆਏ ਸਨ, ਜਿਨ੍ਹਾਂ ਨੂੰ ਉਸ ਨੇ ਭਜਾ ਦਿੱਤਾ ਅਤੇ ਉਹ ਜਾਂਦੇ ਸਮੇਂ ਧਮਕੀਆਂ ਦਿੰਦੇ ਉੱਥੋਂ ਚਲੇ ਗਏ | ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਸੂਰਜ ਐਤਵਾਰ ਦੀ ਸ਼ਾਮ ਘਰੋਂ ਘੁੰਮਣ ਲਈ ਗਿਆ, ਪਰ ਵਾਪਸ ਨਹੀਂ ਆਇਆ ਅਤੇ ਅਗਲੇ ਦਿਨ ਉਸ ਦੀ ਲਾਸ਼ ਹੀ ਮਿਲੀ | ਇਸ ਸਬੰਧੀ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੁਲਿਸ ਹਰ ਪਹਿਲੂ 'ਤੇ ਜਾਂਚ ਕਰ ਰਹੀ ਹੈ | ਉਨ੍ਹਾਂ ਦੱਸਿਆ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ | ਪੁਲਿਸ ਨੇ ਪਰਿਵਾਰਿਕ ਮੈਂਬਰਾਂ ਨੂੰ ਉਚਿੱਤ ਕਾਰਵਾਈ ਦਾ ਭਰੋਸਾ ਦੇ ਕੇ ਸ਼ਾਂਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਹਥਿਆਰਬੰਦ ਮੋਟਰਸਾਈਕਲ ਸਵਾਰ ਲੁਟੇਰੇ ਬਜ਼ੁਰਗ ਔਰਤ ਦੇ ਕੰਨਾਂ ਵਿਚੋਂ ਵਾਲੀਆਂ ਖੋਹ ਕੇ ਹੋਏ ਫ਼ਰਾਰ ਅਗਲੀ ਖ਼ਬਰ ਨਗਰ ਨਿਗਮ ਲੋਕਤੰਤਰ ਦੀ ਹੱਤਿਆ... <br/>
Ad Position 24