12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਲੜਕੀ ਦੋ ਸਾਥੀਆਂ ਸਮੇਤ ਕਾਬੂ

Ad Position 21
No active advertisement
ਅਜੀਤ ਡੈਸਕ 28-12-2025
ਲੁਧਿਆਣਾ, 27 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਲੜਕੀ ਨੂੰ ਉਸ ਦੇ ਦੋ ਸਾਥੀਆਂ ਸਮੇਤ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਅੱਧਾ ਕਿੱਲੋ ਗਾਂਜਾ ਅਤੇ 55 ਹਜ਼ਾਰ ਦੀ ਨਗਦੀ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਸੰਗਮ ਕੁਮਾਰੀ, ਬਬਲੂ ਕੁਮਾਰ ਅਤੇ ਬਬੀ ਕੁਮਾਰ ਵਾਸੀ ਲੁਹਾਰਾ ਰੋਡ ਸ਼ਾਮਿਲ ਹਨ | ਪੁਲਿਸ ਵਲੋਂ ਇਹਨਾਂ ਨੂੰ ਕੰਗਣਵਾਲ ਨੇੜਿਉਂ ਕਾਬੂ ਕੀਤਾ ਗਿਆ ਹੈ | ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸੇ ਧੰਦੇ ਵਿਚ ਸਨ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਨਸ਼ੀਲਾ ਪਦਾਰਥ ਸਪਲਾਈ ਕਰਦੇ ਸਨ | ਪੁਲਿਸ ਇਹਨਾਂ ਪਾਸੋਂ ਪੁੱਛ ਪੜਤਾਲ ਕਰ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |

Ad Position 22
No active advertisement
ਪਿਛਲੀ ਖ਼ਬਰ ਜਵੱਦੀ ਟਕਸਾਲ ਵਿਖੇ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਪਾਵਨ ਪ੍ਰਕਾਸ਼ ਪੁਰਬ ਮਨਾਇਆ <br/> ਅਗਲੀ ਖ਼ਬਰ ਹਥਿਆਰਬੰਦ ਮੋਟਰਸਾਈਕਲ ਸਵਾਰ ਲੁਟੇਰੇ ਬਜ਼ੁਰਗ ਔਰਤ ਦੇ ਕੰਨਾਂ ਵਿਚੋਂ ਵਾਲੀਆਂ ਖੋਹ ਕੇ ਹੋਏ ਫ਼ਰਾਰ
Ad Position 24