ਲੁਧਿਆਣਾ, 27 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਮਾਤਾ ਗੁੱਜਰ ਕÏਰ ਸਾਹਿਬਜ਼ਾਦੇ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਿਹ ਸਿੰਘ ਦੀਆਂ ਸ਼ਹੀਦੀਆਂ ਨੂੰ ਸਮਰਪਿਤ ਗੁਰਮਤਿ ਕਥਾ ਅਤੇ ਕੀਰਤਨ ਸਮਾਗਮ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਨਿੱਘੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖੇ ਅੱਜ ਪੰਜਵੇਂ ਦਿਨ ਪੰਥ ਪ੍ਰਸਿੱਧ ਰਾਗੀ ਬੀਬੀ ਜਸਲੀਨ ਕੌਰ ਅਤੇ ਗਿਆਨੀ ਸਰਬਜੀਤ ਸਿੰਘ ਅÏਲਖ ਲੁਧਿਆਣਾ ਵਾਲਿਆਂ ਨੇ ਸ਼ਹੀਦੀ ਸਾਕੇ ਬਾਰੇ ਚਾਨਣਾ ਪਾਇਆ ¢ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਕਥਾ ਅਤੇ ਕੀਰਤਨ ਸਮਾਗਮ 31 ਦਸੰਬਰ ਤੱਕ ਜਾਰੀ ਰਹਿਣਗੇ ¢ ਅਰਦਾਸ ਹੁਕਮਨਾਮੇ ਤੋਂ ਬਾਅਦ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ ¢ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ¢ ਸਮਾਗਮ ਵਿਚ ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਦਰਸ਼ਨ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚਗਰ, ਮਲਕੀਤ ਸਿੰਘ, ਯਸ਼ਪਾਲ ਸਿੰਘ, ਗੁਰਦੀਪ ਸਿੰਘ ਕਾਲੜਾ, ਰਜਿੰਦਰ ਸਿੰਘ ਭਾਟੀਆ, ਸੁਖਵਿੰਦਰ ਪਾਲ ਸਿੰਘ, ਚਰਨਜੀਤ ਸਿੰਘ ਪਾਇਲ, ਮਨਜੀਤ ਸਿੰਘ ਪਾਇਲ, ਦਲਜੀਤ ਸਿੰਘ, ਡਾ. ਪ੍ਰੇਮ ਸਿੰਘ ਚਾਵਲਾ, ਤਰਲੋਕ ਸਿੰਘ ਸਚਦੇਵਾ, ਪਰਮਜੀਤ ਸਿੰਘ, ਅਮਰਜੀਤ ਸਿੰਘ, ਬਲਬੀਰ ਸਿੰਘ, ਬਲਜੀਤ ਸਿੰਘ, ਬਲਵੀਰ ਸਿੰਘ ਪਜੋੜਾ ਘਰ ਵਾਲੇ, ਪਲਵਿੰਦਰ ਸਿੰਘ, ਜਗਜੀਵਨ ਸਿੰਘ ਸੋਹਨਪਾਲ, ਵੀਰਨਜੀਤ ਸਿੰਘ ਸੋਹਨਪਾਲ, ਦਰਸ਼ਨ ਸਿੰਘ ਸੋਹਨਪਾਲ, ਵਰਿੰਦਰ ਮੋਹਨ ਸਿੰਘ, ਜਗਜੀਤ ਸਿੰਘ ਅਤੇ ਹੋਰ ਹਾਜ਼ਰ ਸਨ |