ਲੁਧਿਆਣਾ, 28 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸਾਧ ਸੰਗਤ ਹੈਬੋਵਾਲ ਕਲਾਂ ਵਿਖੇ ਨੌਜਵਾਨ ਸਭਾ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਲਾਸਾਨੀ ਸ਼ਹਾਦਤ, ਮਾਤਾ ਗੁਜਰੀ ਜੀ ਅਤੇ ਚਾਰਾਂ ਸਾਹਿਬਜ਼ਾਦਿਆਂ ਦੀ ਅਮਰ ਸ਼ਹਾਦਤ ਨੰੂ ਸਮਰਪਿਤ ਦੋ ਦਿਨਾਂ ਵਿਸ਼ਾਲ ਕੀਰਤਨ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਭਾਈ ੳਮਪ੍ਰੀਤ ਸਿੰਘ, ਭਾਈ ਗੁਰਭੇਜ ਸਿੰਘ, ਭਾਈ ਹਰਜੀਤ ਸਿੰਘ ਅਤੇ ਭਾਈ ਅਜਮੇਰ ਸਿੰਘ ਖੰਨੇ ਵਾਲਿਆਂ ਵਲੋਂ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਭਾਈ ਹਰਦੀਪ ਸਿੰਘ ਵਲੋਂ ਕੀਤੀ ਕਥਾ ਨੇ ਸੰਗਤਾਂ ਨੰੂ ਗੁਰੂ ਇਤਿਹਾਸ ਨਾਲ ਜੋੜਿਆ | ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤ, ਨੌਜਵਾਨ ਸਭਾ ਤੇ ਸਹਿਯੋਗੀਆਂ ਦਾ ਦਿਲੋਂ ਧੰਨਵਾਦ ਕੀਤਾ ਗਿਆ |