12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਹਥਿਆਰਬੰਦ ਮੋਟਰਸਾਈਕਲ ਸਵਾਰ ਲੁਟੇਰੇ ਬਜ਼ੁਰਗ ਔਰਤ ਦੇ ਕੰਨਾਂ ਵਿਚੋਂ ਵਾਲੀਆਂ ਖੋਹ ਕੇ ਹੋਏ ਫ਼ਰਾਰ

Ad Position 21
No active advertisement
ਅਜੀਤ ਡੈਸਕ 28-12-2025
ਲੁਧਿਆਣਾ, 27 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਮਰਜੀਤ ਕਾਲੋਨੀ ਵਿਚ ਦੋ ਹਥਿਆਰਬੰਦ ਮੋਟਰਸਾਈਕਲ ਸਵਾਰ ਲੁਟੇਰੇ ਘਰ ਦੇ ਬਾਹਰ ਬੈਠੀ ਇਕ ਔਰਤ ਦੇ ਕੰਨਾਂ ਵਿਚੋਂ ਸੋਨੇ ਦੀਆਂ ਵਾਲੀਆਂ ਖੋਹ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਬਜ਼ੁਰਗ ਔਰਤ ਰੂਪਾ ਦੇਵੀ ਆਪਣੀ ਇਕ ਹੋਰ ਗੁਆਂਢਣ ਨਾਲ ਘਰ ਦੇ ਬਾਹਰ ਬੈਠੀ ਧੁੱਪ ਸੇਕ ਰਹੀ ਸੀ ਕਿ ਇਸ ਦੌਰਾਨ ਦੋ ਮੋਟਰਸਾਈਕਲ ਸਵਾਰ ਉੱਥੇ ਆਏ ਅਤੇ ਉਨ੍ਹਾਂ ਨੇ ਰੂਪਾ ਦੇਵੀ ਦੇ ਕੰਨਾਂ ਵਿਚੋਂ ਸੋਨੇ ਦੀਆਂ ਵਾਲੀਆਂ ਖੋਹ ਲਈਆਂ ਤੇ ਫ਼ਰਾਰ ਹੋ ਗਏ | ਔਰਤਾਂ ਵਲੋਂ ਰੌਲਾ ਵੀ ਪਾਇਆ ਗਿਆ, ਪਰ ਇਹ ਲੁਟੇਰੇ ਉਥੋਂ ਭੱਜ ਗਏ | ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ | ਪੁਲਿਸ ਵਲੋਂ ਉਥੇ ਨੇੜੇ ਲੱਗੇ ਸੀ.ਸੀ. ਟੀਵੀ ਕੈਮਰਿਆਂ ਦੀ ਫੁਟੇਜ਼ ਵੀ ਚੈੱਕ ਕੀਤੀ ਗਈ ਤਾਂ ਜੋ ਇਹਨਾਂ ਲੁਟੇਰਿਆਂ ਦਾ ਪਤਾ ਲਗਾਇਆ ਜਾ ਸਕੇ | ਲੁਟੇਰੇ ਸੀ.ਸੀ. ਟੀਵੀ ਕੈਮਰੇ ਵਿਚ ਕੈਦ ਹੋ ਗਏ ਹਨ, ਜਿਸ ਆਧਾਰ 'ਤੇ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਲੁਟੇਰਿਆਂ ਦਾ ਪਤਾ ਨਹੀਂ ਲਗਾਇਆ ਜਾ ਸਕਿਆ ਸੀ |

Ad Position 22
No active advertisement
ਪਿਛਲੀ ਖ਼ਬਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਲੜਕੀ ਦੋ ਸਾਥੀਆਂ ਸਮੇਤ ਕਾਬੂ ਅਗਲੀ ਖ਼ਬਰ ਇਨਸਾਫ਼ ਦੀ ਮੰਗ ਨੂੰ ਲੈ ਕੇ ਪਰਿਵਾਰਿਕ ਮੈਂਬਰਾਂ ਵਲੋਂ ਚੌਂਕੀ ਕੰਗਣਵਾਲ ਦੇ ਬਾਹਰ ਪ੍ਰਦਰਸ਼ਨ <br/>
Ad Position 24