24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਆਟੋ ਮਕੈਨਿਕ ਦੀ ਕੁੱਟਮਾਰ ਅਤੇ ਉਸ ਦੀ ਦਸਤਾਰ ਦੀ ਬੇਅਦਬੀ ਕਰਨ ਦੇ ਮਾਮਲੇ ਵਿਚ ਨੌਜਵਾਨ ਖ਼ਿਲਾਫ਼ ਕੇਸ ਦਰਜ

Ad Position 21
No active advertisement
ਅਜੀਤ ਡੈਸਕ 29-12-2025
ਲੁਧਿਆਣਾ, 28 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦੁੱਗਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਨਿਊ ਗੁਰੂ ਤੇਗ ਬਹਾਦਰ ਨਗਰ ਵਿਚ ਆਟੋ ਮਕੈਨਿਕ ਦੀ ਕੁੱਟਮਾਰ ਕਰਨ ਅਤੇ ਉਸ ਦੀ ਦਸਤਾਰ ਦੀ ਬੇਅਦਬੀ ਕਰਨ ਦੇ ਮਾਮਲੇ ਵਿਚ ਨੌਜਵਾਨ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਜੁਝਾਰ ਸਿੰਘ ਵਾਸੀ ਸ਼ਹੀਦ ਭਗਤ ਸਿੰਘ ਨਗਰ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸੰਬੰਧੀ ਪੁਲਿਸ ਨੇ ਦਪਿੰਦਰ ਪਾਲ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਕਤ ਕਥਿਤ ਦੋਸ਼ੀ ਉਸ ਦੀ ਦੁਕਾਨ 'ਤੇ ਆਏ ਅਤੇ ਮਾਮੂਲੀ ਜਿਹੀ ਗੱਲ ਨੂੰ ਲੈ ਕੇ ਉਲਝ ਪਏ | ਇਹਨਾਂ ਕਥਿਤ ਦੋਸ਼ੀਆਂ ਵਲੋਂ ਉਸ ਦੀ ਕੁੱਟਮਾਰ ਕੀਤੀ ਅਤੇ ਉਸ ਦੀ ਦਸਤਾਰ ਦੀ ਬੇਅਦਬੀ ਕੀਤੀ | ਬਾਅਦ 'ਚ ਇਹ ਕਥਿਤ ਦੋਸ਼ੀ ਧਮਕੀਆਂ ਦੇ ਕੇ ਫ਼ਰਾਰ ਹੋ ਗਏ | ਪੁਲਿਸ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਦੇ 140ਵੇਂ ਸਥਾਪਨਾ ਦਿਵਸ ਮੌਕੇ ਕਰਵਾਈ ਮੀਟਿੰਗ ਨੂੰ ਅੰਮਿ੍ਤਾ ਵੜਿੰਗ ਨੇ ਕੀਤਾ ਸੰਬੋਧਨ <br/> ਅਗਲੀ ਖ਼ਬਰ ਗਿਆਸਪੁਰਾ 'ਚ ਬਿਜਲੀ ਦੇ ਖੰਭੇ ਵਿਚ ਵੱਜੀ ਕਾਰ, ਡਰਾਈਵਰ ਵਾਲ-ਵਾਲ ਬਚਿਆ
Ad Position 24