ਲੁਧਿਆਣਾ, 29 ਦਸੰਬਰ (ਆਹੂਜਾ)-ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ ਵਲੋਂ ਚਾਈਨਾ ਡੋਰ ਸਮੇਤ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 19 ਗੱਟੂ ਪਾਬੰਦੀਸ਼ੁਦਾ ਚਾਈਨਾ ਡੋਰ ਬਰਾਮਦ ਕੀਤੀ ਹੈ | ਜਾਂਚ ਅਧਿਕਾਰੀ ਹੌਲਦਾਰ ਕਮਲਦੀਪ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸਬੰਧ ਵਿਚ ਸੁਭਾਨੀ ਬਿਲਡਿੰਗ ਚੌਕ ਮੌਜੂਦ ਸਨ ਤਾਂ ਮੁਖ਼ਬਰ ਖਾਸ ਦੀ ਇਤਲਾਹ 'ਤੇ ਮੁਲਜ਼ਮ ਨੂੰ ਪਾਬੰਦੀਸ਼ੁਦਾ ਚਾਈਨਾ ਡੋਰ ਵੇਚਣ ਲਈ ਪੁੱਡਾ ਗਰਾਊਾਡ ਵਿਖੇ ਆਪਣੇ ਗਾਹਕਾਂ ਦਾ ਇੰਤਜ਼ਾਰ ਕਰਦੇ ਨੂੰ ਕਾਬੂ ਕਰਕੇ ਉਸ ਪਾਸੋਂ 19 ਗੱਟੂ ਚਾਈਨਾ ਡੋਰ ਬਰਾਮਦ ਕੀਤੀ | ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਮੁਲਜ਼ਮ ਦੀ ਸ਼ਨਾਖ਼ਤ ਗੋਪਾਲ ਵਜੋਂ ਹੋਈ ਹੈ | ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ |