ਲੁਧਿਆਣਾ, 28 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਦਸ਼ਮੇਸ਼ ਪਿਤਾ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਲਾਲਾਂ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਿਹ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਮਹਾਂਨਗਰ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ 'ਚ ਗੁਰਮਤਿ ਸਮਾਗਮ ਕਰਵਾਏ ਗਏ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰਾਂ 'ਚ ਹਾਜ਼ਰੀ ਭਰਕੇ ਗੁਰਬਾਣੀ ਕਥਾ ਕੀਰਤਨ ਸੁਣ ਕੇ ਆਪਣਾ ਜੀਵਨ ਸਫਲਾ ਕੀਤਾ |
ਗੁ: ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ : ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਵਲੋਂ ਦਸ਼ਮੇਸ਼ ਪਿਤਾ ਦੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕੀਰਤਨ ਸਮਾਗਮ ਸਫ਼ਰ-ਏ-ਸ਼ਹਾਦਤ ਕਰਵਾਏ ਗਏ, ਜਿਸ ਵਿਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਨੌਹਨਿਹਾਲ ਸਿੰਘ ਹਜ਼ੂਰੀ ਰਾਗੀ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਸਮੇਤ ਭਾਈ ਕੁਲਵਿੰਦਰ ਸਿੰਘ ਮਾਹਲ ਦੇ ਕੀਰਤਨੀ ਜੱਥਿਆਂ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਜਿੱਥੇ ਸੰਗਤਾਂ ਨੂੰ ਨਿਹਾਲ ਕੀਤਾ, ਉੱਥੇ ਨਾਲ ਹੀ ਸੰਗਤਾਂ ਦੇ ਨਾਲ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਭਾਈ ਨੌਨਿਹਾਲ ਸਿੰਘ ਨੇ ਕਿਹਾ ਕਿ ਦਸ਼ਮੇਸ਼ ਪਿਤਾ ਦੇ ਲਾਲਾਂ ਦੀ ਲਾਸਾਨੀ ਕੁਰਬਾਨੀ ਸਾਡੇ ਸਾਰਿਆਂ ਲਈ ਪ੍ਰੇਰਣਾ ਦਾ ਸਰੋਤ ਹੈ | ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਸਫ਼ਰ-ਏ-ਸ਼ਹਾਦਤ ਕੀਰਤਨ ਸਮਾਗਮ ਨੂੰ ਇਕ ਉਪਦੇਸ਼ਕ ਸਮਾਗਮ ਦੱਸਿਆ | ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਬਚਿੱਤਰ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਕਿਹਾ ਕਿ ਵਿਰਸੇ ਵਿਚੋਂ ਮਿਲੀ ਸਿੱਖੀ ਦੀ ਗੁੜਤੀ ਸਦਕਾ ਗੁਰੂ ਜੀ ਦੇ ਸਾਹਿਬਜਾਦੇ ਆਪਣੇ ਧਰਮ ਵਿਚ ਪ੍ਰੱਪਕ ਰਹੇ | ਸਮਾਗਮ ਅੰਦਰ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ, ਮਹਿੰਦਰ ਸਿੰਘ ਡੰਗ, ਅੱਤਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ, ਬਲਬੀਰ ਸਿੰਘ ਭਾਟੀਆ, ਹਰਪਾਲ ਸਿੰਘ ਖਾਲਸਾ, ਭੁਪਿੰਦਰ ਸਿੰਘ ਅਰੋੜਾ, ਅਵਤਾਰ ਸਿੰਘ ਬੀ.ਕੇ, ਹਰਮੀਤ ਸਿੰਘ ਡੰਗ, ਨਰਿੰਦਰਪਾਲ ਸਿੰਘ ਕਥੂਰੀਆ, ਹਰਵਿੰਦਰ ਸਿੰਘ ਕੋਹਲੀ, ਮਨਜੀਤ ਸਿੰਘ, ਅਵਤਾਰ ਸਿੰਘ ਮਿੱਡਾ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
ਗੁ: ਗੁਰਗਿਆਨ ਪ੍ਰਕਾਸ਼ ਜਵੱਦੀ ਟਕਸਾਲ : ਗੁਰਦੁਆਰਾ ਗੁਰਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਜਿਸ ਦੀ ਆਰੰਭਤਾ ਗੁਰ ਸ਼ਬਦ ਸੰਗੀਤ ਅਕੈਡਮੀ ਦੇ ਹੋਣਹਾਰ ਵਿਦਿਆਰਥੀਆਂ ਵਲੋਂ ਸ਼ਬਦ ਗਿਆਨ ਨਾਲ ਹੋਈ | ਉਪਰੰਤ ਸੰਤ ਗਿਆਨੀ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਵਾਲਿਆਂ ਨੇ ਸਿਮਰਨ ਕਰਵਾਇਆ ਅਤੇ ਅਜੋਕੇ ਹਾਲਾਤਾਂ ਦੇ ਮੱਦੇਨਜ਼ਰ ''ਧਰਮ ਅਤੇ ਅਡੋਲਤਾU ਵਿਸ਼ੇ 'ਤੇ ਗੁਰਬਾਣੀ ਅਤੇ ਸਿੱਖ ਇਤਿਹਾਸ ਦੇ ਹਵਾਲਿਆਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਸਪਸ਼ਟ ਕੀਤਾ ਕਿ ਸਧਾਰਨ ਮਨੁੱਖ ਨੂੰ ਅਸੰਭਵ ਪ੍ਰਤੀਕ ਹੋਣ ਵਾਲੀ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਦੀਆਂ ਜੜਾਂ ਉਨ੍ਹਾਂ ਦੇ ਬਚਪਨ ਦੀ ਸੁਚੱਜੀ ਸਿਖਲਾਈ ਅਤੇ ਅਨੁਕੂਲ ਪਰਿਵਾਰਕ ਵਾਤਾਵਰਨ ਦੀ ਜਰਖੇਜ ਮਿੱਟੀ ਵਿਚ ਲੱਗੀਆਂ ਹੋਈਆਂ ਸਨ | ਇਸ ਮੌਕੇ ਪੰਥ ਪ੍ਰਸਿੱਧ ਢਾਡੀ ਗਿਆਨੀ ਤਰਲੋਚਨ ਸਿੰਘ ਭੁਮੱਦੀ ਨੇ ਢਾਡੀ ਵਾਰਾਂ ਗਾ ਕੇ ਸੰਗਤਾਂ ਨੂੰ ਇਤਿਹਾਸ ਤੋਂ ਜਾਣੂ ਕਰਵਾਇਆ |
ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ : ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆ ਬਾਬਾ ਜੋਰਾਵਰ ਸਿੰਘ, ਬਾਬਾ ਫਤਿਹ ਸਿੰਘ ਜੀ, ਮਾਤਾ ਗੁੱਜਰ ਕੌਰ ਜੀ ਅਤੇ ਸਮੂਹ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ ਹਫਤਾਵਾਰੀ ਕੀਰਤਨ ਸਮਾਗਮ ਸ਼ਰਧਾਪੂਰਵਕ ਕਰਵਾਇਆ ਗਿਆ, ਜਿਸ ਵਿਚ ਭਾਈ ਨੌਨਿਹਾਲ ਸਿੰਘ ਹਜੂਰੀ ਰਾਗੀ ਤਖਤ ਸ੍ਰੀ ਕੇਸਗ੍ਹੜ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਵਾਲਿਆਂ ਦੇ ਕੀਰਤਨੀ ਜੱਥੇ ਨੇ ਸੰਗਤਾਂ ਨੂੰ ਬੀਰ ਰੱਸੀ ਗੁਰਬਾਣੀ ਕੀਰਤਨ ਰਾਹੀ ਨਿਹਾਲ ਕੀਤਾ ਖਾਸ ਕਰਕੇ ਉਨ੍ਹਾਂ ਵਲੋਂ ਗਾਇਨ ਸ਼ਬਦ '' ਸੂਰਾ ਸੋ ਪਹਿਚਾਨੀਐ ਜੁ ਲਰੈ ਦੀਨ ਕੇ ਹੇਤU ਨੇ ਸਮੁੱਚੇ ਕੀਰਤਨ ਸਮਾਗਮ ਨੂੰ ਖਾਲਸਾਈ ਰੰਗਤ ਪ੍ਰਦਾਨ ਕਰ ਦਿੱਤੀ | ਇਸ ਮੌਕੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਭੁਪਿੰਦਰ ਸਿੰਘ ਨੇ ਕਿਹਾ ਕਿ ਸਰਬੰਸ ਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਜਿੱਥੇ ਜ਼ਬਰ ਤੇ ਜ਼ੁਲਮ ਦਾ ਟਾਕਰਾ ਕਰਦੇ ਹੋਏ ਆਪਣਾ ਸਮੁੱਚਾ ਪਰਿਵਾਰ ਵਾਰ ਦਿੱਤਾ, ਉਥੇ ਨਾਲ ਹੀ ਖਾਲਸਾ ਪੰਥ ਦੀ ਸਿਰਜਣਾ ਕਰਕੇ ਇੱਕ ਨਵੇਂ ਇਨਕਲਾਬ ਦੀ ਸਿਰਜਣਾ ਵੀ ਕੀਤੀ | ਸਮਾਗਮ ਦੌਰਾਨ ਗੁ: ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ, ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ, ਪਿ੍ਤਪਾਲਸਿੰਘ, ਸੁਰਿੰਦਰਪਾਲ ਸਿੰਘ ਭੁਟੀਆਨੀ, ਬਲਜੀਤ ਸਿੰਘ ਦੂਆ, ਤਰਲੋਚਨ ਸਿੰਘ ਸਾਂਭਰ, ਰਜਿੰਦਰ ਸਿੰਘ ਮਕੱੜ, ਹਰਵਿੰਦਰ ਸਿੰਘ, ਕੰਵਲਪ੍ਰੀਤ ਸਿੰਘ ਸਚਦੇਵਾ, ਅਵਤਾਰ ਸਿੰਘ ਮਿੱਢਾ, ਜਤਿੰਦਰਪਾਲ ਸਿੰਘ ਪ੍ਰਧਾਨ, ਭੁਪਿੰਦਰਪਾਲ ਸਿੰਘ ਧਵਨ, ਮਹਿੰਦਰ ਸਿੰਘ ਡੰਗ, ਅਤੱਰ ਸਿੰਘ ਮਕੱੜ, ਰਜਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ, ਗੁਰਪ੍ਰੀਤ ਸਿੰਘ ਪਿ੍ੰਸ, ਜੀਤ ਸਿੰਘ, ਗੁਰਵਿੰਦਰ ਸਿੰਘ ਆੜਤੀ, ਹਰਕੀਰਤ ਸਿੰਘ ਬਾਵਾ, ਸੁਰਿੰਦਰ ਸਿੰਘ ਸਚਦੇਵਾ, ਸੁਖਪ੍ਰੀਤ ਸਿੰਘ ਮਨੀ, ਬਾਦਸਾਹਦੀਪ ਸਿੰਘ, ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ, ਪਰਮਜੀਤ ਸਿੰਘ ਡੀਮਾਰਟੇ,
ਅਵਤਾਰ ਸਿੰਘ ਮਿੱਢਾ, ਪਰਮਿੰਦਰਪਾਲ ਸਿੰਘ ਡੀਮਾਰਟੇ, ਜਗਬੀਰ ਸਿੰਘ, ਕਰਨਦੀਪ ਸਿੰਘ ਸਿਮਰਨ, ਬਲਫਤਿਹ ਸਿੰਘ ਆਦਿ ਵਿਸੇਸ਼ ਤੌਰ 'ਤੇ ਹਾਜ਼ਰ ਸਨ |
ਗੁ: ਦਸ਼ਮੇਸ਼ ਸਿੰਘ ਸਭਾ ਬਲਾਕ-ਜੇ : ਗੁਰਦੁਆਰਾ ਦਸ਼ਮੇਸ਼ ਸਿੰਘ ਸਭਾ ਬਲਾਕ ਜੇ ਭਾਈ ਰਣਧੀਰ ਸਿੰਘ ਨਗਰ ਵਿਖੇ ਚਾਰ ਸਾਹਿਬਜ਼ਾਦਿਆਂ ਦੀ ਲਸਾਨੀ ਸ਼ਹਾਦਤ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਧੰਨ ਧੰਨ ਬਾਬਾ ਦੀਪ ਸਿੰਘ ਸੇਵਾ ਸੁਸਾਇਟੀ, ਦਸ਼ਮੇਸ਼ ਸੇਵਾ ਸੋਸਾਇਟੀ ਵਲੋਂ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ, ਜਿਸ ਵਿਚ ਪੰਥ ਦੇ ਪ੍ਰਸਿੱਧ ਕੀਰਤਨੀਏ ਗੁਰਵਿੰਦਰ ਸਿੰਘ ਟੋਨੀ ਵੀਰ ਜੀ ਅਤੇ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਜਥੇ ਨੇ ਕਥਾ ਕੀਰਤਨ ਰਾਹੀਂ ਅਤੇ ਮਾਤਾ ਗੁਜਰ ਕੌਰ ਤੇ ਚਾਰ ਸਾਹਿਬਜਾਦਿਆਂ ਦੀ ਲਾਸਾਨੀ ਸ਼ਹੀਦੀ ਦਾ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਗੁਰਵਿੰਦਰ ਸਿੰਘ ਟੋਨੀ ਵੀਰ ਜੀ ਨੂੰ ਗੁਰੂਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੁੱਚੀ ਗੁਰਿੰਦਰਪਾਲ ਸਿੰਘ ਪੱਪੂ ਟੀਮ ਵਲੋਂ ਸਨਮਾਨ ਨਿਸ਼ਾਨੀ ਦਿੱਤੀ ਗਈ | ਇਸ ਮੌਕੇ ਐਡਵੋਕੇਟ ਗਗਨਪ੍ਰੀਤ ਸਿੰਘ ਨੇ ਕਿਹਾ ਕਿ ਦਸਮੇਸ਼ ਪਿਤਾ ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਾਹਰਾਜ ਜੀ ਨੇ ਹਿੰਦੂ ਧਰਮ ਦੀ ਰਾਖੀ ਲਈ ਆਪਣਾ ਸਰਬੰਸ ਵਾਰ ਦਿੱਤਾ | ਸਾਨੂੰ ਉਨ੍ਹਾਂ ਦੀਆਂ ਦਿੱਤੀਆਂ ਸਿੱਖਿਆਵਾਂ ਨੂੰ ਯਾਦ ਕਰਦੇ ਹੋਏ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਬਣਾਉਣਾ ਚਾਹੀਦਾ ਹੈ | ਇਸ ਮੌਕੇ ਪ੍ਰਧਾਨ ਤਜਿੰਦਰ ਪਾਲ ਸਿੰਘ, ਸਕੱਤਰ ਗੁਲਸ਼ਨ ਸਿੰਘ ਬੁੱਟਰ, ਗੁਰਵਿੰਦਰ ਸਿੰਘ, ਹਰਭਜਨ ਸਿੰਘ, ਐਡਵੋਕੇਟ ਗਗਨਪ੍ਰੀਤ ਸਿੰਘ, ਨਗਿੰਦਰ ਸਿੰਘ, ਸੁਰਜੀਤ ਸਿੰਘ ਅਰੋੜਾ, ਮਨਮੋਹਨ ਸਿੰਘ ਮੋਣੀ, ਗੁਰਚਰਨ ਸਿੰਘ ਮਿੰਟਾ, ਬਲਵਿੰਦਰ ਸਿੰਘ ਗਾਬਾ, ਰਵਿੰਦਰ ਸਿੰਘ ਬੇਦੀ, ਜਸਵੀਰ ਸਿੰਘ ਰਿੰਪੀ, ਕਰਮਜੀਤ ਸਿੰਘ ਸੇਠੀ, ਪਰਮਜੀਤ ਸਿੰਘ ਲਵਲੀ, ਰਾਜੇਸ਼ ਗੁਪਤਾ, ਪਰਮਜੀਤ ਸਿੰਘ ਬਿੱਟੂ, ਰਾਜਿੰਦਰ ਸਿੰਘ ਮਿੰਨੀ, ਦਲਜੀਤ ਸਿੰਘ ਚਹਿਲ, ਗੁਰਵਿੰਦਰ ਸਿੰਘ ਗਰੋਵਰ ਆਦਿ ਹਾਜ਼ਰ ਸਨ | ਸਮਾਪਤੀ ਉਪਰੰਤ ਗੁਰੂ ਕੇ ਲੰਗਰ ਅਤੇ ਦੁੱਧ ਦੇ ਲੰਗਰ ਅਤੁੱਟ ਵਰਤਾਏ ਗਏ |
ਛਾਉਣੀ ਮੁਹੱਲਾ ਵਿਖੇ ਸਾਹਿਬਜ਼ਾਦਿਆਂ ਦੀ ਯਾਦ 'ਚ ਦੁੱਧ ਦਾ ਲੰਗਰ ਲਗਾਇਆ : ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆ ਦੀ ਲਾਸਾਨੀ ਸ਼ਹਾਦਤਾਂ ਦੀ ਯਾਦ 'ਚ ਪਿੱਪਲ ਚੌਂਕ ਛਾਉਣੀ ਮੁਹੱਲਾ ਵਿਖੇ ਮਿੱਠੇ ਬਦਾਮਾਂ ਦੇ ਦੁੱਧ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੌਂਸਲਰ ਲਾਲਾ ਸੁਰਿੰਦਰ ਅਟਵਾਲ ਅਤੇ ਪ੍ਰਧਾਨ ਜਸਪਾਲ ਸਿੰਘ ਢੱਲ ਨੇ ਸ਼ਿਰਕਤ ਕਰਦਿਆਂ ਇਲਾਕੇ ਦੀਆਂ ਸਮਾਜ ਸੇਵੀ ਸੰਸਥਾ ਵਲੋਂ ਖ਼ਾਲਸੇ ਦੇ ਸਫ਼ਰ-ਏ-ਸ਼ਹਾਦਤ ਦੀ ਯਾਦ 'ਚ ਕੀਤੇ ਜਾ ਰਹੇ ਮਹਾਨ ਕਾਰਜ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਸਾਨੂੰ ਅਜਿਹੇ ਪੁੰਨ ਦੇ ਕਾਰਜ ਕਰਦੇ ਰਹਿਣਾ ਚਾਹੀਦਾ ਹੈ | ਇਸ ਮੌਕੇ ਜੰਗ ਬਹਾਦਰ ਸਿੰਘ ਢੱਲ, ਪ੍ਰਦੀਪ ਨਾਗਰ, ਵਿਨੋਦ ਕੁਮਾਰ ਦਾਰਾ, ਕਾਕਾ ਕਾਲੜਾ, ਗੁਰਚਰਨ ਸਿੰਘ ਢੱਲ, ਤਰਲੋਕ ਸਿੰਘ ਢੱਲ, ਜਗਮੋਹਨ ਸਿੰਘ ਢੱਲ, ਬੱਬਲ ਢੱਲ, ਵਰਿੰਦਰ ਭਗਾਣੀਆਂ, ਜਸ਼ਨਪ੍ਰੀਤ ਸਿੰਘ ਸੱਭਰਵਾਲ, ਪਾਰਸ ਢੱਲ ਅਤੇ ਸੁਰਜੀਤ ਸਿੰਘ ਸਭਰਵਾਲ ਆਦਿ ਹਾਜ਼ਰ ਸਨ |
ਸ਼ਹੀਦੀ ਸਾਕੇ ਨੂੰ ਸਮਰਪਿਤ ਚੁਪਹਿਰਾ ਪਰਿਵਾਰ ਵਲੋਂ ਲੰਗਰ : ਧੰਨ ਧੰਨ ਬਾਬਾ ਦੀਪ ਸਿੰਘ ਜੀ ਚੁਪਹਿਰਾ ਪਰਿਵਾਰ ਅਤੇ ਕੁੰਜ ਵਿਹਾਰ ਐਮਬਰੋਇਡੇਰੀ ਐਸੋਸੀਏਸ਼ਨ ਵਲੋਂ ਮਾਤਾ ਗੁਜਰ ਕੌਰ ਜੀ, ਚਾਰ ਸਾਹਿਬਜ਼ਾਦਿਆਂ ਅਤੇ ਸਮੂਹ ਸ਼ਹੀਦਾਂ ਦੀਆਂ ਲਾਸਾਨੀ ਸ਼ਹਾਦਤ ਨੂੰ ਸਿਜਦਾ ਹੁੰਦਿਆਂ ਜਲੰਧਰ ਬਾਈਪਾਸ ਚੌਂਕ ਵਿਖੇ ਦੁੱਧ, ਚਾਹ ਅਤੇ ਪਕੌੜਿਆਂ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ | ਧੰਨ ਧੰਨ ਬਾਬਾ ਦੀਪ ਸਿੰਘ ਜੀ ਚੁਪਹਿਰਾ ਪਰਿਵਾਰ ਅਤੇ ਕੁੰਜ ਵਿਹਾਰ ਐਮਬਰੋਇਡੇਰੀ ਐਸੋਸੀਏਸ਼ਨ ਦੇ ਮੁੱਖ ਸੇਵਾਦਾਰ ਮਨਿੰਦਰ ਸਿੰਘ ਅਹੂਜਾ ਨੇ ਆਈਆਂ ਸੰਗਤਾਂ ਅਤੇ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ | ਇਸ ਮੌਕੇ ਅਰਦਾਸ ਗਿਆਨੀ ਹਰਦੀਪ ਸਿੰਘ ਨੇ ਕੀਤੀ | ਇਸ ਮੌਕੇ ਵਿਸ਼ੇਸ਼ ਤੌਰ ਤੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਦਲਜੀਤ ਸਿੰਘ ਭੋਲਾ ਗਰੇਵਾਲ, ਵਿਜੈ ਦਾਨਵ, ਕੌਂਸਲਰ ਅਮਨ ਬੱਗਾ ਨੇ ਸ਼ਿਰਕਤ ਕੀਤੀ | ਇਸ ਮੌਕੇ ਗੁਰਮੀਤ ਸਿੰਘ ਅਹੂਜਾ, ਭਗਤਪ੍ਰੀਤ ਸਿੰਘ, ਹਰਮਨ ਟ੍ਰੇਡਰਸ, ਸਿਮਰਪ੍ਰੀਤ ਸਿੰਘ, ਅਮਰਜੀਤ ਸਿੰਘ ਮਿੰਕੂ, ਤਰਨਜੀਤ ਸਿੰਘ ਅਹੂਜਾ, ਚਰਨਜੀਤ ਸਿੰਘ ਅਹੂਜਾ, ਗੁਰਜੋਤ ਸਿੰਘ, ਗੁਰਮੀਤ ਸਿੰਘ ਰੋਮੀ, ਮਨਿੰਦਰਪਾਲ ਸਿੰਘ ਸੋਨੂੰ, ਇਛਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਮਿੰਕੂ, ਅਮਰਜੀਤ ਸਿੰਘ ਸੋਨੂੰ, ਤਰਲੋਚਨ ਸਿੰਘ ਮਨੋਚਾ, ਧਰਮਿੰਦਰ ਸਿੰਘ, ਹਰਪਾਲ ਸਿੰਘ ਜੱਗੀ, ਕੁਲਦੀਪ ਸਿੰਘ ਅੰਮਿ੍ਤਵੇਲਾ ਟਰੱਸਟ ਆਦਿ ਹਾਜ਼ਰ ਸਨ |
<br/>
ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਸਾਹਿਬਾਨ 'ਚ ਗੁਰਮਤਿ ਸਮਾਗਮ <br/>
ਅਜੀਤ ਡੈਸਕ
29-12-2025