23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਜਨਰਲ ਹਾਊਸ ਵਿਚ ਮੁੱਦਾ ਉਠਦੇ ਹੀ ਤੁਰੰਤ ਐਕਸ਼ਨ <br/>

Ad Position 21
No active advertisement
ਅਜੀਤ ਡੈਸਕ 29-12-2025
ਲੁਧਿਆਣਾ, 28 ਦਸੰਬਰ (ਭੁਪਿੰਦਰ ਸਿੰਘ ਬੈਂਸ)- ਨਗਰ ਨਿਗਮ ਦੀ ਜਨਰਲ ਹਾਊਸ ਮੀਟਿੰਗ ਵਿਚ ਨਜਾਇਜ਼ ਕਬਜ਼ਿਆਂ ਦਾ ਮੁੱਦਾ ਉਠਣ ਦੇ ਤੁਰੰਤ ਬਾਅਦ ਨਗਰ ਨਿਗਮ ਪ੍ਰਸ਼ਾਸਨ ਹਰਕਤ ਵਿਚ ਆ ਗਿਆ | ਨਗਰ ਨਿਗਮ ਦੀ ਤਹਿਬਾਜ਼ਾਰੀ ਸ਼ਾਖਾ ਦੀ ਜ਼ੋਨ-ਏ ਅਤੇ ਜ਼ੋਨ-ਬੀ ਦੀਆਂ ਟੀਮਾਂ ਵਲੋਂ ਸਾਂਝੀ ਕਾਰਵਾਈ ਕਰਦਿਆਂ ਕਸ਼ਮੀਰ ਨਗਰ, ਗਊਸ਼ਾਲਾ ਰੋਡ. ਚੌੜਾ ਬਾਜ਼ਾਰ ਤੇ ਸ਼ਾਹਪੁਰ ਰੋਡ ਤੇ ਲੱਗੇ ਨਾਜਾਇਜ਼ ਕਬਜ਼ਿਆਂ ਨੰੂ ਹਟਾ ਦਿੱਤਾ ਗਿਆ | ਇਹ ਕਾਰਵਾਈ ਸ਼ਾਖਾ ਦੇ ਇੰਸਪੈਕਟਰ ਸੁਨੀਲ ਕੁਮਾਰ ਤੇ ਇੰਸਪੈਕਟਰ ਵਿਪਨ ਹਾਂਡਾ ਦੀ ਅਗਵਾਈ ਹੇਠ ਕੀਤੀ ਗਈ, ਜਿਸ ਦੌਰਾਨ ਪੁਲਿਸ ਫੋਰਸ ਵੀ ਮੌਜੂਦ ਰਹੀ ਤਾਂ ਜੋ ਕਿਸੇ ਵੀ ਕਿਸਮ ਦੀ ਅਣਚਾਹੀ ਸਥਿਤੀ ਤੋਂ ਬਚਿਆ ਜਾ ਸਕੇ | ਜਨਰਲ ਹਾਊਸ ਦੀ ਮੀਟਿੰਗ ਦੌਰਾਨ ਦੱਸਿਆ ਗਿਆ ਸੀ ਕਿ ਉਕਤ ਇਲਾਕਿਆਂ ਵਿਚ ਨਜਾਇਜ਼ ਕਬਜ਼ਿਆਂ ਕਾਰਨ ਆਮ ਲੋਕਾਂ ਨੰੂ ਆਵਾਜਾਈ ਅਤੇ ਰੋਜ਼ਾਨਾ ਜੀਵਨ ਵਿਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਤੇ ਨਗਰ ਨਿਗਮ ਕਮਿਸ਼ਨਰ ਵਲੋਂ ਤੁਰੰਤ ਪ੍ਰਭਾਵ ਨਾਲ ਨਾਜਾਇਜ਼ ਕਬਜ਼ੇ ਹਟਾਉਣ ਦੇ ਹੁਕਮ ਜਾਰੀ ਕੀਤੇ ਗਏ | ਜਿਸਦੇ ਆਧਾਰ 'ਤੇ ਇਹ ਕਾਰਵਾਈ ਅਮਲ ਵਿਚ ਲਿਆਂਦੀ ਗਈ | ਇੰਸਪੈਕਟਰ ਸੁਨੀਲ ਕੁਮਾਰ ਤੇ ਵਿਪਨ ਹਾਂਡਾ ਨੇ ਦੱਸਿਆ ਕਿ ਕਾਰਵਾਈ ਦੌਰਾਨ ਨਾਜਾਇਜ਼ ਕਬਜ਼ਾ ਕਰਨ ਵਾਲਿਆਂ ਦਾ ਸਾਮਾਨ ਜ਼ਬਤ ਕਰਕੇ ਨਗਰ ਨਿਗਮ ਦੇ ਕਬਜ਼ੇ ਵਿਚ ਲਿਆ ਗਿਆ ਹੈ | ਉਨ੍ਹਾਂ ਸਪੱਸ਼ਟ ਕੀਤਾ ਕਿ ਨਗਰ ਨਿਗਮ ਵਲੋਂ ਨਜਾਇਜ਼ ਕਬਜ਼ਿਆਂ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਸ ਤਰ੍ਹਾਂ ਦੀਆਂ ਕਾਰਵਾਈਆਂ ਅੱਗੇ ਵੀ ਨਿਰੰਤਰ ਜਾਰੀ ਰਹਿਣਗੀਆਂ | ਨਗਰ ਨਿਗਮ ਅਧਿਕਾਰੀਆਂ ਨੇ ਚੇਤਾਵਨੀ ਦਿੱਤੀ ਕਿ ਜੇ ਕਿਸੇ ਵਲੋਂ ਮੁੜ ਨਜਾਇਜ਼ ਕਬਜ਼ਾ ਕੀਤਾ ਗਿਆ ਤਾਂ ਉਸ ਖਿਲਾਫ ਹੋਰ ਵੀ ਕਰੜੀ ਕਾਨੰੂਨੀ ਕਾਰਵਾਈ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਸਤਿਗੁਰੂ ਰਵਿਦਾਸ ਧਰਮ ਸਮਾਜ ਵਲੋਂ ਮਹਾਨ ਸੰਤ ਸੰਮੇਲਨ ਕੱਲ੍ਹ-ਆਰ.ਕੇ. ਸੇਠੀ <br/> ਅਗਲੀ ਖ਼ਬਰ ਤੇਜ਼ ਰਫ਼ਤਾਰ ਕਾਰ ਡਿਵਾਈਡਰ ਨਾਲ ਟਕਰਾਈ, ਚਾਲਕ ਵਾਲ-ਵਾਲ ਬਚਿਆ <br/>
Ad Position 24