24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਗੁ: ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਤੋਂ 3 ਜਨਵਰੀ ਨੂੰ ਸਜਾਏ ਜਾਣ ਵਾਲੇ ਨਗਰ ਕੀਰਤਨ ਸਬੰਧੀ ਅਕਾਲੀ ਜੱਥਾ ਸ਼ਹਿਰੀ ਦੀ ਹੋਈ ਵਿਸ਼ੇਸ਼ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 30-12-2025
ਲੁਧਿਆਣਾ, 29 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਕਲਗੀਧਰ ਸਿੰਘ ਸਭਾ ਤੋਂ ਤਿੰਨ ਜਨਵਰੀ ਨੂੰ ਸਜਾਏ ਜਾਣ ਵਾਲੇ ਨਗਰ ਕੀਰਤਨ ਸਬੰਧੀ ਅੱਜ ਇੱਕ ਵਿਸ਼ੇਸ਼ ਮੀਟਿੰਗ ਅਕਾਲੀ ਜੱਥਾ ਦੀ ਗੁਰਦੁਆਰਾ ਸਾਹਿਬ ਵਿਖੇ ਹੋਈ, ਜਿਸ ਵਿਚ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਸਮੇਤ ਹੋਰ ਕਈ ਆਗੂਆਂ ਨੇ ਹਿੱਸਾ ਲਿਆ | ਇਸ ਸਬੰਧੀ ਗੁਰਦੁਆਰਾ ਸਾਹਿਬ ਵਿਖੇ ਵਿਸ਼ੇਸ਼ ਤੌਰ 'ਤੇ ਅਕਾਲੀ ਜੱਥਾ ਸ਼ਹਿਰੀ ਦੇ ਆਗੂ ਸਾਹਿਬਾਨਾਂ, ਗੁਰਦੁਆਰਾ ਕਮੇਟੀ ਵੱਲੋਂ ਹੋਰਨਾਂ ਸੰਗਤਾਂ ਦੀ ਹਾਜ਼ਰੀ ਵਿਚ ਨਗਰ ਕੀਰਤਨ ਸਬੰਧੀ ਸਲਾਹ ਮਸ਼ਵਰਾ ਕੀਤਾ ਗਿਆ | ਭਿੰਦਾ ਨੇ ਦੱਸਿਆ ਕਿ ਇਸ ਸਬੰਧੀ ਵਰਕਰਾਂ ਅਤੇ ਆਗੂਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ ਅਤੇ ਸੰਗਤ ਨੂੰ ਵੀ ਇਸ ਨਗਰ ਕੀਰਤਨ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਬੇਨਤੀ ਕੀਤੀ ਗਈ | ਇਸ ਮੌਕੇ ਹੀਰਾ ਸਿੰਘ ਗਾਬੜੀਆ, ਸ਼ਰਨਜੀਤ ਸਿੰਘ ਢਿੱਲੋਂ, ਰਣਜੀਤ ਸਿੰਘ ਢਿੱਲੋਂ, ਪਰਉਪਕਾਰ ਸਿੰਘ ਘੁੰਮਣ, ਗੁਰਦੁਆਰਾ ਕਮੇਟੀ ਦੇ ਪ੍ਰਧਾਨ ਗੁਰਮੀਤ ਸਿੰਘ, ਜਰਨੈਲ ਸਿੰਘ ਆਦਿ ਨੇ ਆਪਣੇ ਸੰਬੋਧਨ ਸਮੇਂ ਸੁਚੱਜੇ ਪ੍ਰਬੰਧ, ਇਕਜੁੱਟਤਾ, ਟਰੈਫਿਕ ਵਿਵਸਥਾ, ਲੰਗਰਾਂ ਲਈ ਵਰਤੇ ਜਾਣ ਵਾਲੇ ਜੂਠੇ ਡਿਸਪੋਜਬਲਾਂ ਦੀ ਸਾਫ ਸਫਾਈ ਆਦਿ ਵੱਲ ਖਾਸ ਧਿਆਨ ਦੇਣ ਲਈ ਕਿਹਾ | ਆਗੂਆਂ ਨੇ ਨਗਰ ਕੀਰਤਨ ਵਿਚ ਸਾਰੇ ਧਰਮਾਂ ਦੇ ਲੋਕਾਂ ਨੂੰ ਸੱਦਾ ਪੱਤਰ ਦੇਣ ਲਈ ਵੀ ਵਿਚਾਰ ਵਟਾਂਦਰਾ ਕੀਤਾ ਗਿਆ, ਜਿਸ ਲਈ ਸਾਰਿਆਂ ਨੇ ਆਪਣੀ ਸਹਿਮਤੀ ਪ੍ਰਗਟ ਕੀਤੀ ਅਤੇ ਕਿਹਾ ਕਿ ਇਸ ਨਾਲ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕੀਤਾ ਜਾ ਸਕੇ | ਜਿਸ ਦੌਰਾਨ ਸਮੁੱਚੇ ਆਗੂਆਂ ਨੇ ਇੱਕਜੁੱਟ ਹੋ ਕੇ ਕਿਹਾ ਕਿ ਸਾਰੀਆਂ ਸਭਾਵਾਂ ਨੂੰ ਨਾਲ ਲੈ ਕੇ ਇਕ ਸਾਂਝਾ ਨਗਰ ਕੀਰਤਨ ਇਸ ਸਥਾਨ ਤੋਂ ਸਜਾਉਣ ਦਾ ਉਪਰਾਲਾ ਕੀਤਾ ਜਾਵੇਗਾ | ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਰਸ਼ਪਾਲ ਸਿੰਘ ਫੌਜੀ ਅਤੇ ਸੁਖਦੇਵ ਸਿੰਘ ਡਿੰਪੀ ਵਲੋਂ ਨਿਭਾਈ ਗਈ | ਇਸ ਮੌਕੇ ਬਾਬਾ ਅਜੀਤ ਸਿੰਘ, ਬੋਬੀ ਗਰਚਾ, ਹਰਚਰਨ ਸਿੰਘ ਗੋਹਲਵੜੀਆ, ਜੇ.ਜੇ. ਅਰੋੜਾ, ਜਤਿੰਦਰ ਸਿੰਘ ਖਾਲਸਾ, ਜਸਦੀਪ ਸਿੰਘ ਕਾਉਂਕੇ, ਨੇਕ ਸਿੰਘ ਸੇਖੇਵਾਲ, ਬਲਜੀਤ ਸਿੰਘ ਛਤਵਾਲ, ਗੁਰਮੇਲ ਸਿੰਘ, ਸ਼ਮਸ਼ੇਰ ਸਿੰਘ ਗਰੇਵਾਲ, ਨਰੇਸ਼ ਧੀਂਗਾਨ, ਕੁਲਵਿੰਦਰ ਕਿੰਦਾ, ਰਾਜਵਿੰਦਰ ਸਿੰਘ ਮਾਂਗਟ, ਹਰਪ੍ਰੀਤ ਮੈਂਕਟ, ਸਤਨਾਮ ਸਿੰਘ ਕੈਲੇ, ਹਰਪ੍ਰੀਤ ਸਿੰਘ ਡੰਗ, ਜੀਵਨ ਧਵਨ, ਕੁਲਦੀਪ ਸਿੰਘ ਗੁਰੂ, ਹਰਪਾਲ ਸਿੰਘ, ਸਰਬਜੀਤ ਸਿੰਘ ਛਾਪਾ, ਸਰੂਪ ਸਿੰਘ ਮਠਾੜੂ, ਬਲਵਿੰਦਰ ਸਿੰਘ ਭੁੱਲਰ, ਕੁਲਦੀਪ ਸਿੰਘ ਮਨਜੀਤ ਨਗਰ, ਬਲਕਾਰ ਸਿੰਘ ਸਵਾਲੀ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਲ ਟਾਊਨ ਐਕਸਟੈਨਸ਼ਨ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ, ਹਰਮਿੰਦਰ ਸਿੰਘ ਕੋਹਲੀ, ਗੁਰ ਅਸੀਸ ਸਿੰਘ, ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਤੋਂ ਦਰਸ਼ਨ ਸਿੰਘ ਰਾਜੂ, ਚਰਨਜੀਤ ਸਿੰਘ, ਰਮਨਦੀਪ ਸਿੰਘ ਦੀਪਕ, ਦਰਸ਼ਨ ਸਿੰਘ ਦਰਸ਼ੀ, ਗੁਰਮਿੰਦਰ ਸਿੰਘ ਬੱਤਰਾ, ਰਸ਼ਪਾਲ ਸਿੰਘ, ਭੁਪਿੰਦਰ ਪਾਲ ਸਿੰਘ ਧਵਨ, ਸੁਖਵਿੰਦਰ ਸਿੰਘ ਆਦਿ ਵੱਡੀ ਗਿਣਤੀ ਵਿਚ ਹੋਰ ਆਗੂ ਅਤੇ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਵਚੇਤਨਾ ਦਾ ਜਾਗਰੂਕਤਾ ਕੈਲੰਡਰ ਸ਼ਾਹੀ ਇਮਾਮ ਅਤੇ ਸਹਾਇਕ ਕਮਿਸ਼ਨਰ ਸੇਖੋਂ ਨੇ ਕੀਤਾ ਲੋਕ ਅਰਪਣ <br/> ਅਗਲੀ ਖ਼ਬਰ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ <br/>
Ad Position 24