24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਉਦਯੋਗਿਕ ਖੇਤਰ-ਸੀ ਦੀਆਂ ਖਸਤਾ ਹਾਲ ਸੜਕਾਂ ਦੇ ਰਹੀਆਂ ਹਾਦਸਿਆਂ ਨੂੰ ਸੱਦਾ <br/>

Ad Position 21
No active advertisement
ਅਜੀਤ ਡੈਸਕ 29-12-2025
ਢੰਡਾਰੀ ਕਲਾਂ/ਲੁਧਿਆਣਾ, 28 ਦਸੰਬਰ (ਜਸਵੀਰ ਸਿੰਘ ਬੰਗਾ)-ਉਦਯੋਗਿਕ ਖੇਤਰ-ਸੀ ਅਧੀਨ ਆਉਂਦੇ ਵੱਖ-ਵੱਖ ਇਲਾਕਿਆਂ ਦੀ ਗੱਲ ਕੀਤੀ ਜਾਵੇ ਤਾਂ ਸੜਕਾਂ ਦੀ ਹਾਲਤ ਇੰਨੀ ਕੁ ਖਸਤਾ ਹੈ ਕਿ ਆਏ ਦਿਨ ਉਥੇ ਕੋਈ ਨਾ ਕੋਈ ਹਾਦਸਾ ਵਾਪਰਦਾ ਰਹਿੰਦਾ ਹੈ | ਜੇਕਰ ਜਸਪਾਲ ਬਾਂਗਰ ਨੂੰ ਜਾਣ ਵਾਲੀ ਸੜਕ ਅਤੇ ਇਸ 'ਤੇ ਸਥਿਤ ਿਲੰਕ ਸੜਕਾਂ ਦੀ ਗੱਲ ਕੀਤੀ ਜਾਵੇ ਤਾਂ ਸੜਕਾਂ ਦੀ ਹਾਲਤ ਬੇਹੱਦ ਤਰਸਯੋਗ ਬਣੀ ਹੋਈ ਹੈ | ਸੜਕ 'ਤੇ ਪਏ ਵੱਡੇ-ਵੱਡੇ ਟੋਏ ਅਕਸਰ ਹੀ ਹਾਦਸਿਆਂ ਦਾ ਕਾਰਨ ਬਣ ਰਹੇ ਹਨ | ਆਏ ਦਿਨ ਕੋਈ ਨਾ ਕੋਈ ਦੋਪਹੀਆ ਵਾਹਨ ਚਾਲਕ ਸੜਕ 'ਤੇ ਪਏ ਟੋਇਆਂ ਕਾਰਨ ਹਾਦਸਿਆਂ ਦਾ ਸ਼ਿਕਾਰ ਹੋ ਰਿਹਾ ਹੈ | ਸਰਕਾਰ ਨੂੰ ਕਰੋੜਾਂ ਰੁਪਏ ਟੈਕਸ ਦੇ ਰੂਪ ਵਿਚ ਮਾਲੀਆ ਦੇਣ ਵਾਲੇ ਉਦਯੋਗਿਕ ਖੇਤਰ-ਸੀ ਦੇ ਜੇਕਰ ਅਜਿਹੇ ਹਾਲਾਤ ਹੋਣਗੇ ਤਾਂ ਬਾਕੀ ਇਲਾਕਿਆਂ ਦਾ ਕੀ ਬਣੰੂ, ਇਹ ਅੰਦਾਜ਼ਾ ਸਹਿਜੇ ਹੀ ਲਗਾਇਆ ਜਾ ਸਕਦਾ ਹੈ | ਇਸ ਰੋਡ ਤੋਂ ਰੋਜ਼ਾਨਾ ਹੀ ਉਦਯੋਗਪਤੀਆਂ ਸਮੇਤ ਲੋਕਾਂ ਦਾ ਆਉਣਾ ਜਾਣਾ ਲੱਗਾ ਰਹਿੰਦਾ ਹੈ, ਪਰ ਖਸਤਾ ਹਾਲਤ ਸੜਕ ਹੋਣ ਕਾਰਨ ਇੱਥੇ ਅਕਸਰ ਹੀ ਜਾਮ ਵੀ ਲੱਗਾ ਦੇਖਿਆ ਜਾ ਸਕਦਾ ਹੈ, ਜਿਸ ਕਾਰਨ ਲੋਕ ਸਰਕਾਰ ਨੂੰ ਕੋਸਦੇ ਹੋਏ ਨਜ਼ਰ ਆਉਂਦੇ ਹਨ |
ਇਲਾਕੇ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਸਰਕਾਰ ਗੰਭੀਰ ਨਹੀਂ-ਰਮੇਸ਼ ਕੱਕੜ
ਇਸ ਸਬੰਧੀ ਗੱਲਬਾਤ ਕਰਦਿਆਂ ਜਸਪਾਲ ਬਾਂਗਰ ਇੰਡਸਟਰੀਅਲ ਐਸੋਸੀਏਸ਼ਨ ਦੇ ਪ੍ਰਧਾਨ ਰਮੇਸ਼ ਕੱਕੜ ਨੇ ਕਿਹਾ ਕਿ ਉਦਯੋਗਿਕ ਖੇਤਰ-ਸੀ 'ਚ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਸਰਕਾਰ ਗੰਭੀਰ ਨਹੀਂ | ਸੜਕਾਂ ਦੀ ਹਾਲਤ ਖਸਤਾ ਹੋਣ ਕਾਰਨ ਰੋਜ਼ਾਨਾ ਹੀ ਹਾਦਸੇ ਵਾਪਰਦੇ ਹਨ |
ਸਮੱਸਿਆਵਾਂ ਦਾ ਠੋਸ ਹੱਲ ਕੱਢਿਆ ਜਾਵੇ-ਹਰੀਸ਼ ਢਾਂਡਾ
ਇਸ ਸਬੰਧੀ ਗੱਲਬਾਤ ਕਰਦਿਆਂ ਚੈਂਬਰ ਆਫ਼ ਇੰਡਸਟਰੀਅਲ ਐਸੋਸੀਏਸ਼ਨ ਦੇ ਪ੍ਰਧਾਨ ਹਰੀਸ਼ ਢਾਂਡਾ ਨੇ ਕਿਹਾ ਕਿ ਕਾਰੋਬਾਰੀਆਂ ਅਤੇ ਲੋਕਾਂ ਨੂੰ ਪੇਸ਼ ਆਉਂਦੀਆਂ ਸਮੱਸਿਆਵਾਂ ਦਾ ਸਰਕਾਰ ਨੂੰ ਕੋਈ ਠੋਸ ਹੱਲ ਕੱਢਣਾ ਚਾਹੀਦਾ ਹੈ, ਕਿਉਂਕਿ ਉਦਯੋਗਿਕ ਇਲਾਕਾ ਹੋਣ ਕਾਰਨ ਸੂਬੇ ਭਰ 'ਚੋਂ ਕਾਰੋਬਾਰੀਆਂ ਦਾ ਇੱਥੇ ਆਉਣਾ ਜਾਣਾ ਲੱਗਾ ਰਹਿੰਦਾ ਹੈ | ਉਨ੍ਹਾਂ ਕਿਹਾ ਕਿ ਇਲਾਕੇ ਦੀਆਂ ਸੜਕਾਂ ਦਾ ਬੁਰਾ ਹਾਲ ਹੈ, ਜਿਸ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ |

Ad Position 22
No active advertisement
ਪਿਛਲੀ ਖ਼ਬਰ ਮਾਲਵਾ ਸੈਂਟਰਲ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੁਮੈਨ ਦੀ ਵਿਦਿਆਰਥਣ ਨੇ ਜਿੱਤਿਆ ਸਿਲਵਰ ਮੈਡਲ <br/> ਅਗਲੀ ਖ਼ਬਰ ਕੈਬਨਿਟ ਮੰਤਰੀ ਗੋਇਲ ਨੇ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਦੇ ਸਮਾਨਤਾਵਾਦੀ ਸਮਾਜ ਲਈ ਆਦਰਸ਼ਾਂ ਨੂੰ ਅਪਣਾਉਣ ਦੀ ਕੀਤੀ...
Ad Position 24