ਲੁਧਿਆਣਾ, 27 ਦਸੰਬਰ (ਡਾ. ਤਰਲੋਚਨ ਸਿੰਘ)-ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਅਤੇ ਮਾਤਾ ਗੁੱਜਰ ਕÏਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਮਾਤਾ ਗੁਜਰੀ ਜੀ ਵੈੱਲਫੇਅਰ ਸੁਸਾਇਟੀ ਅਤੇ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਵਲੋਂ ਜਥੇਦਾਰ ਬਲਦੇਵ ਸਿੰਘ ਸੰਧੂ ਦੀ ਦੇਖ ਰੇਖ ਹੇਠ ਖ਼ੂਨਦਾਨ ਕੈਂਪ ਗੁਰਦੁਆਰਾ ਨਾਨਕਸਰ, ਨਿਊ ਸੁਭਾਸ਼ ਨਗਰ ਵਿਖੇ ਲਗਾਇਆ ਗਿਆ¢ ਖ਼ੂਨਦਾਨ ਕੈਂਪ ਦੀ ਸ਼ਲਾਘਾ ਕਰਦਿਆਂ ਜਥੇਦਾਰ ਬਲਦੇਵ ਸਿੰਘ ਸੰਧੂ ਨੇ ਖ਼ੂਨਦਾਨ ਕਰਨ ਪਹੁੰਚੇ ਨÏਜਵਾਨਾਂ ਦੀ ਹੌਂਸਲਾ ਅਫਜ਼ਾਈ ਕੀਤੀ ਅਤੇ ਸਰਟੀਫਿਕੇਟ ਤੇ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ¢ ਇਸ ਮÏਕੇ ਗੁਰਪ੍ਰੀਤ ਸਿੰਘ ਨਿੱਕੂ ਨੇ ਦੱਸਿਆ ਕਿ ਖ਼ੂਨਦਾਨ ਕੈਂਪ ਦÏਰਾਨ 30 ਬਲੱਡ ਯੂਨਿਟ ਕੋਕਿਲਾ ਹਸਪਤਾਲ ਦੇ ਸਹਿਯੋਗ ਨਾਲ ਇਕੱਤਰ ਕੀਤਾ ਗਿਆ | ਇਹ ਖ਼ੂਨ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿਚ ਲੈਕੇ ਦਿੱਤਾ ਜਾਵੇਗਾ¢ ਇਸ ਮÏਕੇ ਪੁਸ਼ਪਿੰਦਰ ਸਿੰਘ, ਗੁਰਪ੍ਰੀਤ ਸਿੰਘ ਗੋਲਡੀ, ਸੁਖਵਿੰਦਰ ਸਿੰਘ, ਜੋਗਾ ਜੀ, ਯੁੱਧਵੀਰ ਸਿੰਘ, ਅਮਨਦੀਪ ਸਿੰਘ ਪੰਨੂ ਆਦਿ ਹਾਜ਼ਰ ਸਨ¢