14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਗੁਰਦੁਆਰਾ ਆਲਮਗੀਰ ਤੋਂ ਨਗਰ ਕੀਰਤਨ ਅੱਜ, ਤਿਆਰੀਆਂ ਮੁਕੰਮਲ-ਜਥੇਦਾਰ ਆਲਮਗੀਰ <br/>

Ad Position 21
No active advertisement
ਅਜੀਤ ਡੈਸਕ 28-12-2025
ਆਲਮਗੀਰ, 27 ਦਸੰਬਰ (ਜਰਨੈਲ ਸਿੰਘ ਪੱਟੀ)-ਦਸਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮੁਬਾਰਕ ਚਰਨ ਆਲਮਗੀਰ ਦੀ ਧਰਤੀ 'ਤੇ ਪੈਣ ਦੀ ਯਾਦ ਨੂੰ ਸਮਰਪਿਤ ਕਰਵਾਏ ਜਾਂਦੇ ਸਾਲਾਨਾ ਮੇਲ ਜੋੜ (ਸਭਾ) ਦੀਆਂ ਤਿਆਰੀਆਂ ਮੁਕੰਮਲ ਹਨ | ਸਾਲਾਨਾ ਜੋੜ ਮੇਲ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐਸ.ਜੀ.ਪੀ.ਸੀ. ਮੈਂਬਰ ਜਥੇਦਾਰ ਚਰਨ ਸਿੰਘ ਆਲਮਗੀਰ ਨੇ ਦੱਸਿਆ ਕਿ ਅੱਜ ਦਿਨ ਐਤਵਾਰ ਸਵੇਰੇ 10:30 ਵਜੇ ਨਗਰ ਕੀਰਤਨ ਦੀ ਆਰੰਭਤਾ ਹੋਵੇਗੀ, ਜੋ ਕਿ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁਰੂ ਘਰ ਆ ਕੇ ਸਮਾਪਤ ਹੋਵੇਗਾ | ਨਗਰ ਕੀਰਤਨ ਦੀ ਰਵਾਨਗੀ ਵੇਲੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਿਸ਼ੇਸ਼ ਤੌਰ 'ਤੇ ਸੰਗਤਾਂ ਦੇ ਦਰਸ਼ਨ ਦੀਦਾਰੇ ਕਰਨ ਲਈ ਹਾਜ਼ਰ ਹੋਣਗੇ | ਜਥੇਦਾਰ ਆਲਮਗੀਰ ਨੇ ਦੱਸਿਆ ਕਿ 29 ਤਰੀਕ ਨੂੰ ਭਾਈ ਨਗਾਹੀਆ ਸਿੰਘ ਜੀ ਨੂੰ ਸਮਰਪਿਤ ਵਿਸ਼ੇਸ਼ ਦੀਵਾਨ ਸਜਣਗੇ, ਉਪਰੰਤ ਸਾਰਾ ਦਿਨ ਰਾਗੀ, ਢਾਡੀ ਤੇ ਕੀਰਤਨੀ ਜਥੇ ਗੁਰੂ ਜੀ ਦੀ ਮਹਿਮਾ ਦਾ ਗਾਇਣ ਕਰਕੇ ਸੰਗਤ ਨੂੰ ਨਿਹਾਲ ਕਰਨਗੇ | 30 ਤਰੀਕ ਦਿਨ ਮੰਗਲਵਾਰ ਨੂੰ ਅੰਮਿ੍ਤ ਵੇਲੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਰਾਗੀ, ਢਾਡੀ ਅਤੇ ਕੀਰਤਨੀ ਜਥੇ ਗੁਰੂ ਜੱਸ ਗਾ ਕੇ ਸੰਗਤ ਨੂੰ ਨਿਹਾਲ ਕਰਨਗੇ | ਇਸ ਮੌਕੇ ਗੁਰਦੁਆਰਾ ਮੈਨੇਜਰ ਹਰਦੀਪ ਸਿੰਘ ਗਿੱਲ ਚੁਗਾਵਾਂ ਨੇ ਦੱਸਿਆ ਕਿ ਸਾਲਾਨਾ ਸਮਾਗਮ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਸ ਮੌਕੇ ਮੀਤ ਮੈਨੇਜਰ ਭੁਪਿੰਦਰ ਸਿੰਘ ਜੋਸ਼ੀ, ਮੁੱਖ ਗ੍ਰੰਥੀ ਭਾਈ ਬਲਵਿੰਦਰ ਸਿੰਘ ਆਲਮਗੀਰ, ਤਲਵਿੰਦਰ ਸਿੰਘ ਮੁਲਤਾਨੀ, ਮਨਪ੍ਰੀਤ ਸਿੰਘ ਮਣੀ ਖੱਟੜਾ, ਅਮਨਦੀਪ ਸਿੰਘ, ਰਵਿੰਦਰ ਸਿੰਘ, ਭਾਈ ਬਘੇਲ ਸਿੰਘ, ਭਾਈ ਜਸਵੀਰ ਸਿੰਘ, ਨਵਰੂਪ ਸਿੰਘ ਸਰਹਾਲੀ, ਕੁਲਵਿੰਦਰ ਸਿੰਘ ਪ੍ਰਧਾਨ, ਜਸਵੀਰ ਸਿੰਘ ਬਾਦਲ, ਸਿਕੰਦਰ ਸਿੰਘ ਚੁਪਕੀ ਸਮੇਤ ਵੱਡੀ ਗਿਣਤੀ ਵਿਚ ਸੇਵਾਦਾਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰਦਾਸਪੁਰ ਵਿਖੇ ਬੀਤੇ ਤਿੰਨ ਦਿਨਾਂ ਦੌਰਾਨ ਚੱਲੀ ਤੀਸਰੀ ਜਗ੍ਹਾ 'ਤੇ ਗੋਲੀ ਅਗਲੀ ਖ਼ਬਰ ਵੱਧ ਮੁਨਾਫ਼ਾ ਦੇਣ ਦਾ ਝਾਂਸਾ ਦੇ ਕੇ 60 ਲੱਖ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਕੰਪਨੀ ਪ੍ਰਬੰਧਕਾਂ ਖ਼ਿਲਾਫ਼ ਕੇਸ ਦਰਜ <...
Ad Position 24