25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਮਾਲਕਾਂ ਨਾਲ ਲੱਖਾਂ ਦੀ ਧੋਖਾਧੜੀ ਕਰਨ ਵਾਲੇ ਕੰਪਨੀ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ

Ad Position 21
No active advertisement
ਅਜੀਤ ਡੈਸਕ 29-12-2025
ਲੁਧਿਆਣਾ, 28 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਮਾਲਕਾਂ ਨਾਲ ਲੱਖਾਂ ਦੀ ਧੋਖਾਧੜੀ ਕਰਨ ਵਾਲੇ ਕੰਪਨੀ ਮੁਲਾਜ਼ਮਾਂ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤੇ ਹਨ | ਪੁਲਿਸ ਵਲੋਂ ਇਹ ਕਾਰਵਾਈ ਕੰਪਨੀ ਦੇ ਪ੍ਰਬੰਧਕ ਮੁਕੇਸ਼ ਕਪੂਰ ਵਾਸੀ ਨਿਊ ਮਾਧੋਪੁਰੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਨਿਤੀਸ਼ ਗੰਭੀਰ ਵਾਸੀ ਟਿੱਬਾ ਰੋਡ ਅਤੇ ਮਧੂ ਚਾਵਲਾ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਉਸ ਦੀ ਹੌਜ਼ਰੀ ਵਿਚ ਕੰਮ ਕਰਦੇ ਸਨ ਅਤੇ ਇਹ ਉਸ ਦੇ ਗ੍ਰਾਹਕਾਂ ਤੋਂ ਸਿੱਧੇ ਤੌਰ 'ਤੇ ਆਪਣੇ ਖਾਤਿਆਂ ਵਿਚ ਪੈਸੇ ਪੁਆ ਰਹੇ ਸਨ | ਪਤਾ ਲੱਗਣ 'ਤੇ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਹੈ | ਕਥਿਤ ਦੋਸ਼ੀ ਫ਼ਰਾਰ ਦੱਸੇ ਜਾਂਦੇ ਹੈ |

Ad Position 22
No active advertisement
ਪਿਛਲੀ ਖ਼ਬਰ ਸੰਤ ਪਿਆਰਾ ਦਾਸ ਦੀ ਸਾਲਾਨਾ ਬਰਸੀ ਕੱਲ੍ਹ ਤੋਂ ਅਗਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ 25 ਸਾਲ ਤੋਂ ਘੱਟ ਉਮਰ ਦੇ ਨੌਜਵਾਨਾਂ ਨੂੰ ਸ਼ਰਾਬ ਨਾ ਦੇਣ 'ਤੇ ਲਗਾਈ ਪਾਬੰਦੀ
Ad Position 24