24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਪੁਲਿਸ ਵਲੋਂ ਹੌਜ਼ਰੀਆਂ ਅਤੇ ਫ਼ੈਕਟਰੀਆਂ ਵਿਚੋਂ ਕੱਪੜਾ ਚੋਰੀ ਕਰਨ ਵਾਲੇ ਗਰੋਹ ਦੇ 4 ਮੈਂਬਰ ਕਾਬੂ <br/>

Ad Position 21
No active advertisement
ਅਜੀਤ ਡੈਸਕ 30-12-2025
ਲੁਧਿਆਣਾ, 29 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਵਲੋਂ ਹੌਜਰੀਆਂ ਅਤੇ ਫ਼ੈਕਟਰੀਆਂ ਵਿਚੋਂ ਕੱਪੜਾ ਚੋਰੀ ਕਰਨ ਵਾਲੇ ਗਰੋਹ ਦੇ 4 ਮੈਂਬਰ ਕਾਬੂ ਕਰਕੇ ਚੋਰੀ ਦਾ ਸਮਾਨ ਟੈਂਪੂ ਤੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ | ਜਿਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਪੁਲਿਸ ਕਮਿਸ਼ਨਰ ਇੰਦਰਜੀਤ ਸਿੰਘ ਬੋਪਾਰਾਏ ਇੰਡਸਟਰੀ ਏਰੀਆ-ਏ ਨੇ ਦੱਸਿਆ ਕਿ ਪੁਲਿਸ ਵਲੋਂ ਇਹ ਕਾਰਵਾਈ ਥਾਣਾ ਮੋਤੀ ਨਗਰ ਦੇ ਐਸਐਚਓ ਭੁਪਿੰਦਰ ਸਿੰਘ ਦੀ ਅਗਵਾਈ ਹੇਠ ਅਮਲ ਵਿਚ ਲਿਆਂਦੀ ਹੈ ਅਤੇ ਤਿੰਨ ਮੁਲਜ਼ਮ ਅਤੇ ਚੋਰੀ ਦਾ ਮਾਲ ਖ਼ਰੀਦਣ ਵਾਲੇ ਇਕ ਦੋਸ਼ੀ ਤਨਵੀਰ ਮਾਲਕ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਮੁੱਦਈ ਗਗਨਦੀਪ ਸਿੰਘ ਦੀ ਹੌਜ਼ਰੀ ਦਾ ਚੋਰੀ ਕੀਤਾ ਮਾਲ 16 ਬੋਰੇ ਬਰਾਮਦ ਕੀਤੇ ਗਏ | ਕਥਿਤ ਦੋਸ਼ੀਆਂ ਵਲੋਂ ਵਾਰਦਾਤ ਨੂੰ ਅੰਜਾਮ ਦੇਣ ਲਈ ਵਰਤੀ ਗਈ ਮਹਿੰਦਰਾ ਬਲੈਰੋ ਪਿਕਅਪ ਵੀ ਬਰਾਮਦ ਕੀਤੀ ਗਈ | ਇਸ ਤੋਂ ਇਲਾਵਾ ਦੌਰਾਨੇ ਤਫ਼ਤੀਸ਼ ਦੋਸ਼ੀ ਤਰਨ ਕਪੂਰ ਉਰਫ਼ ਲੱਕੀ ਪਾਸੋਂ 30 ਪੇਟੀਆਂ ਨਾਜਾਇਜ਼ ਅੰਗਰੇਜ਼ੀ ਸ਼ਰਾਬ ਮਾਰਕਾ ਬਰਾਮਦ ਕੀਤੀ ਗਈ ਹੈ | ਦੌਰਾਨੇ ਤਫ਼ਤੀਸ਼ ਇਕ ਦੋਸ਼ੀ ਤਰੁਣ ਕਪੂਰ ਉਰਫ਼ ਲੱਕੀ ਦੇ ਖ਼ਿਲਾਫ਼ ਐਕਸਾਈਜ਼ ਐਕਟ ਅਧੀਨ ਜੁਰਮ ਦਾ ਵਾਧਾ ਕੀਤਾ ਗਿਆ ਹੈ | ਗਿ੍ਫ਼ਤਾਰ ਕਥਿਤ ਦੋਸ਼ੀਆਂ ਵਿਚ ਤਰੁਣ ਕਪੂਰ ਉਰਫ਼ ਲੱਕੀ, ਸੰਮਣ ਸਿੰਘ, ਰਮਨਦੀਪ ਸਿੰਘ ਉਰਫ਼ ਜੱਸੂ ਅਤੇ ਤਨਵੀਰ ਮਲਿਕ ਸ਼ਾਮਲ ਹਨ, ਜਦਕਿ 2 ਦੋਸ਼ੀਆਂ ਦੀ ਗਿ੍ਫ਼ਤਾਰੀ ਬਾਕੀ ਹੈ | ਕਥਿਤ ਦੋਸ਼ੀ ਤਰੁਣ ਕਪੂਰ ਉਰਫ਼ ਲੱਕੀ ਦੇ ਖ਼ਿਲਾਫ਼ ਵੱਖ ਵੱਖ ਥਾਣਿਆਂ ਵਿਚ ਕਰੀਬ 24 ਮੁਕੱਦਮੇ ਦਰਜ ਹਨ | ਦੋਸ਼ੀਆਂ ਪਾਸੋਂ ਹੋਰ ਪੁੱਛ-ਗਿੱਛ ਜਾਰੀ ਹੈ ਅਤੇ ਹੋਰ ਅਹਿਮ ਖ਼ੁਲਾਸਿਆਂ ਦੀ ਸੰਭਾਵਨਾ ਹੈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਵਿਚ ਜੇਕਰ ਕੋਈ ਹੋਰ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਇਹ ਕਥਿਤ ਦੋਸ਼ੀ ਅਜਿਹੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਸਨ | ਉਨ੍ਹਾਂ ਦੱਸਿਆ ਕਿ ਚੋਰੀ ਕਰਨ ਉਪਰੰਤ ਇਹ ਕਥਿਤ ਦੋਸ਼ੀ ਚੋਰੀ ਕੀਤੇ ਸਮਾਨ ਨੂੰ ਮਲਿਕ ਪਾਸ ਸਸਤੇ ਪਾ ਤੇ ਵੇਚ ਦਿੰਦੇ ਸਨ | ਪੁਲਿਸ ਵਲੋਂ ਇਨ੍ਹਾਂ ਦੇ ਕਬਜ਼ੇ ਵਿਚੋਂ ਸਮਾਨ ਅਤੇ ਹਥਿਆਰ ਵੀ ਬਰਾਮਦ ਕੀਤੇ ਗਏ ਹਨ |

Ad Position 22
No active advertisement
ਪਿਛਲੀ ਖ਼ਬਰ ਯੂਥ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਲਾਲੀ ਦੀ ਅਗਵਾਈ ਹੇਠ ਮੁੱਖ ਮੰਤਰੀ ਦਾ ਪੁਤਲਾ ਫੂਕਿਆ <br/> ਅਗਲੀ ਖ਼ਬਰ ਚੈਂਬਰ ਆਫ਼ ਇੰਡਸਟਰੀਅਲ ਐਸੋਸੀਏਸ਼ਨ ਦਾ ਵਫ਼ਦ ਵਿਧਾਇਕਾ ਛੀਨਾ ਨੂੰ ਮਿਲਿਆ <br/>
Ad Position 24