ਲੁਧਿਆਣਾ, 29 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਕੀਤੀ ਗਈ ਚੈਕਿੰਗ ਦੌਰਾਨ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ ਹੈ | ਇਸ ਸੰਬੰਧੀ ਵਿਜੈ ਕੁਮਾਰ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਨੇ ਦੱਸਿਆ ਕਿ ਜੇਲ੍ਹ ਅੰਦਰ ਚੈਕਿੰਗ ਦੌਰਾਨ ਮੁਲਜ਼ਮ ਪਾਸੋਂ 8.5 ਗ੍ਰਾਮ ਚਿੱਟੇ ਰੰਗ ਦਾ ਨਸ਼ੀਲਾ ਪਦਾਰਥ ਅਤੇ ਇਕ ਮੋਬਾਇਲ ਫ਼ੋਨ ਬਰਾਮਦ ਹੋਇਆ | ਮੁਲਜ਼ਮ ਦੀ ਸ਼ਨਾਖ਼ਤ ਰੌਸ਼ਨ ਵਜੋਂ ਹੋਈ ਹੈ | ਪੁਲਿਸ ਅਤੇ ਜੇਲ੍ਹ ਅਧਿਕਾਰੀ ਇਸ ਗੱਲ ਦੀ ਜਾਂਚ ਕਰ ਰਹੇ ਹਨ ਕਿ ਜੇਲ੍ਹ ਅੰਦਰ ਇਹ ਨਸ਼ੀਲਾ ਪਦਾਰਥ ਅਤੇ ਮੋਬਾਇਲ ਕਿਸ ਤਰੀਕੇ ਨਾਲ ਪਹੁੰਚਾਇਆ ਗਿਆ ਹੈ | ਜੇਲ੍ਹ ਅਧਿਕਾਰੀਆਂ ਦਾ ਕਹਿਣਾ ਕਿ ਇਸ ਮਾਮਲੇ ਵਿਚ ਜਿਹੜਾ ਵੀ ਹੋਰ ਕੋਈ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ |