ਲੁਧਿਆਣਾ, 27 ਦਸੰਬਰ (ਭੁਪਿੰਦਰ ਸਿੰਘ ਬੈਂਸ)-ਭਾਜਪਾ ਦਿਹਾਤੀ ਦੇ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ ਵਲੋਂ ਚਾਰ ਸਾਹਿਬਜ਼ਾਦਿਆਂ ਦੀ ਪਵਿੱਤਰ ਯਾਦ ਵਿਚ ਫਲਾਵਰ ਇਨਕਲੇਵ ਸਥਿਤ ਪਾਰਟੀ ਦਫ਼ਤਰ ਵਿਖੇ ਲੰਗਰ ਲਗਾਇਆ ਗਿਆ | ਇਸ ਮੌਕੇ ਸੰਨੀ ਕੈਂਥ ਨੇ ਕਿਹਾ ਕਿ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਸਾਰੀ ਮਨੁੱਖਤਾ ਲਈ ਪੇ੍ਰਰਨਾ ਹੈ ਤੇ ਨੌਜਵਾਨ ਪੀੜ੍ਹੀ ਨੰੂ ਇਸ ਮਹਾਨ ਬਲੀਦਾਨ ਨਾਲ ਜੋੜਨਾ ਸਾਡੀ ਜ਼ਿੰਮੇਵਾਰੀ ਹੈ |