24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਬੱਚੇ ਨੂੰ ਅਗਵਾ ਕਰ ਕੇ ਭੱਜ ਰਿਹਾ ਨੌਜਵਾਨ ਕਾਬੂ <br/>

Ad Position 21
No active advertisement
ਅਜੀਤ ਡੈਸਕ 30-12-2025
ਲੁਧਿਆਣਾ, 29 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਬੰਦਾ ਬਹਾਦਰ ਕਾਲੋਨੀ ਵਿਚ ਇਕ ਮਾਸੂਮ ਬੱਚੇ ਨੂੰ ਅਗਵਾ ਕਰਕੇ ਭੱਜ ਰਹੇ ਨੌਜਵਾਨ ਨੂੰ ਲੋਕਾਂ ਨੇ ਕਾਬੂ ਕਰਕੇ ਪੁਲਿਸ ਹਵਾਲੇ ਕੀਤਾ ਹੈ | ਪੁਲਿਸ ਵਲੋਂ ਇਸ ਸਬੰਧੀ ਰੇਨੂ ਪਤਨੀ ਸਾਜਨ ਵਾਸੀ ਬੰਦਾ ਬਹਾਦਰ ਕਾਲੋਨੀ ਦੀ ਸ਼ਿਕਾਇਤ 'ਤੇ ਦਲਜੀਤ ਸਿੰਘ ਉਰਫ ਗੁਰਚਰਨ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਫ਼ਿਰੋਜ਼ਪੁਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਆਪਣੇ ਘਰ ਦੇ ਬਾਹਰ ਖੜੀ ਸੀ, ਜਦਕਿ ਉਸ ਦੇ ਦੋਵੇਂ ਬੱਚੇ ਗਲੀ ਵਿਚ ਇਕ ਦੁਕਾਨ 'ਤੇ ਚੀਜ਼ ਲੈਣ ਲਈ ਚਲੇ ਗਏ | ਇਸ ਦੌਰਾਨ ਪਹਿਲਾਂ ਉਸ ਨੇ ਉਸ ਦੇ ਲੜਕੇ ਰਿਆਸ਼ੂ ਨੂੰ ਫੜ ਲਿਆ ਅਤੇ ਉਸ ਨੂੰ ਕੋਈ ਚੀਜ਼ ਖਵਾਉਣ ਲੱਗਾ, ਪਰ ਉਸ ਦਾ ਲੜਕਾ ਉਥੋਂ ਭੱਜ ਆਇਆ | ਉਸ ਤੋਂ ਬਾਅਦ ਅਚਾਨਕ ਉਕਤ ਕਥਿਤ ਦੋਸ਼ੀ ਵਲੋਂ ਉਸ ਦੀ ਲੜਕੀ ਨੈਨਸੀ ਨੂੰ ਚੁੱਕ ਲਿਆ ਅਤੇ ਭੱਜ ਪਿਆ | ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਨੇ ਰੌਲਾ ਪਾ ਦਿੱਤਾ | ਰੌਲੇ ਦੀ ਆਵਾਜ਼ ਸੁਣ ਕੇ ਲੋਕ ਇਕੱਠੇ ਹੋ ਗਏ ਅਤੇ ਭੱਜੇ ਜਾ ਰਹੇ ਉਕਤ ਦੋਸ਼ੀ ਨੂੰ ਉਨ੍ਹਾਂ ਨੇ ਕਾਬੂ ਕਰ ਲਿਆ | ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਕਾਬੂ ਕੀਤੇ ਕਥਿਤ ਦੋਸ਼ੀ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ | ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਦੌਰਾਨ ਜਿਹੜੇ ਵੀ ਤੱਥ ਸਾਹਮਣੇ ਆਉਣਗੇ, ਉਸ ਮੁਤਾਬਿਕ ਅਗਲੀ ਕਾਰਵਾਈ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਇਲਾਕਿਆਂ ਵਿਚ ਨਸ਼ਾ ਕਰਦੇ ਅਤੇ ਵੇਚਦੇ ਕਾਬੂ <br/> ਅਗਲੀ ਖ਼ਬਰ ਚਾਈਨਾ ਡੋਰ ਦੇ 19 ਗੱਟੂਆਂ ਸਮੇਤ ਨੌਜਵਾਨ ਗਿ੍ਫ਼ਤਾਰ
Ad Position 24