24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਨਵਚੇਤਨਾ ਦਾ ਜਾਗਰੂਕਤਾ ਕੈਲੰਡਰ ਸ਼ਾਹੀ ਇਮਾਮ ਅਤੇ ਸਹਾਇਕ ਕਮਿਸ਼ਨਰ ਸੇਖੋਂ ਨੇ ਕੀਤਾ ਲੋਕ ਅਰਪਣ <br/>

Ad Position 21
No active advertisement
ਅਜੀਤ ਡੈਸਕ 30-12-2025
ਲੁਧਿਆਣਾ, 29 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਨਵਚੇਤਨਾ ਬਾਲ ਭਲਾਈ ਕਮੇਟੀ ਦੀ ਅਹਿਮ ਮੀਟਿੰਗ ਵਿਚ ਪ੍ਰਧਾਨ ਸੁਖਧੀਰ ਸਿੰਘ ਸੇਖੋਂ ਅਤੇ ਜਨਰਲ ਸਕੱਤਰ ਸੁਰਿੰਦਰ ਸਿੰਘ ਕੰਗ ਦੀ ਅਗਵਾਈ ਹੇਠ ਕੀਤੀ ਗਈ, ਜਿਸ ਵਿਚ ਨਸ਼ਿਆਂ ਅਤੇ ਬਾਲ ਮਜ਼ਦੂਰੀ ਦੇ ਖਾਤਮੇ ਲਈ ਵਿਚਾਰ ਵਟਾਂਦਰਾ ਕੀਤਾ ਗਿਆ | ਸੇਖੋਂ ਨੇ ਦੱਸਿਆ ਕਿ ਨਸ਼ਾ ਵਿਰੁੱਧ ਜਾਗਰੂਕਤਾ ਸੈਮੀਨਾਰ ਦੇ ਮੁੱਖ ਮਹਿਮਾਨ ਮੁਹੰਮਦ ਉਸਮਾਨ ਰਹਿਮਾਨ ਲੁਧਿਆਣਵੀ ਸ਼ਾਹੀ ਇਮਾਮ ਪੰਜਾਬ ਅਤੇ ਸਹਾਇਕ ਕਮਿਸ਼ਨਰ ਜਗਦੇਵ ਸਿੰਘ ਸੇਖੋਂ ਵਲੋ ਜਾਗਰੂਕਤਾ ਕਲੰਡਰ ਲੋਕ ਅਰਪਣ ਕੀਤਾ ਗਿਆ | ਇਸ ਮੌਕੇ ਸ਼ਾਹੀ ਇਮਾਮ ਅਤੇ ਸਹਾਇਕ ਕਮਿਸ਼ਨਰ ਨੇ ਦੱਸਿਆ ਕਿ ਨਵਚੇਤਨਾ ਦੁਆਰਾ ਬਹੁਤ ਹੀ ਸੁੰਦਰ ਪੇਂਟਿੰਗ ਰਾਹੀਂ ਇਹ ਜਾਗਰੂਕਤਾ ਕਲੰਡਰ ਤਿਆਰ ਕੀਤਾ ਗਿਆ ਹੈ ਅਤੇ ਇਸ ਕਲੰਡਰ ਨੂੰ ਸਮਾਜ ਦੀ ਬਿਹਤਰੀ ਲਈ ਲੋਕ ਅਰਪਣ ਕਰਦੇ ਸਮੇਂ ਮਾਣ ਅਤੇ ਖੁਸ਼ੀ ਮਹਿਸੂਸ ਹੋ ਰਹੀ ਹੈ | ਸ਼ਾਹੀ ਇਮਾਮ ਪੰਜਾਬ ਨੇ ਦੱਸਿਆ ਕਿ ਨਵਚੇਤਨਾ ਦੁਆਰਾ ਲਗਾਤਾਰ ਸਮਾਜਿਕ ਬੁਰਾਈਆਂ ਖ਼ਿਲਾਫ਼ ਯਤਨ ਕੀਤੇ ਜਾ ਰਹੇ ਹਨ ਅਤੇ ਲੋੜਵੰਦ ਲੜਕੀਆਂ ਨੂੰ ਸਿਹਤ ਅਤੇ ਸਿੱਖਿਆ ਮੁਫ਼ਤ ਮੁਹੱਈਆ ਕਰਵਾ ਕੇ ਬੇਟੀ ਬਚਾਓ, ਬੇਟੀ ਪੜਾਓ ਮੁਹਿੰਮ ਉੱਪਰ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ | ਸੀਨੀਅਰ ਸਿਟੀਜਨ ਵਿੰਗ ਦੇ ਪ੍ਰਧਾਨ ਅਨਿਲ ਸ਼ਰਮਾ ਅਤੇ ਜਨਰਲ ਸਕੱਤਰ ਕੀਰਤੀ ਸ਼ਰਮਾ ਨੇ ਦੱਸਿਆ ਕਿ ਕਲਾਕਾਰ ਅਮਰ ਸਿੰਘ, ਮਨਦੀਪ ਕੌਰ ਖੱਟੜਾ ਅਤੇ ਦਵਿੰਦਰ ਕੌਰ ਦੀਆਂ ਬਣਾਈਆਂ ਪੇਂਟਿੰਗ ਨੂੰ ਇਸ ਕਲੰਡਰ ਵਿਚ ਲਗਾਇਆ ਗਿਆ ਹੈ ਤਾਂ ਜੋ ਸਮਾਜ ਨੂੰ ਨਸ਼ਿਆਂ ਅਤੇ ਬਾਲ ਮਜ਼ਦੂਰੀ ਤੋਂ ਜਾਗਰੂਕ ਕੀਤਾ ਜਾ ਸਕੇ | ਇਸ ਮੌਕੇ ਵਿਸ਼ੇਸ਼ ਮਹਿਮਾਨ ਵਲੋਂ ਆਰਟਿਸਟ ਅਮਰ ਸਿੰਘ, ਮਨਦੀਪ ਕੌਰ ਅਤੇ ਦਵਿੰਦਰ ਕੌਰ ਦਾ ਸਨਮਾਨ ਕੀਤਾ ਗਿਆ | ਚੇਅਰਮੈਨ ਪਰਮਜੀਤ ਸਿੰਘ ਪਨੇਸਰ ਅਤੇ ਡਾ. ਗੁਰਬਖਸ਼ ਕੌਰ ਨੇ ਦੱਸਿਆ ਕਿ ਇਸ ਕੈਲੰਡਰ ਦੀਆਂ 10 ਹਜ਼ਾਰ ਕਾਪੀਆਂ ਤਿਆਰ ਕਰਵਾਈਆਂ ਗਈਆਂ ਹਨ ਅਤੇ ਇਹਨਾਂ ਕਲੰਡਰਾਂ ਨੂੰ ਜਨਤਕ ਥਾਵਾਂ, ਦਫ਼ਤਰਾਂ, ਦੁਕਾਨਾਂ, ਬੱਸ ਸਟੈਂਡ, ਹਸਪਤਾਲਾਂ ਆਦਿ ਵਿਖੇ ਲਗਾਇਆ ਜਾਵੇਗਾ ਤਾਂ ਜੋ ਸਮਾਜ ਨੂੰ ਨਸ਼ਿਆਂ ਅਤੇ ਬਾਲ ਮਜ਼ਦੂਰੀ ਤੋਂ ਜਾਗਰੂਕ ਕੀਤਾ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ ਜੂਆ ਖੇਡਦੇ ਨੌਜਵਾਨ ਹਜ਼ਾਰਾਂ ਦੀ ਨਕਦੀ ਸਮੇਤ ਕਾਬੂ ਅਗਲੀ ਖ਼ਬਰ ਗੁ: ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਤੋਂ 3 ਜਨਵਰੀ ਨੂੰ ਸਜਾਏ ਜਾਣ ਵਾਲੇ ਨਗਰ ਕੀਰਤਨ ਸਬੰਧੀ ਅਕਾਲੀ ਜੱਥਾ ਸ਼ਹਿਰੀ ਦੀ ਹ...
Ad Position 24