15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਕੈਬਨਿਟ ਮੰਤਰੀ ਮੁੰਡੀਆਂ ਵਲੋਂ ਵਿਕਾਸ ਕਾਰਜਾਂ ਲਈ 5 ਲੱਖ ਦੀ ਗਰਾਂਟ ਦਾ ਐਲਾਨ <br/>

Ad Position 21
No active advertisement
ਅਜੀਤ ਡੈਸਕ 28-12-2025
ਲੁਧਿਆਣਾ, 27 ਦਸੰਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੀ ਬਲਾਕ ਸੰਮਤੀ ਗੁਰੂ ਨਾਨਕ ਨਗਰ ਦੇ ਵੋਟਰਾਂ ਦੇ ਧੰਨਵਾਦ ਵਿਚ ਰੱਖੇ ਇਕ ਸਮਾਗਮ ਦੌਰਾਨ ਕੈਬਨਿਟ ਮੰਤਰੀ ਹਰਦੀਪ ਸਿੰਘ ਮੰਡੀਆਂ ਨੇ ਕਿਹਾ ਕਿ ਉਹ ਹਲਕੇ ਦੇ ਲੋਕਾਂ ਵਲੋਂ ਦਿੱਤੇ ਗਏ ਸਹਿਯੋਗ ਦੇ ਹਮੇਸ਼ਾ ਰਿਣੀ ਰਹਿਣਗੇ | ਇਸ ਮੌਕੇ ਉਨ੍ਹਾਂ ਕੇਂਦਰ 'ਤੇ ਵਰ੍ਹਦਿਆਂ ਕਿਹਾ ਕਿ ਕੇਂਦਰ ਸਰਕਾਰ ਮਨਰੇਗਾ ਸਕੀਮ ਬੰਦ ਕਰਨ ਦੀ ਵਿਉਂਤਬੰਦੀ ਕਰਨ ਲੱਗੀ ਹੋਈ ਹੈ, ਜੋ ਕਿ ਕੇਂਦਰ ਸਰਕਾਰ ਦਾ ਨਿੰਦਣਯੋਗ ਫ਼ੈਸਲਾ ਹੈ | ਉਨ੍ਹਾਂ ਵਿਕਾਸ ਕਾਰਜਾਂ ਲਈ 5 ਲੱਖ ਦੀ ਗਰਾਂਟ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਉਹ ਵਿਕਾਸ ਕਾਰਜਾਂ ਦੀ ਕਮੀ ਨਹੀਂ ਆਉਣ ਦੇਣਗੇ | ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ 'ਆਪ' ਸਰਕਾਰ ਵਲੋਂ ਜਿੱਥੇ ਹਰੇਕ ਵਰਗ ਦੀ ਬਿਜਲੀ ਮੁਆਫ਼ ਕੀਤੀ ਗਈ ਉਥੇ ਹੀ ਮੁਹੱਲਾ ਕਲੀਨਿਕ ਬਣਾ ਕੇ ਚੰਗੀ ਸਿਹਤ ਸਹੂਲਤ ਪ੍ਰਦਾਨ ਕੀਤੀ ਗਈ ਹੈ | ਇਸ ਮੌਕੇ ਕੌਂਸਲਰ ਜਸਪਾਲ ਸਿੰਘ ਗਰੇਵਾਲ ਨੇ ਕਿਹਾ ਕਿ 'ਆਪ' ਸਰਕਾਰ ਵਲੋਂ ਜਿੱਥੇ ਸਰਕਾਰੀ ਸਕੂਲਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ, ਉਥੇ ਹੀ ਹਰ ਪਿੰਡ ਅੰਦਰ ਵਿਕਾਸ ਕਾਰਜ ਚੱਲ ਰਹੇ ਹਨ | ਇਸ ਮੌਕੇ ਬਲਾਕ ਸੰਮਤੀ ਮੈਂਬਰ ਦਰਸ਼ਨ ਸਿੰਘ ਮਾਹਲਾ ਅਤੇ ਮਨਦੀਪ ਸਿੰਘ ਉਭੀ ਨੇ ਇਲਾਕਾ ਨਿਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਇਸ ਇਲਾਕੇ ਅੰਦਰ ਹੋਣ ਵਾਲੇ ਵਿਕਾਸ ਕਾਰਜਾਂ ਨੂੰ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਧਿਆਨ ਵਿਚ ਲਿਆ ਕੇ ਪਹਿਲ ਦੇ ਆਧਾਰ 'ਤ ਹੱਲ ਕਰਵਾਉਣਗੇ | ਇਸ ਮੌਕੇ ਉਨ੍ਹਾਂ ਨਾਲ ਕੌਂਸਲਰ ਜਸਪਾਲ ਸਿੰਘ ਗਰੇਵਾਲ, ਬਲਾਕ ਸੰਮਤੀ ਮੈਂਬਰ ਦਰਸ਼ਨ ਸਿੰਘ ਮਾਹਲਾ, ਮਨਦੀਪ ਸਿੰਘ ਉਭੀ, ਸਾਬਕਾ ਸਰਪੰਚ ਟੀਟੂ ਜੌਲੀ, ਸਰਪੰਚ ਹਰਜਿੰਦਰ ਸਿੰਘ ਹੁੰਦਲ, ਕੁਲਦੀਪ ਸਿੰਘ ਖਾਲਸਾ ਅਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕÏਰ ਦੀ ਯਾਦ 'ਚ ਲਗਾਇਆ ਲੰਗਰ <br/> ਅਗਲੀ ਖ਼ਬਰ ਵੱਡਾ ਗੁਰਦੁਆਰਾ ਸਾਹਿਬ ਢੰਡਾਰੀ ਕਲਾਂ ਤੋਂ ਨਗਰ ਕੀਰਤਨ ਸਜਾਇਆ <br/>
Ad Position 24