23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਸਰਕਾਰੀ ਸਕੀਮਾਂ ਦਾ ਫਾਇਦਾ ਲੈਣ ਵਾਲੀ ਲੜਕੀ ਖ਼ਿਲਾਫ਼ ਕੇਸ ਦਰਜ <br/>

Ad Position 21
No active advertisement
ਅਜੀਤ ਡੈਸਕ 29-12-2025
ਲੁਧਿਆਣਾ, 28 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੀ ਪੁਲਿਸ ਨੇ ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਸਰਕਾਰੀ ਸਕੀਮਾਂ ਦਾ ਫਾਇਦਾ ਲੈਣ ਵਾਲੀ ਲੜਕੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਮੋਹਿਤ ਸਿੱਕਾ ਪੁੱਤਰ ਰਾਜਕੁਮਾਰ ਵਾਸੀ ਬਸੰਤ ਨਗਰ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਰਮਨਦੀਪ ਕੌਰ ਪੁੱਤਰੀ ਜਸਵੰਤ ਸਿੰਘ ਵਾਸੀ ਬਸੰਤ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉੱਤੇ ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਸਰਕਾਰੀ ਸਕੀਮ ਦਾ ਫਾਇਦਾ ਲੈਣ ਦਾ ਦੋਸ਼ ਲਗਾਇਆ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |
ਚੋਰੀ ਦਾ ਮਾਮਲਾ : ਪੁਲਿਸ ਨੇ ਸਵਰਨ ਸਿੰਘ ਵਾਸੀ ਨਿਊ ਸ਼ਿਮਲਾਪੁਰੀ ਦੀ ਸ਼ਿਕਾਇਤ 'ਤੇ ਅਣਪਛਾਤੇ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਨਿਊ ਸ਼ਿਮਲਾਪੁਰੀ ਦੇ ਇਲਾਕੇ ਗੁਰਮੁਖ ਸਿੰਘ ਰੋਡ 'ਤੇ ਕੱਪੜੇ ਦੀ ਦੁਕਾਨ ਹੈ | ਬੀਤੇ ਦਿਨ ਇਕ ਅਣਪਛਾਤਾ ਨੌਜਵਾਨ ਉੱਥੇ ਆਇਆ ਅਤੇ ਉਸ ਨੇ ਉਸ ਦੇ ਲੜਕੇ ਨੂੰ ਕੱਪੜੇ ਦਿਖਾਉਣ ਲਈ ਕਿਹਾ | ਇਸ ਦੌਰਾਨ ਉਕਤ ਕਥਿਤ ਦੋਸ਼ੀ ਨੇ ਉਸ ਦੇ ਲੜਕੇ ਦਾ ਪਰਸ ਅਤੇ ਹੋਰ ਸਾਮਾਨ ਉਥੋਂ ਚੁੱਕ ਲਿਆ ਤੇ ਫ਼ਰਾਰ ਹੋ ਗਿਆ | ਪਰਸ ਵਿਚ 10 ਹਜ਼ਾਰ ਦੀ ਨਗਦੀ ਸੀ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |
ਮੋਟਰਸਾਈਕਲ ਚੋਰੀ : ਸਥਾਨਕ ਸ਼ੇਰਪੁਰ ਚੌਕ ਨੇੜੇ ਸਥਿਤ ਐਸ.ਪੀ.ਐਸ. ਹਸਪਤਾਲ ਦੇ ਬਾਹਰੋਂ ਚੋਰਾਂ ਵਲੋਂ ਸੰਨੀ ਪਾਡੇ ਨਾਮੀ ਵਿਅਕਤੀ ਦਾ ਮੋਟਰਸਾਈਕਲ ਚੋਰੀ ਕਰ ਲਿਆ ਗਿਆ | ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕਰ ਲਿਆ ਗਿਆ ਹੈ |
ਪਾਬੰਦੀਸ਼ੁਦਾ ਡੋਰ ਸਮੇਤ ਕਾਬੂ : ਪੁਲਿਸ ਨੇ ਪਿ੍ੰਸ ਵਾਸੀ ਹੈਬੋਵਾਲ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 20 ਗੱਟੂ ਪਾਬੰਦੀਸ਼ੁਦਾ ਚਾਈਨਾ ਡੋਰ ਦੇ ਬਰਾਮਦ ਕੀਤੇ ਹਨ | ਪੁਲਿਸ ਨੇ ਉਸ ਖ਼ਿਲਾਫ਼ ਕੇਸ ਦਰਜ ਕੀਤਾ ਹੈ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ |
ਨਾਜਾਇਜ਼ ਸ਼ਰਾਬ ਬਰਾਮਦ : ਪੁਲਿਸ ਨੇ ਕੁਲਦੀਪ ਸਿੰਘ ਵਾਸੀ ਪਿੰਡ ਭਾਗਪੁਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 25 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਪੜਤਾਲ ਕੀਤੀ ਜਾ ਰਹੀ ਹੈ | ਦੂਜੇ ਮਾਮਲੇ ਵਿਚ ਪੁਲਿਸ ਨੇ ਰਾਮ ਨਰਾਇਣ ਵਾਸੀ ਟਰਾਂਸਪੋਰਟ ਨਗਰ ਨੂੰ ਵੀ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 60 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਤੀਜੇ ਮਾਮਲੇ ਵਿਚ ਪੁਲਿਸ ਨੇ ਈ.ਡਬਲਿਊ.ਐਸ. ਕਾਲੋਨੀ ਤੋਂ 48 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਪੁਲਿਸ ਦੀ ਛਾਪੇਮਾਰੀ ਦੌਰਾਨ ਸ਼ਰਾਬ ਦੀ ਮਾਲਕਣ ਆਂਚਲ ਉਰਫ ਵਿੱਤੂ ਪਤਨੀ ਟੋਨੀ ਮੌਕੇ ਤੋਂ ਫ਼ਰਾਰ ਹੋ ਗਈ | ਪੁਲਿਸ ਵਲੋਂ ਉਸ ਦੀ ਭਾਲ ਕੀਤੀ ਜਾ ਰਹੀ ਹੈ |
ਹੈਰੋਇਨ ਬਰਾਮਦ : ਪੁਲਿਸ ਨੇ ਸਾਹਿਲ ਸ਼ਰਮਾ ਵਾਸੀ ਸ਼ਿਮਲਾਪੁਰੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਇਸ ਧੰਦੇ ਵਿਚ ਸੀ | ਪੁਲਿਸ ਨੇ ਉਸ ਨੂੰ ਟਿੱਬਾ ਰੋਡ ਤੋਂ ਕਾਬੂ ਕੀਤਾ ਹੈ | ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਸਾਹਿਬਾਨ 'ਚ ਗੁਰਮਤਿ ਸਮਾਗਮ... ਅਗਲੀ ਖ਼ਬਰ ਪਾਰਕਿੰਗ ਮਾਫ਼ੀਆ ਅੱਗੇ ਨਗਰ ਨਿਗਮ ਬੇਵੱਸ! <br/>
Ad Position 24